ਭਰਤਇੰਦਰ ਸਿੰਘ ਚਾਹਲ ਵੱਲੋਂ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਦੇ ਮਾਤਾ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 24ਨਵੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਦੇ ਮਾਤਾ ਰਾਜ ਰਾਣੀ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਰਾਜ ਰਾਣੀ (84) ਦਾ ਅੱਜ ਸਵੇਰੇ ਰੂਪਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੰਬੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਤਿੰਨ ਧੀਆਂ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਉਹਨਾਂ ਕਿਹਾ, “ਮੈਨੂੰ ਸ਼੍ਰੀਮਤੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਰਾਜ ਰਾਣੀ ਜੋ ਆਪਣੇ ਪਰਿਵਾਰ ਲਈ ਮਹਾਨ ਸ਼ਕਤੀ ਅਤੇ ਪ੍ਰੇਰਨਾ ਦਾ ਥੰਮ੍ਹ ਸੀ।
ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਉਹਨਾਂ ਨੇ ਵਿਛੜੀ ਰੂਹ ਨੂੰ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।























