• Latest
  • Trending
ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

4 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

4 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

4 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

4 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

5 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

7 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

7 hours ago
Hindi News
English News
Saturday, November 28, 2026
No Result
View All Result
15 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

November 23, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਦਿੱਤਾ ਵੱਡਾ ਹੁਲਾਰਾ

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

ਬੰਗਾ, 23 ਨਵੰਬਰ (ਵਿਸ਼ਵ ਵਾਰਤਾ);-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਗ੍ਰਾਂਟਾਂ ਦਾ ਐਲਾਨ ਕੀਤਾ। ਇਨ੍ਹਾਂ ਗ੍ਰਾਂਟਾਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਦੇ ਨਾਮ ’ਤੇ ਪਿੰਡ ਸਰਹਾਲਾ ਰਾਣੂਆ ਵਿੱਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਲਈ 15 ਕਰੋੜ ਰੁਪਏ ਸ਼ਾਮਲ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਡਿਗਰੀ ਕਾਲਜ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ, ਨੂੰ ਸਸਤੀ ਅਤੇ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਏਕੀਕ੍ਰਿਤ ਮਾਡਲ ਸਪੋਰਟਸ ਸਟੇਡੀਅਮ ਦੀ ਉਸਾਰੀ ਲਈ 12 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਇਹ ਨਿਮਰ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਭਗ 30 ਕਰੋੜ ਰੁਪਏ, ਬੰਗਾ ਸ਼ਹਿਰ ਵਿੱਚ ਵੱਖ-ਵੱਖ ਕੰਮਾਂ ਲਈ 2. 50 ਕਰੋੜ ਰੁਪਏ, ਬੰਗਾ ਵਿਖੇ ਫਾਇਰ ਸਟੇਸ਼ਨ ਬਣਾਉਣ ਲਈ ਇੱਕ ਕਰੋੜ ਰੁਪਏ, ਸੀ.ਐਚ.ਸੀ ਬੰਗਾ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਪ੍ਰਾਇਮਰੀ ਹੈਲਥ ਸੈਂਟਰ ਔੜ ਨੂੰ ਕਮਿਊਨਿਟੀ ਹੈਲਥ ਸੈਂਟਰ ਵਜੋਂ ਅਪਗ੍ਰੇਡ ਕਰਨ ਲਈ 4 ਕਰੋੜ ਰੁਪਏ, ਬੰਗਾ ਅਤੇ ਔੜ ਬਲਾਕਾਂ ਵਿੱਚ ਨਵੀਆਂ ਲਿੰਕ ਸੜਕਾਂ ਬਣਾਉਣ ਲਈ 32 ਕਰੋੜ ਰੁਪਏ ਅਤੇ ਬੰਗਾ ਵਿੱਚ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਰਿਹਾਇਸ਼ ਲਈ 3.5 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਨੇ ਕੋਆਪ੍ਰੇਟਿਵ ਸੋਸਾਇਟੀਆਂ ਦੇ ਮੈਂਬਰਾਂ ਵੱਲ ਲੰਬਿਤ 25 ਕਰੋੜ ਰੁਪਏ ਦੇ ਬਕਾਏ ਮੁਆਫ ਕਰਨ ਸਬੰਧੀ ਮੰਤਰੀ ਮੰਡਲ ‘ ਚ ਮਾਮਲਾ ਵਿਚਾਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਬਲਾਕ ਔੜ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਵੀ ਐਲਾਨ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਮੰਤਰੀ ਵੱਲੋਂ ਜ਼ਿਲ੍ਹੇ ਲਈ ਗ੍ਰਾਂਟਾਂ ਦੀ ਵਰਖਾ ਕਰਨ ਲਈ ਸ਼ਲਾਘਾ ਕੀਤੀ। ਲੋਕਾਂ ਨਾਲ ਭਾਵਨਾਤਮਕ ਸਾਂਝ ਬਣਾਉਂਦੇ ਹੋਏ, ਉਨ੍ਹਾਂ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕੀਤਾ ਜਿਸ ਨੂੰ ਪਾਰ ਕਰਦਿਆਂ ਉਹ ਸਿਵਲ ਸੇਵਾਵਾਂ ਦਾ ਇਮਤਿਹਾਨ ਪਾਸ ਕਰਕੇ ਅੱਜ ਮੁੱਖ ਮੰਤਰੀ ਪੰਜਾਬ ਨਾਲ ਰਾਜ ਦੀ ਸੇਵਾ ਤੱਕ ਪੁੱਜੇ ਹਨ। ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਖਾਸ ਕਰਕੇ ਬੰਗਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਿੰਡ ਭਰੋ ਮਜਾਰਾ ਵਿੱਚ ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਅਤੇ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਮੱਥਾ ਟੇਕਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਅੰਗਦ ਸਿੰਘ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਮੋਹਨ ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
2 weeks ago
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 