• Latest
  • Trending
ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ- ਅਰਵਿੰਦ ਕੇਜਰੀਵਾਲ

ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ- ਅਰਵਿੰਦ ਕੇਜਰੀਵਾਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

4 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

4 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

4 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

4 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

5 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

7 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

7 hours ago
Hindi News
English News
Saturday, November 28, 2026
No Result
View All Result
15 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ- ਅਰਵਿੰਦ ਕੇਜਰੀਵਾਲ

November 23, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ- ਅਰਵਿੰਦ ਕੇਜਰੀਵਾਲ

ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ- ਅਰਵਿੰਦ ਕੇਜਰੀਵਾਲ
-ਦਾਦ ਦੀ ਹੱਕਦਾਰ ਹੈ ਸਿੱਧੂ ਦੀ ਹਿੰਮਤ, ਪਰ ਸਾਰੀ ਕਾਂਗਰਸ ਨਵਜੋਤ ਨੂੰ ਦਬਾਉਣ ‘ਤੇ ਲੱਗੀ ਹੋਈ ਹੈ-ਅਰਵਿੰਦ ਕੇਜਰੀਵਾਲ
-ਚੋਣਾਂ ਦੇ ਨੇੜੇ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ, ਮੈਂ ਸੀਐਮ ਉਮੀਦਵਾਰ ਨਹੀਂ ਹਾਂ- ਅਰਵਿੰਦ ਕੇਜਰੀਵਾਲ
-ਗੰਦੀ ਰਾਜਨੀਤੀ ‘ਚ ਵਿਸ਼ਵਾਸ ਨਹੀਂ ਕਰਦੇ, ਸੰਪਰਕ ‘ਚ ਹਨ ਕਾਂਗਰਸ ਦੇ 25 ਵਿਧਾਇਕ ਅਤੇ 2 ਸੰਸਦ- ਅਰਵਿੰਦ ਕੇਜਰੀਵਾਲ
-ਮੈਨੂੰ ਧਾਰ ਚੌਣੀ ਨਹੀਂ ਆਉਂਦੀ, ਪਰ ਸਕੂਲ-ਹਸਪਤਾਲ ਬਣਾਉਣੇ ਆਉਂਦੇ ਹਨ- ਅਰਵਿੰਦ ਕੇਜਰੀਵਾਲ

ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ- ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ/ਚੰਡੀਗੜ, 23 ਨਵੰਬਰ (ਵਿਸ਼ਵ ਵਾਰਤਾ);-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਬੜੀ ਬੇਬਾਕੀ ਅਤੇ ਸਪੱਸ਼ਟਤਾ ਨਾਲ ਜਵਾਬ ਦਿੰਦਿਆਂ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹਵਾਲੇ ਨਾਲ ਸੱਤਾਧਾਰੀ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਚੁਟਕੀਆਂ ਲਈਆਂ, ਉੱਥੇ 2022 ਦੀਆਂ ਚੋਣਾਂ ਦੇ ਮੱਦੇਨਜ਼ਰ ‘ਆਪ’ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਲਈ ਸਹੀ ਸਮੇਂ ਬਾਰੇ ਵੀ ਦੱਸਿਆ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ਉਪਰੰਤ ਇਸ ਗੱਲ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਕਿ ਪੰਜਾਬ ਦਾ ਖ਼ਜ਼ਾਨਾ ਕਿਸ ਨੇ ਅਤੇ ਕਿਵੇਂ ਖ਼ਾਲੀ ਕੀਤਾ? ਖ਼ਜ਼ਾਨੇ ਦੀ ਇਸ ਅੰਨੀ ਲੁੱਟ ‘ਚ ਸ਼ਾਮਲ ਰਸੂਖਵਾਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਨਵਜੋਤ ਸਿੰਘ ਸਿੱਧੂ ਬਾਰੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ”ਸਿੱਧੂ ਦੀ ਹਿੰਮਤ ਦੀ ਦਾਦ ਦੇਣੀ ਪਵੇਗੀ। ਜਦੋਂ ਨਾਲ ਬੈਠ ਕੇ ਮੁੱਖ ਮੰਤਰੀ ਚੰਨੀ ਰੇਤਾ ਅਤੇ ਬਿਜਲੀ ਸਸਤੀ ਕਰਨ ਦੇ ਦਾਅਵੇ ਕਰ ਰਿਹਾ ਸੀ ਤਾਂ ਨਵਜੋਤ ਸਿੰਘ ਸਿੱਧੂ ਨੇ ਤੁਰੰਤ ਕਿਹਾ ਕਿ ਚੰਨੀ ਝੂਠ ਬੋਲ ਰਹੇ ਹਨ। ਸਿੱਧੂ ਜਨਤਾ ਦਾ ਮੁੱਦੇ ਉਠਾ ਰਹੇ ਹਨ ਪਰ ਸਾਰੀ ਕਾਂਗਰਸ ਸਿੱਧੂ ਨੂੰ ਦਬਾਉਣ ਲੱਗੀ ਹੋਈ ਹੈ। ਕੈਪਟਨ ਵਾਂਗ ਹੁਣ ਚੰਨੀ ਸਾਹਿਬ ਵੀ ਸਿੱਧੂ ਦੇ ਪਿੱਛੇ ਪੈ ਗਏ।”
ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਐਲਾਨਾਂ ਲਈ ਪੈਸਾ ਕਿਥੋਂ ਆਵੇਗਾ? ਸਵਾਲ ਦੇ ਜਵਾਬ ‘ਚ ਕੇਜਰੀਵਾਲ ਨੇ ਕਿਹਾ, ” ਸਭ ਕਹਿ ਰਹੇ ਹਨ ਕਿ ਖ਼ਜ਼ਾਨਾ ਖ਼ਾਲੀ ਹੈ। 20-25 ਸਾਲਾਂ ਤੋਂ ਕਾਂਗਰਸ ਕੈਪਟਨ ਅਤੇ ਬਾਦਲ-ਭਾਜਪਾ ਵਾਲਿਆਂ ਨੇ ਰਾਜ ਕੀਤਾ ਅਤੇ ਮਿਲ ਕੇ ਪੰਜਾਬ ਦਾ ਖ਼ਜ਼ਾਨਾ ਲੁੱਟਿਆ। ‘ਆਪ’ ਦੀ ਸਰਕਾਰ ਬਣਨ ‘ਤੇ ਇਸ ਦੀ ਡੂੰਘੀ ਜਾਂਚ ਕਰਾਂਗੇ। ਸ਼ੀਲਾ ਦੀਕਸ਼ਤ ਦੀ 15 ਸਾਲਾਂ ਸਰਕਾਰ ਨੇ ਦਿੱਲੀ ਦਾ ਖ਼ਜ਼ਾਨਾ ਵੀ ਖ਼ਾਲੀ ਕਰ ਦਿੱਤਾ ਸੀ, ਪਰੰਤੂ ਕੇਜਰੀਵਾਲ ਨੂੰ ਖ਼ਾਲੀ ਖ਼ਜ਼ਾਨੇ ਭਰਨੇ ਆਉਂਦੇ ਹਨ, ਕਿਉਂਕਿ ਕੇਜਰੀਵਾਲ ਮਾਫ਼ੀਆ ਨੂੰ ਨੇੜੇ ਵੀ ਫਟਕਣ ਨਹੀਂ ਦਿੰਦਾ ਜਦਕਿ ਚੰਨੀ ਦੇ ਸੱਜੇ ਪਾਸੇ ਰੇਤ ਅਤੇ ਖੱਬੇ ਪਾਸੇ ਟਰਾਂਸਪੋਰਟ ਤੇ ਸ਼ਰਾਬ ਮਾਫ਼ੀਆ ਬੈਠਾ ਹੁੰਦਾ ਹੈ। ਮਾਫ਼ੀਆ ਖ਼ਤਮ ਕਰਕੇ ਹੀ ਭਰੇ ਜਾ ਸਕਦੇ ਹਨ, ਜੋ ਇਹ (ਬਾਦਲ-ਕਾਂਗਰਸੀ) ਨਹੀਂ ਕਰ ਸਕਦੇ।
ਮੁੱਖ ਮੰਤਰੀ ਦੇ ਚਿਹਰੇ ਦੀ ਘੋਸ਼ਣਾ ਬਾਰੇ ਅਰਵਿੰਦ ਕੇਜਰੀਵਾਲ ਨੇ ਦੱਸਿਆ, ”ਕੋਈ ਵੀ ਪਾਰਟੀ ਜੇਕਰ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਦਿੰਦੀ ਹੈ ਤਾਂ ਉਸ ਉਪਰੰਤ ਚੋਣ ਪ੍ਰਚਾਰ ਉੱਪਰ ਹੀ ਉੱਪਰ ਜਾਂਦਾ ਹੈ। ਇਸ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਚੋਣ ਜ਼ਾਬਤਾ ਲੱਗਣ ਦੇ ਨੇੜੇ-ਤੇੜੇ ਕੀਤਾ ਜਾਂਦਾ ਹੈ। ਕਾਂਗਰਸ ਨੇ ਵੀ ਅਜੇ ਤੱਕ ਨਹੀਂ ਕੀਤਾ ਕਿ ਸਿੱਧੂ ਜਾਂ ਰੰਧਾਵਾ ਜਾਂ ਚੰਨੀ ਸਾਹਿਬ ਹੀ ਰਹਿਣਗੇ। ਭਾਜਪਾ ਨੇ ਵੀ ਪੰਜਾਬ, ਉਤਰ ਪ੍ਰਦੇਸ਼, ਉੱਤਰਾਖੰਡ ਅਤੇ ਗੋਆ ‘ਚ ਚਿਹਰੇ ਨਹੀਂ ਐਲਾਨੇ। ਇਸ ਲਈ ਅਸੀਂ ਵੀ ਚੋਣ ਜ਼ਾਬਤੇ ਦੇ ਨੇੜੇ-ਤੇੜੇ ਚਿਹਰਾ ਐਲਾਨ ਦਿਆਂਗੇ, ਪਰੰਤੂ ਐਨਾ ਜ਼ਰੂਰ ਸਪਸ਼ਟ ਕਰਦਾ ਹਾਂ ਕਿ ਪੰਜਾਬ ‘ਚ ਸੀਐਮ ਦਾ ਚਿਹਰਾ ਅਰਵਿੰਦ ਕੇਜਰੀਵਾਲ ਨਹੀਂ ਹੋਵੇਗਾ।”
ਇੱਕ ਸਵਾਲ ਦੇ ਜਵਾਬ ‘ਚ ਕੇਜਰੀਵਾਲ ਨੇ ਕਿਹਾ, ”ਜਦੋਂ ਕਿਸੇ ਵਿਅਕਤੀ ਜਾਂ ਵਿਧਾਇਕ ਨੂੰ ਪਾਰਟੀ ਟਿਕਟ ਨਹੀਂ ਮਿਲਦੀ ਤਾਂ ਉਹ ਨਾਰਾਜ਼ ਹੁੰਦਾ ਹੈ। ਕੋਈ ਮੰਨ ਵੀ ਜਾਂਦਾ ਹੈ ਅਤੇ ਕੋਈ ਦੂਸਰੀ ਪਾਰਟੀ ‘ਚ ਚਲਾ ਜਾਂਦਾ ਹੈ। ਅੱਜ ਕਾਂਗਰਸ ਪਾਰਟੀ ਦੇ 25 ਵਿਧਾਇਕ ਅਤੇ 2 ਸੰਸਦ ਮੈਂਬਰ ਸਾਡੇ ਸੰਪਰਕ ‘ਚ ਹਨ। ਇਹ ਮੇਰੀ ਚੁਣੌਤੀ ਹੈ ਪਰ ਅਸੀਂ ਅਜਿਹੇ ਮੁਕਾਬਲੇ ‘ਚ ਨਹੀਂ ਪੈਂਦੇ। ਗੰਦੀ ਰਾਜਨੀਤੀ ‘ਚ ਵਿਸ਼ਵਾਸ ਨਹੀਂ ਕਰਦੇ ਅਤੇ ਨਾ ਹੀ ਦੂਜਿਆਂ ਦਾ ਕੂੜਾ ਕਚਰਾ ਇਕੱਠਾ ਨਹੀਂ ਕਰਦੇ।”
ਇੱਕ ਸਵਾਲ ਦੇ ਜਵਾਬ ‘ਚ ਕੇਜਰੀਵਾਲ ਨੇ ਕਿਹਾ ਕਿ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ, ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਇਲਾਜ ਅਤੇ ਮੁਫ਼ਤ ਬਿਜਲੀ ਪਾਣੀ ਨੂੰ ਮੁਫ਼ਤਖ਼ੋਰੀ ਕਹਿਣਾ ਠੀਕ ਨਹੀਂ। ਪੱਛਮੀ ਮੁਲਕਾਂ ‘ਚ ਇਸ ਨੂੰ ਸੋਸ਼ਲ ਸਕਿਉਰਿਟੀ (ਸਮਾਜਿਕ ਸੁਰੱਖਿਆ) ਕਹਿੰਦੇ ਹਨ, ਪਰੰਤੂ ਇੱਕ ਗੱਲ ਅਸੀਂ ਠਾਣ ਚੁੱਕੇ ਹਾਂ ਕਿ ਜੋ ਸਰਕਾਰੀ ਸਹੂਲਤਾਂ ਮੁਫ਼ਤ ‘ਚ ਮੰਤਰੀ ਮਾਣਦੇ ਹਨ ਉਹ ਆਮ ਜਨਤਾ ਨੂੰ ਜ਼ਰੂਰ ਦਿਆਂਗੇ। ਕੇਜਰੀਵਾਲ ਅਨੁਸਾਰ ਸਭ ਤੋਂ ਵੱਡੇ ਮੁਫ਼ਤਖ਼ੋਰ ਮੰਤਰੀ ਅਤੇ ਸਿਆਸਤਦਾਨ ਹੋ ਚੁੱਕੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

by Ranjit Singh
7 days ago
0

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 