• Latest
  • Trending
ਕੇਜਰੀਵਾਲ ਨੇ ਦਿੱਤੀ ਤੀਸਰੀ ਗਰੰਟੀ, ਹਰੇਕ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਕੇਜਰੀਵਾਲ ਨੇ ਦਿੱਤੀ ਤੀਸਰੀ ਗਰੰਟੀ, ਹਰੇਕ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ ਨੇ ਦਿੱਤੀ ਤੀਸਰੀ ਗਰੰਟੀ, ਹਰੇਕ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

November 22, 2021
in ਸਿਆਸੀ, ਖਬਰਾਂ, ਪੰਜਾਬ
ਕੇਜਰੀਵਾਲ ਨੇ ਦਿੱਤੀ ਤੀਸਰੀ ਗਰੰਟੀ, ਹਰੇਕ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਕੇਜਰੀਵਾਲ ਨੇ ਦਿੱਤੀ ਤੀਸਰੀ ਗਰੰਟੀ, ਹਰੇਕ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਦੁਨੀਆ ਦੀ ਸਭ ਤੋਂ ਵੱਡੀ ਮਹਿਲਾ ਸਸ਼ਕਤੀਕਰਨ ਯੋਜਨਾ ਹੈ ਤੀਸਰੀ ਗਰੰਟੀ-ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਦਿੱਤੀ ਤੀਸਰੀ ਗਰੰਟੀ, ਹਰੇਕ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਮੋਗਾ, 22 ਨਵੰਬਰ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਹਿਲਾਵਾਂ ਲਈ ਦੁਨੀਆ ਦੀ ਪਲੇਠੀ ਅਤੇ ਸਭ ਤੋਂ ਵੱਡੀ ਮਹਿਲਾ ਸਸ਼ਕਤੀਕਰਨ ਯੋਜਨਾ ਤਹਿਤ ਪੰਜਾਬ ਦੀ ਹਰੇਕ ਮਹਿਲਾ ਦੇ ਖਾਤੇ ‘ਚ ਪ੍ਰਤੀ ਮਹੀਨਾ 1000 ਰੁਪਏ ਪਾਉਣ ਦਾ ਵੱਡਾ ਐਲਾਨ ਕੀਤਾ ਹੈ।
ਸੋਮਵਾਰ ਨੂੰ ਮੋਗਾ ‘ਚ ‘ਕੇਜਰੀਵਾਲ ਦੀ ਤੀਜੀ ਗਰੰਟੀ, ਮਹਿਲਾਵਾਂ ਨੂੰ ਵਧਾਈਆਂ’ ਪ੍ਰੋਗਰਾਮ ‘ਚ ਪੁੱਜੀਆਂ ਸੈਂਕੜੇ ਮਹਿਲਾਵਾਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 2022 ‘ਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ‘ਆਪ’ ਦੀ ਸਰਕਾਰ 18 ਸਾਲ ਤੋਂ ਉੱਪਰ ਦੀਆਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1000 (ਇੱਕ ਹਜ਼ਾਰ) ਰੁਪਏ ਗਰੰਟੀ ਨਾਲ ਦਿੱਤੇ ਜਾਇਆ ਕਰਨਗੇ। 2 ਰੋਜ਼ਾ ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਨੇ ਇਸ ਵਿਲੱਖਣ ‘ਮਾਸਟਰ ਸਟ੍ਰੋਕ’ ਨਾਲ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ ਉਲੀਕੇ ‘ਮਿਸ਼ਨ ਪੰਜਾਬ’ ਪ੍ਰੋਗਰਾਮ ਦਾ ਆਗਾਜ਼ ਕਰ ਦਿੱਤਾ। ਇਸ ਮੌਕੇ ਉਨਾਂ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਮੰਚ ‘ਤੇ ਬਿਰਾਜਮਾਨ ਸਨ। ਪੰਡਾਲ ‘ਚ ਇਕੱਤਰ ਔਰਤਾਂ ਦੇ ਰੂ-ਬ-ਰੂ ਹੁੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ” ‘ਆਪ ਦੀ ਸਰਕਾਰ ਬਣਦਿਆਂ ਹੀ 18 ਸਾਲ ਤੋਂ ਉੱਪਰ ਦੀ ਹਰ ਬੇਟੀ, ਭੈਣ, ਮਾਂ, ਬਹੁ, ਸੱਸ, ਦਾਦੀ ਅਤੇ ਨਾਨੀ ਦੇ ਖਾਤੇ ‘ਚ ਹਰੇਕ ਮਹੀਨੇ ਇੱਕ ਹਜ਼ਾਰ ਰੁਪਏ ਪੈ ਜਾਇਆ ਕਰਨਗੇ।” ਇਸ ਦੀ ਮੈਂ ਗਰੰਟੀ ਦਿੰਦਾ ਹਾਂ। ਮੈਂ ਇਹ ਫ਼ੈਸਲਾ ਬਹੁਤ ਸੋਚ ਸਮਝ ਅਤੇ ਪੂਰਾ ਹਿਸਾਬ ਕਿਤਾਬ ਲਗਾ ਕੇ ਲਿਆ ਹੈ, ਕਿਉਂਕਿ ਕੇਜਰੀਵਾਲ ਜੋ ਕਹਿੰਦਾ ਹੈ, ਉਹ ਕਰਕੇ ਦਿਖਾਉਂਦਾ ਹੈ। ਦਿੱਲੀ ਦੀ ਸਰਕਾਰ ਅਤੇ ਦਿੱਲੀ ਦੀ ਜਨਤਾ ਇਸ ਗੱਲ ਦੀ ਗਵਾਹ ਹੈ।
ਕੇਜਰੀਵਾਲ ਨੇ ਕਿਹਾ, ” ਬੇਸ਼ੱਕ 1000 ਰੁਪਏ ਬਹੁਤ ਜ਼ਿਆਦਾ ਰਾਸ਼ੀ ਨਹੀਂ ਹੁੰਦੀ, ਪਰ ‘ਆਪ’ ਦੀ ਸਰਕਾਰ ਦੇ ਇਸ ਸਹਾਰੇ ਨਾਲ ਸਾਰੀਆਂ ਮਾਵਾਂ-ਭੈਣਾਂ ਨੂੰ ਸੱਚਮੁੱਚ ਸ਼ਕਤੀ ਅਤੇ ਸਵੈਮਾਨ ਮਿਲੇਗਾ, ਕਿਉਂਕਿ ਹਰ ਇੱਕ ਦੀ ਜ਼ਿੰਦਗੀ ‘ਚ ਪੈਸਾ ਕਾਫ਼ੀ ਮਹੱਤਵ ਰੱਖਦਾ ਹੈ। ਕੇਜਰੀਵਾਲ ਨੇ ਸਪੱਸ਼ਟ ਕੀਤਾ, ”ਹਰੇਕ ਔਰਤ ਨੂੰ ਮਿਲਣ ਵਾਲੇ ਇਹ 1000 ਰੁਪਏ ਔਰਤਾਂ ਨੂੰ ਪਹਿਲਾਂ ਤੋਂ ਮਿਲ ਰਹੀ ਮਾਸਿਕ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ ਜਾਂ ਨਿਰਭਰਤਾ ਪੈਨਸ਼ਨ ਤੋਂ ਵੱਖਰਾ ਹੋਵੇਗਾ। ਇਸੇ ਤਰਾਂ ਜੇਕਰ ਇੱਕ ਪਰਿਵਾਰ ‘ਚ ਬੇਟੀ, ਬਹੂ, ਸੱਸ ਜਾਂ ਦਾਦੀ ਸਮੇਤ 18 ਸਾਲ ਤੋਂ ਵੱਧ ਉਮਰ ਦੀਆਂ ਜਿੰਨੀਆਂ ਵੀ ਮਹਿਲਾਵਾਂ ਹੋਣਗੀਆਂ ਸਭ ਨੂੰ ਇੱਕ-ਇੱਕ ਹਜ਼ਾਰ ਰੁਪਏ ਮਿਲਣਗੇ।”
ਕੇਜਰੀਵਾਲ ਨੇ ਕਿਹਾ ਕਿ ਇਹ ਯੋਜਨਾ ਉਲੀਕੇ ਜਾਣ ਸਮੇਂ ਦੇਸ਼-ਦੁਨੀਆ ਬਾਰੇ ਕਾਫ਼ੀ ਜਾਣਕਾਰੀ ਇਕੱਠੀ ਕੀਤੀ, ਪਰੰਤੂ ਪੂਰੀ ਦੁਨੀਆ ‘ਚ ਕਿਸੇ ਵੀ ਸਰਕਾਰ ਨੇ ਬੇਟੀ, ਭੈਣ, ਮਾਂ-ਬਹੂ ਦੇ ਖਾਤੇ ‘ਚ ਵੱਖਰ-ਵੱਖਰੇ ਤੌਰ ‘ਤੇ ਇਸ ਤਰਾਂ ਹਰ ਮਹੀਨੇ ਪੈਸੇ ਨਹੀਂ ਪਾਏ। ਇਸ ਲਈ ਪੰਜਾਬ ਦੀਆਂ ਮਹਿਲਾਵਾਂ ਤੋਂ ਸ਼ੁਰੂ ਕੀਤੀ ਜਾ ਰਹੀ ਇਹ ਯੋਜਨਾ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਯੋਜਨਾ ਹੈ। ਜਿਸ ਦਾ ਪੰਜਾਬ ਦੀਆਂ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਨਕਦ ਲਾਭ ਮਿਲੇਗਾ।
ਕੇਜਰੀਵਾਲ ਨੇ ਕਿਹਾ, ” ਮੈਂ ਬਹੁਤ ਸਾਰੀਆਂ ਬੇਟੀਆਂ ਨੂੰ ਜਾਣਦਾ ਹਾਂ, ਜੋ ਕਾਲਜ ਦੀ ਪੜਾਈ ਕਰਨਾ ਚਾਹੁੰਦੀਆਂ ਹਨ, ਪਰੰਤੂ ਘਰ ਦੇ ਮਾੜੇ ਵਿੱਤੀ ਹਲਾਤਾਂ ਕਾਰਨ ਉਨਾਂ ਦਾ ਅਜਿਹਾ ਸਕਾਰਾਤਮਿਕ ਸੁਪਨਾ ਪੂਰਾ ਨਹੀਂ ਹੁੰਦਾ, ਪਰੰਤੂ ਇਸ ਯੋਜਨਾ ਨਾਲ ਉਨਾਂ ਨੂੰ ਕਾਲਜ ‘ਚ ਉਚੇਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇਗਾ, ਇਸੇ ਤਰਾਂ ਮਾਵਾਂ-ਭੈਣਾਂ ਮਨ ਭਾਉਂਦਾ ਕੱਪੜਾ-ਲੀੜਾ ਵੀ ਇਨਾਂ ਆਪਣੇ ਪੈਸਿਆਂ ਨਾਲ ਲੈ ਸਕਣਗੀਆਂ। ਪੇਕੇ ਆਉਂਦੀਆਂ ਧੀਆਂ ਨੂੰ ਮਾਵਾਂ ਇਨਾਂ ਪੈਸਿਆਂ ਦਾ ਪਿਆਰ ਵੀ ਬੇਝਿਜਕ ਹੋ ਕੇ ਦੇ ਸਕਣਗੀਆਂ।
ਕੇਜਰੀਵਾਲ ਨੇ ਕਿਹਾ, ਵਾਰੀਆਂ ਬੰਨ ਕੇ ਅੱਜ ਤੱਕ ਸ਼ਾਸਨ ਕਰਦੇ ਆ ਰਹੇ ਵਿਰੋਧੀ ਇਸ ਐਲਾਨ ਤੋਂ ਬੌਖਲਾਹਟ ‘ਚ ਆ ਕੇ ਇੱਕੋ ਸਵਾਲ ਕਰਨਗੇ ਕਿ ਇਸ ਯੋਜਨਾ ਲਈ ਪੈਸਾ ਕਿਥੋਂ ਆਵੇਗਾ? ਮੈਂ ਸਾਫ਼-ਸਾਫ਼ ਸ਼ਬਦਾਂ ‘ਚ ਦੁਹਰਾਉਂਦਾ ਹਾਂ ਕਿ ਜੇਕਰ ਸਰਕਾਰਾਂ ਕੋਲ ਸੁਚੱਜੀ ਨੀਅਤ ਅਤੇ ਸਹੀ ਨੀਤੀ ਹੋਵੇ ਤਾਂ ਪੈਸੇ ਦੀ ਕੋਈ ਘਾਟ ਨਹੀਂ ਹੁੰਦੀ। ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦੀ ਜਿੰਦਾ-ਜਾਗਦਾ ਮਿਸਾਲ ਹੈ। ਸਾਡੀ ਸਰਕਾਰ ਬਣਨ ਤੋਂ ਪਹਿਲਾਂ ਦਿੱਲੀ ਦੇ ਸਰਕਾਰੀ ਖ਼ਜ਼ਾਨੇ ਦਾ ਵੀ ਪੰਜਾਬ ਵਰਗਾ ਹੀ ਹਾਲ ਸੀ। ਜਿੱਥੇ ਅੱਜ ਐਨੀਆਂ ਜਨ-ਸਹੂਲਤਾਂ ਦਿੱਤੇ ਜਾਣ ਦੇ ਬਾਵਜੂਦ ਕਰਜ਼ਾ ਰਹਿਤ ਅਤੇ ਮੁਨਾਫ਼ੇ ਵਾਲਾ ਬਜਟ ਹੈ।
ਕੇਜਰੀਵਾਲ ਨੇ ਕਿਹਾ ਕਿ ਆਗਾਮੀ ਚੋਣਾਂ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਸੁਧਾਰ ਸਕਦੀਆਂ ਹਨ। ਪੰਜਾਬ ਦਾ ਉਸੇ ਤਰਾਂ ਭਵਿੱਖ ਬਦਲ ਸਕਦੀਆਂ ਹਨ, ਜਿਵੇਂ ਦਿੱਲੀ ‘ਚ ‘ਆਪ’ ਦੀ ਸਰਕਾਰ ਨੇ ਬਦਲਿਆ ਹੈ। ਦਿੱਲੀ ਦੇ ਸਾਰੇ ਲੋਕ ਪੱਖੀ ਮਾਡਲ ਪੰਜਾਬ ‘ਚ ਹੋਰ ਵੀ ਸ਼ਾਨਦਾਰ ਤਰੀਕੇ ਨਾਲ ਲਾਗੂ ਹੋ ਸਕਦੇ ਹਨ। ਇਸ ਲਈ ਇਹ ਚੋਣਾਂ ਸਭ ਨੇ ਮਿਲ ਕੇ ਲੜਨੀਆਂ ਹਨ। ਇਸ ਵਾਰ ਘਰਾਂ ‘ਚ ਮਹਿਲਾਵਾਂ ਤੈਅ ਕਰਨਗੀਆਂ ਕਿ ਵੋਟ ਕਿਸ ਨੂੰ ਪਾਉਣੀ ਹੈ। ਬੀਬੀਆਂ, ਮਾਵਾਂ-ਭੈਣਾਂ ਆਪਣੀ ਵੋਟ ਦੇ ਨਾਲ-ਨਾਲ ਘਰ ਦੇ ਸਾਰੇ ਪੁਰਸ਼ਾਂ ਦੀਆਂ ਵੋਟਾਂ ਵੀ ਆਮ ਆਦਮੀ ਪਾਰਟੀ ਨੂੰ ਪਵਾਉਣੀਆਂ, ਕਿਉਂਕਿ ਇਸ ਵਾਰ ਇਕ ਮੌਕਾ ਕੇਜਰੀਵਾਲ ਨੂੰ ਦੇਣਾ ਹੈ। ਜਿਵੇਂ ਦਿੱਲੀ ਵਾਲਿਆਂ ਨੇ ਦਿੱਲੀ ‘ਚ ਦਿੱਤਾ ਸੀ, ਜਿੱਥੇ ਐਨੇ ਜਿਆਦਾ ਕੰਮ ਕੀਤੇ ਕਿ ਉਸ ਉਪਰੰਤ ਬਾਕੀ ਰਿਵਾਇਤੀ ਪਾਰਟੀਆਂ ਸਾਫ ਹੀ ਹੋ ਗਈਆਂ।
ਇਸ ਦੌਰਾਨ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਰਸੋਈ ਤੋਂ ਬਿਨਾਂ ਘਰ ਨਹੀਂ ਚੱਲ ਸਕਦੇ ਤਾਂ ਮਹਿਲਾ ਸ਼ਕਤੀ ਤੋਂ ਬਿਨਾਂ ਦੇਸ਼ ਵੀ ਨਹੀਂ ਚੱਲ ਸਕਦਾ। ਜਿਸ ਸਮਾਜ ਵਿੱਚ ਔਰਤ-ਪੁਰਸ਼ ਮਿਲਕੇ ਚਲਦੇ ਹਨ, ਉਹੀ ਦੇਸ਼ ਤਰੱਕੀ ਕਰਦੇ ਹਨ। ਔਰਤਾਂ ਜਦੋਂ ਆਰਥਿਕ ਤੌਰ ਉੱਤੇ ਆਜ਼ਾਦ ਹੋਣਗੀਆਂ, ਗੱਲ ਉਦੋਂ ਹੀ ਬਣੇਗੀ। ਮਾਨ ਨੇ ਕਿਹਾ ਕਿ ਹੁਣ ਔਰਤਾਂ ਨੂੰ ਇਹ ਨਹੀਂ ਕਹਿਣਾ ਕਿ ਕੋਈ ਵੀ ਪਾਰਟੀ ਸੱਤਾ ਵਿੱਚ ਆਵੇ ਉਨਾਂ ਨੂੰ ਕੋਈ ਮਤਲੱਬ ਨਹੀਂ, ਸਗੋਂ ਦੇਸ਼ ਭਗਤ, ਭਗਤ ਸਿੰਘ, ਸੁਖਦੇਵ, ਰਾਜਗੁਰੂ ਅਤੇ ਕਰਤਾਰ ਸਿੰਘ ਸਰਾਭਾ ਦੀ ਤਰਾਂ ਭੂਮਿਕਾ ਨਿਭਾਉਣੀ ਹੈ, ਕਿਉਂਕਿ ਜੇਕਰ ਉਹ ਵੀ ਬੋਲਦੇ ਕੀ ਅਸੀਂ ਕੀ ਲੈਣਾ ਤਾਂ ਦੇਸ਼ ਨੂੰ ਕਦੇ ਆਜ਼ਾਦੀ ਨਹੀਂ ਮਿਲਣੀ ਸੀ।
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ, ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ, ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਅਤੇ ਪਾਰਟੀ ਦੇ ਹੋਰ ਆਗੂ ਅਤੇ ਵਿਧਾਇਕ ਮੌਜੂਦ ਸਨ। ਜਦਕਿ ਮੰਚ ਦਾ ਸੰਚਾਲਨ ਦੀ ਜ਼ਿੰਮੇਵਾਰੀ ਯੂਥ ਵਿੰਗ ਦੀ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਨਿਭਾਈ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

by Ranjit Singh
1 month ago
0

Big News: UPI ਭੁਗਤਾਨਾਂ 'ਤੇ ਲੱਗਣ ਵਾਲਾ ਚਾਰਜ ਮੁਲਤਵੀ ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ): UPI ਭੁਗਤਾਨਾਂ 'ਤੇ ਚਾਰਜ ਦੀਵਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 