• Latest
  • Trending
ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

2 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

2 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

3 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

3 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

3 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

3 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

3 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

3 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

3 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

3 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

3 hours ago
Hindi News
English News
Thursday, July 9, 2026
No Result
View All Result
25 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

November 25, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਮੋਗਾ
ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

ਮੋਗਾ, 25 ਨਵੰਬਰ(ਵਿਸ਼ਵ ਵਾਰਤਾ)-ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ।
ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕੀਤਾ ਜਿਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਨੇ ਪੰਜਾਬ ਵਿਰੁੱਧ ਹਰੇਕ ਮਾੜੇ ਕੰਮ ਵਿਚ ਬਾਦਲਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਹੋਰ ਅਜਿਹੇ ਕਾਰੋਬਾਰ ਬਾਦਲਾਂ ਦੇ ਦੁਰਸ਼ਾਸਨ ਦੌਰਾਨ ਵਧੇ-ਫੁਲੇ ਸਨ। ਉਨ੍ਹਾਂ ਕਿਹਾ ਕਿ ਇਸ ਮਾਫੀਏ ਨੇ ਪੰਜਾਬ ਦਾ ਸਰਮਾਏ ਦੀ ਅੰਨ੍ਹੀ ਲੁੱਟ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਾਦਲਾਂ ਦੀ ਸਰਪ੍ਰਸਤੀ ਹੇਠ ਇਸ ਮਾਫੀਏ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਅਤੇ ਹੁਣ ਉਨ੍ਹਾਂ ਨੂੰ ਆਪਣੇ ਕੀਤੇ ਦੀ ਸਜ਼ਾ ਭੁਗਤਣੀ ਪਵੇਗੀ ਅਤੇ ਇਹ ਦਿਨ ਹੁਣ ਬਹੁਤੀ ਦੂਰ ਨਹੀਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੇ ਬਾਦਲਾਂ ਦੀ ਸਰਪ੍ਰਸਤੀ ਵਾਲੇ ਮਾਫੀਏ ਵਿਰੁੱਧ ਲਗਾਮ ਕੱਸੀ ਤਾਂ ਬਾਦਲ ਆਪਣਾ ਬਚਾਅ ਕਰਨ ਲਈ ਇਧਰ-ਓਧਰ ਹੱਥ-ਪੈਰ ਮਾਰ ਰਹੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਬਾਦਲਾਂ ਦੇ ਗੁਨਾਹ ਮੁਆਫੀ ਦੇ ਲਾਇਕ ਨਹੀਂ ਅਤੇ ਵਧੀਕੀਆਂ ਅਤੇ ਗਲਤੀਆਂ ਲਈ ਉਨ੍ਹਾਂ ਦੀ ਜੁਆਬਦੇਹੀ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਬਾਦਲਾਂ ਦੀ ਮਾਲਕੀ ਵਾਲੇ ਕੇਬਲ ਮਾਫੀਏ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੇਰੀ ਨਾਲ ਲਿਆ ਫੈਸਲਾ ਹੈ।
ਮੁੱਖ ਮੰਤਰੀ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਤਿੱਖਾ ਹਮਲਾ ਕਰਦਿਆਂ ਉਸ ਨੂੰ ਅਫਵਾਹਾਂ ਫੈਲਾਉਣ ਵਾਲਾ ਸਿਆਸਤਦਾਨ ਦੱਸਿਆ ਜੋ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਪੰਜਾਬ ਦੀ ਸੱਤਾ ਹਥਿਆਉਣ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਜਰੀਵਾਲ ਤੇ ਉਸ ਦੀ ਜੁੰਡਲੀ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀ ਹਮੇਸ਼ਾ ਆਪਣੀ ਧਰਤੀ ਅਤੇ ਲੋਕਾਂ ਨੂੰ ਬੇਹੱਦ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਪੰਜਾਬੀਆਂ ਨੇ ਨਾ ਤਾਂ ਕਦੇ ਸੂਬੇ ਦੀ ਸੱਤਾ ਬਾਹਰੀ ਵਿਅਕਤੀ ਦੇ ਹੱਥ ਵਿਚ ਸੌਂਪੀਂ ਹੈ ਅਤੇ ਨਾ ਹੀ ਭਵਿੱਖ ਵਿਚ ਅਜਿਹਾ ਹੋਣ ਦੇਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦਿੱਲੀ ਮਾਡਲ ਦਾ ਕੋਈ ਵਜੂਦ ਨਹੀਂ ਹੈ ਜਦਕਿ ਕਾਂਗਰਸ ਦੇ ਪੰਜਾਬ ਮਾਡਲ ਨਾਲ ਲੋਕਾਂ ਨੂੰ ਬਿਹਤਰ ਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਕੇਜਰੀਵਾਲ ਉਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਨੂੰ ਤਾਂ ਸੂਬੇ ਬਾਰੇ ਬੁਨਿਆਦੀ ਸਮਝ ਵੀ ਨਹੀਂ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸੂਬੇ ਦੀਆਂ ਦੋ ਰਵਾਇਤੀ ਖੇਡਾਂ ‘ਗੁੱਲੀ ਡੰਡਾ’ ਅਤੇ ‘ਬਾਂਦਰ ਕਿੱਲੇ’ ਵਿਚਲਾ ਫਰਕ ਦੱਸਣ ਲਈ ਆਖਿਆ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਜਰੀਵਾਲ ਤੇ ਜੁੰਡਲੀ ਦਾ ਪੰਜਾਬ ਨੂੰ ਲੁੱਟਣ ਦਾ ਖੁਆਬ ਕਦੇ ਵੀ ਹਕੀਕਤ ਵਿਚ ਨਹੀਂ ਬਦਲੇਗਾ।
ਮੁੱਖ ਮੰਤਰੀ ਨੇ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦਿਆਂ ਕਿਹਾ ਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਜਿਸ ਕਰਕੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰੇਕ ਆਮ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਚੁੱਕਿਆ ਜਾਂਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ, ਆਮ ਲੋਕਾਂ ਲਈ ਅਤੇ ਆਮ ਲੋਕਾਂ ਦੁਆਰਾ ਬਣਾਈ ਗਈ ਸਰਕਾਰ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਨੂੰ ਲੁੱਟਣ ਲਈ ਵੱਖ-ਵੱਖ ਪਾਰਟੀਆਂ ਦੇ ਧਨਾਢ ਸਿਆਸਤਦਾਨਾਂ ਦਾ ਆਪਸ ਵਿਚ ਨਾਪਾਕ ਗੱਠਜੋੜ ਬਣਾਇਆ ਹੋਇਆ ਸੀ ਜਿਸ ਵਿੱਚੋਂ ਆਮ ਵਿਅਕਤੀ ਪੂਰੀ ਤਰ੍ਹਾਂ ਮਨਫੀ ਸੀ। ਉਨ੍ਹਾਂ ਕਿਹਾ ਕਿ ਧਨਾਢ ਟੋਲੇ ਦੇ ਮੈਂਬਰਾਂ ਨੇ ਆਪਣੇ ਸੌੜੇ ਹਿੱਤਾਂ ਅਤੇ ਪੰਜਾਬ ਦੀ ਲੁੱਟ-ਖਸੁੱਟ ਕਰਨ ਲਈ ਗੂੜੀਆਂ ਸਾਂਝਾਂ ਪਾਈਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਹ ਲੋਕ ਦੁਰਭਾਵਨਾ ਨਾਲ ਅਜਿਹਾ ਕਰ ਰਹੇ ਸਨ ਤਾਂ ਕਿ ਸੱਤਾ ਦਾ ਨਿੱਘ ਮਾਣ ਸਕਣ ਜਦਕਿ ਹਰੇਕ ਪੰਜ ਸਾਲਾਂ ਬਾਅਦ ਸ਼ਾਸਕ ਤਾਂ ਬਦਲਦਾ ਸੀ ਪਰ ਸੱਤਾ ਇਨ੍ਹਾਂ ਲੋਕਾਂ ਦੇ ਹੱਥਾਂ ਵਿਚ ਰਹਿੰਦੀ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗੱਠਜੋੜ ਟੁੱਟ ਚੁੱਕਾ ਹੈ ਅਤੇ ਸੱਤਾ ਦੀ ਵਾਗਡੋਰ ਆਮ ਆਦਮੀ ਦੇ ਹੱਥ ਵਿਚ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹਾਂ। ਕਾਂਗਰਸ ਸਰਕਾਰ ਵੱਲੋਂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਹਨ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਮਹੀਨਾ ਕੀਤੇ ਗਏ ਹਨ, ਰੇਤ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਗੰਨੇ ਦੇ 50 ਰੁਪਏ ਵਧੇ ਭਾਅ ਵਿੱਚੋਂ 35 ਰੁਪਏ ਦਾ ਖਰਚਾ ਸਹਿਣ ਕਰ ਰਹੀ ਹੈ ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ਼ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਜਿਹੇ ਮਹੱਤਵਪੂਰਨ ਫੈਸਲੇ ਲਏ ਜਾਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਬਾਘਾਪੁਰਾਣਾ ਵਿੱਚ ਇੱਕ ਨਰਸਿੰਗ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਗੁਰੂ ਨਾਨਕ ਕਾਲਜ ਅਤੇ ਸਪੋਰਟਸ ਅਕਾਦਮੀ ਲਈ ਗਰਾਂਟਾਂ ਦੇ ਨਾਲ ਬਾਘਾਪੁਰਾਣਾ ਦੇ ਦੋ ਮੌਜੂਦਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸਮਾਧ ਭਾਈ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਚੰਨੀ ਅਤੇ ਸ. ਸਿੱਧੂ ਦਾ ਸਵਾਗਤ ਕਰਦਿਆਂ ਬਾਘਾਪੁਰਾਣਾ ਤੋਂ ਵਿਧਾਇਕ ਸ੍ਰੀ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਇਹਨਾਂ ਆਗੂਆਂ ਵੱਲੋਂ ਇਸ ਹਲਕੇ ਦਾ ਦੌਰਾ ਕਰਨ ਲਈ ਉਨ੍ਹਾਂ ਕੋਲ ਧੰਨਵਾਦ ਕਰਨ ਵਾਸਤੇ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੇ ਸੱਤਾ ਵਿਚ ਆਉਣ ਨਾਲ ਵਰਕਰਾਂ ਦਾ ਮਾਣ-ਸਨਮਾਨ ਬਹਾਲ ਹੋਇਆ ਹੈ। ਸ੍ਰੀ ਬਰਾੜ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਹਲਕੇ ਨੂੰ ਗ੍ਰਾਂਟਾਂ ਦੇਣ ਲਈ ਧੰਨਵਾਦ ਵੀ ਕੀਤਾ।
ਇਸ ਦੌਰਾਨ ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਜਗਤਾਰ ਸਿੰਘ ਜੱਗਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਚੰਨੀ ਅਤੇ ਸ. ਸਿੱਧੂ ਦੋਵਾਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਂਸਦ ਮੈਂਬਰ ਸ੍ਰੀ ਮੁਹੰਮਦ ਸਦੀਕ, ਵਿਧਾਇਕ ਸ੍ਰੀ ਦਰਸ਼ਨ ਸਿੰਘ ਬਰਾੜ, ਸ੍ਰੀ ਕੁਲਬੀਰ ਸਿੰਘ ਜ਼ੀਰਾ, ਸ੍ਰੀਮਤੀ ਸਤਿਕਾਰ ਕੌਰ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

by Ranjit Singh
1 week ago
0

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ ਖੰਨਾ, 2 ਜੁਲਾਈ (ਵਿਸ਼ਵ ਵਾਰਤਾ): ਖੰਨਾ ਦੀ ਐਸਐਸਪੀ ਡਾ. ਦਰਪਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 