• Latest
  • Trending
ਮੁਬਾਰਕ ਮਹਿਲ ਮੁੱਲਾਂਪੁਰ ਵਿਖੇ ਸਃ ਵਰਿਆਮ ਸਿੰਘ ਸੇਖੋਂ ਪੁਸ਼ਤਾਂ ਤੇ ਪਤਵੰਤੇ ਪੁਸਤਕ ਗੁਲਜ਼ਾਰ ਸਿੰਘ ਸੰਧੂ,ਸੁਰਿੰਦਰ ਕੌਰ, ਗੁਰਕੀਰਤ ਸਿੰਘ ਕੋਟਲੀ ਤੇ ਸਃ ਅਨੋਖ ਸਿੰਘ ਸੇਖੋਂ ਵੱਲੋਂ ਲੋਕ ਅਰਪਣ

ਮੁਬਾਰਕ ਮਹਿਲ ਮੁੱਲਾਂਪੁਰ ਵਿਖੇ ਸਃ ਵਰਿਆਮ ਸਿੰਘ ਸੇਖੋਂ ਪੁਸ਼ਤਾਂ ਤੇ ਪਤਵੰਤੇ ਪੁਸਤਕ ਗੁਲਜ਼ਾਰ ਸਿੰਘ ਸੰਧੂ,ਸੁਰਿੰਦਰ ਕੌਰ, ਗੁਰਕੀਰਤ ਸਿੰਘ ਕੋਟਲੀ ਤੇ ਸਃ ਅਨੋਖ ਸਿੰਘ ਸੇਖੋਂ ਵੱਲੋਂ ਲੋਕ ਅਰਪਣ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

6 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

6 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਬਾਰਕ ਮਹਿਲ ਮੁੱਲਾਂਪੁਰ ਵਿਖੇ ਸਃ ਵਰਿਆਮ ਸਿੰਘ ਸੇਖੋਂ ਪੁਸ਼ਤਾਂ ਤੇ ਪਤਵੰਤੇ ਪੁਸਤਕ ਗੁਲਜ਼ਾਰ ਸਿੰਘ ਸੰਧੂ,ਸੁਰਿੰਦਰ ਕੌਰ, ਗੁਰਕੀਰਤ ਸਿੰਘ ਕੋਟਲੀ ਤੇ ਸਃ ਅਨੋਖ ਸਿੰਘ ਸੇਖੋਂ ਵੱਲੋਂ ਲੋਕ ਅਰਪਣ

November 25, 2021
in ਸਾਹਿਤਕ, ਖਬਰਾਂ, ਪੰਜਾਬ

ਲੁਧਿਆਣਾਃ 25 ਨਵੰਬਰ(ਵਿਸ਼ਵ ਵਾਰਤਾ)-ਮੁਬਾਰਕ ਮਹਿਲ ਰਾਏਕੋਟ ਰੋਡ ਹਿੱਸੋਵਾਲ(ਨੇੜੇ ਮੁੱਲਾਂਪੁਰ)ਵਿਖੇ ਸਃ ਵਰਿਆਮ ਸਿੰਘ ਸੇਖੋਂ ਪੁਸ਼ਤਾਂ ਤੇ ਪਤਵੰਤੇ ਪੁਸਤਕ ਗੁਲਜ਼ਾਰ ਸਿੰਘ ਸੰਧੂ, ਤੇਜਪ੍ਰਕਾਸ਼ ਸਿੰਘ ਕੋਟਲੀ ਤੇ ਸਃ ਅਨੋਖ ਸਿੰਘ ਸੇਖੋਂ ਵੱਲੋਂ ਲੋਕ ਅਰਪਣ ਕਰਦਿਆਂ ਪੰਜਾਬ ਆਰਟਸ ਕੌਂਸਲ ਦੇ ਸਾਬਕਾ ਚੇਅਰਮੈਨ ਤੇ ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ ਗੁਲਜ਼ਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਜਿਸ ਅੰਦਾਜ਼ ਨਾਲ ਸਃ ਵਰਿਆਮ ਸਿੰਘ ਸੇਖੋਂ ਤੇ ਉਨ੍ਹਾਂ ਦੀ ਜੀਵਨ ਸਾਥਣ ਸਰਦਾਰਨੀ ਗੁਲਾਬ ਕੌਰ ਨੇ ਅੱਡਾ ਦਾਖਾ ਮੁੱਲਾਂਪੁਰ ਨਗਰ ਵਸਾਇਆ, ਇੱਟਾਂ ਦੇ ਅੱਠ ਭੱਠੇ ਲਾ ਕੇ ਪੇਂਡੂ ਖੇਤਰ ਵਿੱਚ ਸ੍ਵੈ ਰੁਜ਼ਗਾਰ ਦਾ ਆਰੰਭ ਕੀਤਾ, ਪਿਛਲੀ ਸਦੀ ਦੇ ਪੰਜਵੇਂ ਦਹਾਕੇ ਵਿੱਚ ਇਸਤਰੀ ਸਿੱਖਿਆ ਲਈ ਮੁਫ਼ਤ ਬੱਸ ਸੇਵਾ ਸਹੂਲਤ ਦਿੱਤੀ ਉਹ ਆਪਣੇ ਆਪ ਵਿੱਚ ਹੀ ਇਨਕਲਾਬੀ ਕਦਮ ਹੈ। ਇਹ ਵੀ ਮਹੱਤਵਪੂਰਨ ਪ੍ਰਾਪਤੀ ਹੈ ਕਿ ਆਪਣੇ ਪਰਿਵਾਰ ਦੀਆਂ ਬੇਟੀਆਂ ਨੂੰ ਉਚੇਰੀ ਸਿੱਖਿਆ ਲਈ ਵੀ ਯੋਗ ਪ੍ਰਬੰਧ ਕੀਤਾ।
ਪੰਜਾਬ ਦੇ ਉਦਯੋਗ ਮੰਤਰੀ ਸਃ ਗੁਰਕੀਰਤ ਸਿੰਘ ਕੋਟਲੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੇਰੇ ਪੜਨਾਨਾ ਜੀ ਵਰਿਆਮ ਸਿੰਘ ਸੇਖੋਂ ਦੇ ਜੀਵਨ ਬਾਰੇ ਸਃ ਦਲਜੀਤ ਸਿੰਘ ਭੰਗੂ ਦੀ ਪ੍ਰੇਰਨਾ ਨਾਲ ਸਃ ਉਜਾਗਰ ਸਿੰਘ ਪਟਿਆਲਾ ਵੱਲੋਂ ਪੁਸਤਕ ਲਿਖਣਾ ਪੰਜਾਬ ਦੀ ਹਿੰਮਤੀ ਪੀੜ੍ਹੀ ਦਾ ਸਮਾਜਿਕ, ਮਨੋਵਿਗਿਆਨਕ ਤੇ ਆਰਥਿਕ ਦ੍ਰਿਸ਼ਟੀਕੋਨ ਸਾਂਭਣ ਵਾਂਗ ਹੈ। ਇਸ ਤੋਂ ਯੂਨੀਵਰਸਿਟੀ ਖੋਜਕਾਰਾਂ ਨੂੰ ਆਧਾਰ ਸਮੱਗਰੀ ਮਿਲ ਸਕੇਗੀ।
ਉਨ੍ਹਾਂ ਆਖਿਆ ਕਿ ਗੁਰੂ ਹਰਗੋਬਿੰਦ ਖਾਲਸਾ ਕਾਲਿਜ ਫਾਰ ਵਿਮੈੱਨ ਚ ਇਸ ਪਰਿਵਾਰ ਦੀਂ ਵੀਹ ਧੀਆਂ ਹੁਣ ਤੀਕ ਪੜ੍ਹੀਆਂ ਹਨ ਜੋ ਆਪਣੇ ਆਪ ਵਿੱਚ ਮਿਸਾਲ ਹੈ। ਉਨ੍ਹਾਂ ਸਿੱਧਵਾਂ ਕਾਲਿਜ ਦੀ ਪ੍ਰਿੰਸੀਪਲ ਡਾਃ ਰਾਜਵਿੰਦਰ ਕੌਰ ਹੁੰਦਲ ਨੂੰ ਪਰਿਵਾਰ ਵੱਲੋਂ ਸਨਮਾਨਿਤ ਕੀਤਾ ਅਤੇ ਆਪਣੇ ਅਖਤਿਆਰੀ ਫੰਡ ਚੋਂ ਪੰਜ ਲੱਖ ਰੁਪਏ ਭੇਜਣ ਦਾ ਐਲਾਨ ਵੀ ਕੀਤਾ।

ਪੁਸਤਕ ਰਿਲੀਜ਼ ਸਮਾਗਮ ਵਿੱਚ ਸ਼ਾਮਲ ਹੋਏ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਸ ਵੱਡ ਆਕਾਰੀ ਪੁਸਤਕ ਦਾ ਮੁੱਖ ਬੰਦ ਲਿਖਦਿਆਂ ਮੈਂ ਮਹਿਸੂਸ ਕੀਤਾ ਕਿ ਸੰਗਠਿਤ ਪਰਿਵਾਰਾਂ ਦੇ ਸਹੀ ਨਮੂਨੇ ਵਜੋਂ ਇਹੋ ਜਹੇ ਪਰਿਵਾਰਾਂ ਦੀ ਨਿਸ਼ਾਨਦੇਹੀ ਕਰਕੇ ਪ੍ਰਮਾਣੀਕ ਦਸਤਾਵੇਜ਼ੀਕਰਨ ਯੂਨੀਵਰਸਿਟੀਆਂ ਨੂੰ ਕਰਨਾ ਚਾਹੀਦਾ ਹੈ ਤਾਂ ਜੋ ਖਿੱਲਰ ਰਹੇ ਸਮਾਜਿਕ ਤਾਣੇ ਬਾਣੇ ਨੂੰ ਸੰਗਠਿਤ ਰੱਖਣ ਵਿੱਚ ਮਦਦ ਮਿਲੇ। ਉਨ੍ਹਾਂ ਪੁਸਤਕ ਲੇਖਕ ਸਃ ਉਜਾਗਰ ਸਿੰਘ ਕੱਦੋਂ ਵੱਲੋਂ ਇਹ ਰਚਨਾ ਕਰਨ ਲਈ ਮੁਬਾਰਕ ਦਿੱਤੀ।
ਲੇਖਕ ਉਜਾਗਰ ਸਿੰਘ ਨੇ ਕਿਹਾ ਕਿ
ਵਰਿਆਮ ਸਿੰਘ ਸੇਖੋਂ, ਪਰਉਪਕਾਰੀ ਅਤੇ ਅਗਾਂਹਵਧੂ ਸੋਚ ਨਾਲ ਲਬਰੇਜ਼ ਨਿਸ਼ਚੇਵਾਨ ਦੂਰਦ੍ਰਿਸ਼ਟੀ ਦੇ ਮਾਲਕ ਸਨ ਜੋ ਮੇਰੇ ਲਈ ਪ੍ਰੇਰਨਾ ਸਰੋਤ ਬਣ ਗਏ। ਉਨ੍ਹਾਂ ਸਃ ਦਲਜੀਤ ਸਿੰਘ ਭੰਗੂ ਪੀ ਸੀ ਐੱਸ ਰੀਟਃ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਆਪਣੇ ਨਾਨਾ ਜੀ ਲਃ ਵਰਿਆਮ ਸਿੰਘ ਸੇਖੋਂ ਪੁਸ਼ਤਾਂ ਤੇ ਪਤਵੰਤੇ ਨਾਮ ਦੀ ਕਿਤਾਬ ਲਿਖਣ ਲਈ ਮੈਨੂੰ ਚੁਣਿਆ। ਅੱਡਾ ਦਾਖਾ ਦੀ ਕਲਪਨਾ ਕਰਨ ਅਤੇ ਉਸ ਨੂੰ ਲਾਗੂ ਕਰਨ ਦੇ ਪਿੱਛੇ ਵਿਅਕਤੀ ਸਃ ਵਰਿਆਮ ਸਿੰਘ ਸੇਖੋਂ ਨੇ ਨਾ ਸਿਰਫ਼ ਇਥੇ ਰਿਹਾਇਸ਼ਾਂ ਨੂੰ ਵਸਾਉਣ ਦੀ ਯੋਜਨਾ ਬਣਾਈ, ਸਗੋਂ ਪਿੰਡਾਂ ਦੇ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਘਰਾਂ ਦੀ ਯੋਜਨਾ ਵੀ ਬਣਾਈ। ਇਹ ਪੁਸਤਕ ਸੇਖੋਂ ਪਰਿਵਾਰ ਵੱਲੋਂ ਔਰਤ ਸ਼ਕਤੀਕਰਨ ਵਿੱਚ ਇਸ ਪਰਿਵਾਰ ਵੱਲੋਂ ਨਿਭਾਈ ਭੂਮਿਕਾ ਨਾਲ ਵੀ ਇਨਸਾਫ਼ ਕਰਦੀ ਹੈ।
ਸਃ ਵਰਿਆਮ ਸਿੰਘ ਸੇਖੋਂ ਦੇ ਦੋਹਤੇ ਸਃ ਦਲਜੀਤ ਸਿੰਘ ਭੰਗੂ ਨੇ ਕਿਹਾ ਕਿ ਇਸ ਪਰਿਵਾਰ ਦਾ ਅਸਰ ਸਿਰਫ਼ ਰਿਸ਼ਤੇਦਾਰੀ ਦੇ ਤਾਣੇਬਾਣੇ ਤੇ ਹੀ ਨਹੀਂ ਹੈ ਸਗੋਂ ਇਸ ਇਲਾਕੇ ਦੇ ਸੈਂਕੜੇ ਪਿੰਡਾਂ ਤੇ ਹੈ। ਅਕਾਲ ਟਰਾਂਸਪੋਰਟ ਰਾਹੀਂ ਪੇਂਡੂ ਭਰਾਵਾਂ ਨੂੰ ਖੇਤੀ ਤੋਂ ਇਲਾਵਾ ਹੋਰ ਰੁਜ਼ਗਾਰਾਂ ਵੱਲ ਵੀ ਲੋਕਾਂ ਨੂੰ ਸਃ ਸੇਖੋਂ ਨੇ ਤੋਰਿਆ। ਸਃ ਵਰਿਆਮ ਸਿੰਘ ਸੇਖੋਂ ਦੀ ਦੋਹਤਰੀ ਬੀਬੀ ਹਰਬਿਮਲ ਕੌਰ ਬਾਜਵਾ ਨੇ ਕਿਹਾ ਕਿ ਆਪਣੀ ਉਮਰ ਵਡੇਰੀ ਹੋਣ ਦੇ ਬਾਵਜੂਦ ਮੈਨੂੰ ਆਪਣੀ ਨਾਨੀ ਜੀ ਸਰਦਾਰਨੀ ਗੁਲਾਬ ਕੌਰ ਦੀ ਦਿੱਤੀ ਇੱਕ ਇੱਕ ਸਿੱਖਿਆ ਅੱਜ ਵੀ ਚੇਤੇ ਹੈ।
ਇਸ ਮੌਕੇ ਪਰਿਵਾਰ ਦੀਆਂ ਨੂੰਹਾਂ ਧੀਆਂ ਤੇ ਆਏ ਮਹਿਮਾਨਾਂ ਨੂੰ ਸਃ ਅਨੋਖ ਸਿੰਘ ਸੇਖੋਂ ਵੱਲੋਂ ਸਨਮਾਨਿਤ ਕੀਤਾ ਗਿਆ। ਪਰਿਵਾਰ ਬਾਰੇ ਸ਼੍ਰੀ ਰਮਨ ਮਿੱਤਲ ਰੰਗਕਰਮੀ ਰੋਪੜ ਵੱਲੋਂ ਤਿਆਰ ਦਸਤਾਵੇਜੀ ਫਿਲਮ ਵੀ ਵਿਖਾਈ ਗਈ।
ਸਾਬਕਾ ਮੰਤਰੀ ਸਃ ਤੇਜ ਪ੍ਰਕਾਸ਼ ਕੋਟਲੀ ਨੇ ਪੁਸਤਕ ਬਾਰੇ ਬੋਲਦਿਆਂ ਕਿਹਾ ਕਿ ਸਃ ਵਰਿਆਮ ਸਿੰਘ ਸੇਖੋਂ ਪਰਿਵਾਰ ਨਾਲ ਉਨ੍ਹਾਂ ਦੀ ਨੇੜਲੀ ਰਿਸ਼ਤੇਦਾਰੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। “ਮੇਰੇ ਸਹੁਰਾ ਸਾਹਿਬ ਸਃ ਲਛਮਣ ਸਿੰਘ ਸੇਖੋਂ, ਇੱਕ ਸੁਤੰਤਰਤਾ ਸੈਨਾਨੀ ਸਨ ਅਤੇ ਵਰਿਆਮ ਸਿੰਘ ਸੇਖੋਂ ਦੇ ਸਪੁੱਤਰ ਸਨ। ਉਨ੍ਹਾਂ ਆਪਣੇ ਪਿਤਾ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਸਾਨੂੰ ਪੇਰਨੀ ਸਰੋਤ ਬਣ ਕੇ ਜੀਵਨ ਸੇਧ ਦਿੱਤੀ। ਇਹ ਉੱਚ ਵੱਕਾਰੀ ਪਰਿਵਾਰ ਉਨ੍ਹਾਂ ਦੇ ਮਾਨਵਤਾਵਾਦੀ ਅਤੇ ਬਹਾਦਰੀ ਭਰੇ ਕੰਮਾਂ ਲਈ ਪ੍ਰਵਾਨਿਤ ਹੈ, ਸਾਬਕਾ ਮੰਤਰੀ ਸਃ ਮੰਤਰੀ ਨੇ ਕਿਹਾ।
ਉਨ੍ਹਾਂ ਕਿਹਾ ਕਿ ਇਹ ਪੁਸਤਕ ਵਿਧਾਨ ਸਭਾ ਦੀ ਲਾਇਬ੍ਰੇਰੀ ਵਿੱਚ ਵੀ ਰੱਖੀ ਜਾਣੀ ਚਾਹੀਦੀ ਹੈ ਤਾਂ ਜੋ ਸੁਨੇਹਾ ਅੱਗੇ ਤੋਂ ਅੱਗੇ ਜਾਵੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀਆਂ ਨੂੰ ਸੋਮਵਾਰੀ ਮੀਟਿੰਗ ਵਿੱਚ ਇਹ ਪੁਸਤਕ ਸਭ ਨੂੰ ਭੇਂਟ ਕੀਤੀ ਜਾਵੇਗੀ, ਉਦਯੋਗ ਮੰਤਰੀ ਸਃ ਗੁਰਕੀਰਤ ਸਿੰਘ ਕੋਟਲੀ ਨੇ ਸਮਾਗਮ ਦੇ ਅੰਤ ਚ ਮੰਚ ਤੋਂ ਕਿਹਾ।
ਇਸ ਮੌਕੇ ਸਃ ਗੁਰਬੀਰ ਸਿੰਘ ਕੋਹਲੀ ਐੱਸ ਡੀ ਐੱਮ ਰਾਏ ਕੋਟ,ਸਃ ਲਖਬੀਰ ਸਿੰਘ ਪੀ ਸੀ ਐੱਸ, ਸਃ ਪਰਮਜੀਤ ਸਿੰਘ ਸੇਖੋਂ, ਅੰਮ੍ਰਿਤ ਕੌਰ, ਸੁਰਿੰਦਰ ਕੌਰ ਭੰਗੂ, ਸਤਵਿੰਦਰ ਕੌਰ ਮਾਂਗਟ, ਅਮਰਜੀਤ ਕੌਰ ਮੰਢੇਰ, ਜਬਰਜੰਗ ਸਿੰਘ ਸੇਖੋਂ, ਜਸਕੀਰਤ ਸਿੰਘ ਸੇਖੋਂ,ਡਾਃ ਕਰਮ ਸਿੰਘ ਸੰਧੂ, ਡਾਃ ਪ੍ਰੀਤਮ ਸਿੰਘ ਗਿੱਲ ਚੰਡੀਗੜ੍ਹ, ਡਾਃ ਗੁਰਮੀਤ ਸਿੰਘ ਹੁੰਦਲ, ਗੁਰਪ੍ਰੀਤ ਸਿੰਘ ਜੌਹਲ ਮੰਡਿਆਣੀ, ਰਾਜਵਿੰਦਰ ਸਿੰਘ ਹਿੱਸੋਵਾਲ, ਰਾਜ ਕੁਮਾਰ ਮੁੱਲਾਂਪੁਰ ਅਤੇ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

by Navjot
2 weeks ago
0

  ਇਸਲਾਮਾਬਾਦ, 6 ਨਵੰਬਰ (ਵਿਸ਼ਵ ਵਾਰਤਾ)  ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਾਕਪੱਟਨ ਨੇੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 