• Latest
  • Trending
ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਬਾਰਡਰ ਤੇ ਕੱਢੀ ਵਿਸ਼ਾਲ ਰੈਲੀ

ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਬਾਰਡਰ ਤੇ ਕੱਢੀ ਵਿਸ਼ਾਲ ਰੈਲੀ

5 years ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

41 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਬਾਰਡਰ ਤੇ ਕੱਢੀ ਵਿਸ਼ਾਲ ਰੈਲੀ

November 26, 2021
in ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਬਾਰਡਰ ਤੇ ਕੱਢੀ ਵਿਸ਼ਾਲ ਰੈਲੀ

ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਬਾਰਡਰ ਤੇ ਕੱਢੀ ਵਿਸ਼ਾਲ ਰੈਲੀ

ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਬਾਰਡਰ ਤੇ ਕੱਢੀ ਵਿਸ਼ਾਲ ਰੈਲੀ

ਨਵੀਂ ਦਿੱਲੀ 26 ਨਵੰਬਰ (ਵਿਸ਼ਵ ਵਾਰਤਾ)ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿੱਲੀ ਮੋਰਚਿਆਂ ਦਾ ਇੱਕ ਵਰ੍ਹਾ ਪੂਰਾ ਹੋਣ ਮੌਕੇ ਟਿਕਰੀ ਬਾਰਡਰ ‘ਤੇ ਪਕੌੜਾ ਚੌਕ ‘ਚ ਵਿਸ਼ਾਲ ਇਤਿਹਾਸਕ ਰੈਲੀ ਕੀਤੀ ਗਈ। ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਮਗਰੋਂ ਜੇਤੂ ਰੌੰਅ ਨਾਲ ਅੱਜ ਪੰਡਾਲ ‘ਚ ਪੁੱਜੇ ਪੰਜਾਬ, ਹਰਿਆਣੇ ਦੇ ਕਿਸਾਨਾਂ ਅਤੇ ਔਰਤਾਂ ਨੇ ਦੇਸ਼ ਦੇ ਕਿਸਾਨਾਂ ਤੇ ਸੰਘਰਸ਼ ਦੇ ਹਮਾਇਤੀ ਹਿੱਸਿਆਂ ਦੀ ਇਸ ਵੱਡੀ ਜਿੱਤ ਦਾ ਜਸ਼ਨ ਮਨਾਉਂਦਿਆਂ ਸਭਨਾਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਅੱਜ ਦਾ ਇਹ ਵਿਸ਼ਾਲ ਇਕੱਠ ਜੇਤੂ ਜਸ਼ਨਾਂ ਦੇ ਨਾਲ ਨਾਲ ਬਾਕੀ ਮੰਗਾਂ ਦੀ ਪ੍ਰਾਪਤੀ ਖਾਤਰ ਸੰਘਰਸ਼ ‘ਚ ਡਟਣ ਦਾ ਅਹਿਦ ਵੀ ਹੋ ਨਿਬੜਿਆ। ਸਮਾਗਮ ਦੀ ਸ਼ੁਰੂਆਤ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਰਧਾਂਜਲੀ ਦੇਣ ਨਾਲ ਹੋਈ। ਜਥੇਬੰਦੀ ਦੀ ਸੂਬਾ ਕਮੇਟੀ ਨੇ ਪੰਡਾਲ ‘ਚ ਸਥਾਪਤ ਕੀਤੀ ਸਮਾਰਕ ਕੋਲ ਖਡ਼੍ਹੇ ਹੋ ਕੇ ਅਤੇ ਸਾਰੇ ਪੰਡਾਲ ਨੇ ਖੜ੍ਹੇ ਹੋ ਕੇ ਸਹੀਦਾਂ ਦੀ ਯਾਦ ‘ਚ ਵੱਡੇ ਤਰਾਨੇ ਨਾਲ਼ ਸ਼ਰਧਾਂਜਲੀ ਦਿੱਤੀ। ਸੰਤ ਰਾਮ ਉਦਾਸੀ ਦੇ ਗੀਤ “ਚਡ਼੍ਹਨ ਵਾਲਿਓ ਹੱਕਾਂ ਦੀ ਭੇਂਟ ਉੱਤੇ” ਰਾਹੀਂ ਸਾਰੇ ਲੋਕਾਂ ਨੇ ਸਾਂਝੇ ਤੌਰ ਤੇ ਸਿਜਦਾ ਕੀਤਾ।
ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਹੁੰਦਿਆਂ ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਕਰਨਾ ਵੱਡੀ ਇਤਿਹਾਸਕ ਜਿੱਤ ਹੈ। ਇਹ ਜਿੱਤ ਦੇਸ਼ ਭਰ ਦੇ ਕਿਸਾਨਾਂ ਦੇ ਏਕੇ ਦੇ ਜ਼ੋਰ ਹਾਸਲ ਕੀਤੀ ਗਈ ਹੈ ਪਰ ਸਰਕਾਰ ਅਜੇ ਵੀ ਐਮਐਸਪੀ ਤੇ ਸਰਕਾਰੀ ਖ਼ਰੀਦ ਸਮੇਤ ਬਾਕੀ ਸੰਘਰਸ਼ ਮੰਗਾਂ ‘ਤੇ ਚੁੱਪ ਵੱਟੀ ਬੈਠੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਪਾਰਲੀਮੈਂਟ ‘ਚ ਕਿਸਾਨਾਂ ਦੀ ਤਸੱਲੀ ਅਨੁਸਾਰ ਰੱਦ ਹੋਣ ਮਗਰੋਂ ਤੇ ਬਾਕੀ ਮੁੱਦਿਆਂ ਦੇ ਹੱਲ ਮਗਰੋਂ ਹੀ ਸੰਘਰਸ਼ ਦੇ ਬਾਰੇ ਫੈਸਲਾ ਕੀਤਾ ਜਾਵੇਗਾ। ਉਦੋਂ ਤੱਕ ਕਿਸਾਨ ਦਿੱਲੀ ਦੇ ਮੋਰਚਿਆਂ ‘ਤੇ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਰਾਹੀਂ ਸਾਕਾਰ ਹੋਈ ਦੇਸ਼ ਭਰ ਦੇ ਕਿਸਾਨਾਂ ਦੀ ਏਕਤਾ ਨੂੰ ਹੋਰ ਉਚੇਰੇ ਪੱਧਰਾਂ ‘ਤੇ ਲਿਜਾਣ ਦੀ ਜ਼ਰੂਰਤ ਹੈ ਤਾਂ ਕਿ ਖੇਤੀ ਸੰਕਟ ਦੇ ਕਿਸਾਨ ਪੱਖੀ ਹੱਲ ਲਈ ਮੁਲਕ ਪੱਧਰੀ ਵਿਸ਼ਾਲ ਕਿਸਾਨ ਲਹਿਰ ਉਸਾਰੀ ਜਾ ਸਕੇ।
ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਐਮਐਸਪੀ ‘ਤੇ ਸਰਕਾਰੀ ਖ਼ਰੀਦ ਅਤੇ ਜਨਤਕ ਵੰਡ ਪ੍ਰਣਾਲੀ ਦੇ ਮੁੱਦੇ ਇਸ ਕਰ ਕੇ ਹੱਲ ਨਹੀਂ ਹੋ ਰਹੇ ਕਿਉਂਕਿ ਭਾਰਤੀ ਹਾਕਮ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ‘ਤੇ ਫੁੱਲ ਚੜ੍ਹਾ ਰਹੇ ਹਨ। ਲਿਆਂਦੇ ਗਏ ਖੇਤੀ ਕਾਨੂੰਨ ਵੀ ਇਨ੍ਹਾਂ ਨੀਤੀਆਂ ਦਾ ਹੀ ਸਿੱਟਾ ਸਨ। ਇਸ ਲਈ ਵਿਸ਼ਵ ਵਪਾਰ ਸੰਸਥਾ ‘ਚੋਂ ਬਾਹਰ ਆਉਣ ਨਾਲ ਇਨ੍ਹਾਂ ਮੁੱਦਿਆਂ ਦਾ ਹੱਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ 29 ਨਵੰਬਰ ਤੋਂ 3 ਦਸੰਬਰ ਤੱਕ ਜਨੇਵਾ ‘ਚ ਹੋਣ ਵਾਲੀ ਮੀਟਿੰਗ ਮੌਕੇ ਜਥੇਬੰਦੀ ਵੱਲੋਂ ਆਵਾਜ਼ ਉਠਾਈ ਜਾਵੇਗੀ ਕਿ ਭਾਰਤੀ ਹਾਕਮ ਵਿਸ਼ਵ ਵਪਾਰ ਸੰਸਥਾ ‘ਚੋਂ ਬਾਹਰ ਆਉਣ। ਇਸ ਲਈ 29 ਤਰੀਕ ਨੂੰ ਦਿੱਲੀ ਮੋਰਚੇ ‘ਤੇ ਅਤੇ ਪੰਜਾਬ ਭਰ ਅੰਦਰ ਚੱਲ ਰਹੇ ਸਭਨਾਂ ਮੋਰਚਿਆਂ ‘ਤੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਸ ਸੰਘਰਸ਼ ਨੇ ਦਿਖਾਇਆ ਹੈ ਕਿ ਕਿਸਾਨ ਸੰਘਰਸ਼ ਏਕੇ ਦੇ ਜ਼ੋਰ ‘ਤੇ ਆਪਣੀ ਪੁੱਗਤ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੂਬੇ ਦੇ ਕਿਸਾਨਾਂ ਦੀ ਏਕਤਾ ‘ਤੇ ਹਮਲਾ ਸਾਬਤ ਹੋ ਸਕਦੀਆਂ ਹਨ ਜੇਕਰ ਕਿਸਾਨਾਂ ਨੇ ਮੌਕਾਪ੍ਰਸਤ ਪਾਰਟੀਆਂ ਪ੍ਰਤੀ ਚੌਕਸੀ ਨਾ ਦਿਖਾਈ। ਇਸ ਲਈ ਉਨ੍ਹਾਂ ਦੀ ਜਥੇਬੰਦੀ ਆਉਂਦੇ ਸਮੇਂ ‘ਚ ਲੋਕਾਂ ਨੂੰ ਚੋਣਾਂ ਦੌਰਾਨ ਆਪਣੀ ਏਕਤਾ ਕਾਇਮ ਰੱਖਣ ਅਤੇ ਆਪਣੇ ਅਹਿਮ ਤੇ ਬੁਨਿਆਦੀ ਮੁੱਦਿਆਂ ਨੂੰ ਉਭਾਰਨ ਦਾ ਸੱਦਾ ਦੇਵੇਗੀ ਤੇ ਲੋਕਾਂ ਨੂੰ ਅਜਿਹੀ ਪਰਖ ਕਸਵੱਟੀ ਦੇਵੇਗੀ ਜਿਸ ਦੇ ਆਧਾਰ ਤੇ ਉਹ ਪਾਰਟੀਆਂ ਅਤੇ ਸਿਆਸਤਦਾਨਾਂ ਦੇ ਲਾਰਿਆਂ, ਨਾਅਰਿਆਂ ਨੂੰ ਪਰਖ ਸਕਣ। ਵੋਟਾਂ ਤੋਂ ਭਲੇ ਦੀ ਆਸ ਛੱਡ ਕੇ ਸੰਘਰਸ਼ਾਂ ਦਾ ਰਸਤਾ ਬੁਲੰਦ ਕਰਨ ਦਾ ਨਾਅਰਾ ਉੱਚਾ ਕਰੇਗੀ।
ਜਥੇਬੰਦੀ ਦੇ ਔਰਤ ਵਿੰਗ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਇਸ ਸੰਘਰਸ਼ ਦੇ ਮਿਸਾਲੀ ਬਣਨ ਵਿਚ ਔਰਤਾਂ ਦੀ ਬਹੁਤ ਮੋਹਰੀ ਭੂਮਿਕਾ ਹੈ, ਔਰਤਾਂ ਨੇ ਮਰਦਾਂ ਦੇ ਬਰਾਬਰ ਇਸ ਸੰਘਰਸ਼ ਵਿੱਚ ਰੋਲ ਨਿਭਾਇਆ ਹੈ। ਅਗਲੇ ਵੱਡੇ ਸੰਘਰਸ਼ਾਂ ਲਈ ਇਸ ਭੂਮਿਕਾ ਨੂੰ ਹੋਰ ਉਗਾਸਾ ਦਿੱਤਾ ਜਾਣਾ ਚਾਹੀਦਾ ਹੈ।ਔਰਤਾਂ ਨੂੰ ਆਗੂਆਂ ਤੇ ਕਾਰਕੁੰਨਾਂ ਦੀਆਂ ਜ਼ਿੰਮੇਵਾਰੀਆਂ ਚੁੱਕਣ ਲਈ ਅੱਗੇ ਆਉਣਾ ਚਾਹੀਦਾ ਹੈ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਖੇਤ ਮਜ਼ਦੂਰਾਂ ਨੇ ਵੀ ਇਸ ਮੋਰਚੇ ਵਿੱਚ ਹਿੱਸਾ ਪਾਇਆ ਅਤੇ ਮਜ਼ਦੂਰ ਕਿਸਾਨ ਏਕਤਾ ਮਜ਼ਬੂਤ ਹੋਈ ਹੈ ।
ਪਲਸ ਮੰਚ ਦੇ ਸੂਬਾਈ ਪ੍ਰਧਾਨ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਾਹਿਤਕਾਰਾਂ/ ਕਲਾਕਾਰਾਂ ਨੇ ਹਮੇਸ਼ਾ ਦੀ ਤਰ੍ਹਾਂ ਸੰਘਰਸ਼ ਅੰਦਰ ਆਪਣੀ ਭੂਮਿਕਾ ਅਦਾ ਕੀਤੀ ਹੈ ਅਤੇ ਲੋਕ ਦੀ ਸੰਘਰਸ਼ਾਂ ਨਾਲ ਇਹ ਜੋਟੀ ਮਜਬੂਤ ਹੋਈ ਹੈ ।
ਇਸ ਮੌਕੇ ਮਨੁੱਖੀ ਹੱਕਾਂ ਦੀ ਉੱਘੀ ਕਾਰਕੁੰਨ ਡਾਕਟਰ ਨਵਸ਼ਰਨ, ਗੌਹਰ ਰਜ਼ਾ, ਸ਼ਬਨਮ ਹਾਸ਼ਮੀ, ਨੰਦਨੀ ਸੁੰਦਰ, ਸੰਤੂ ਦਾਸ ਵੈਸਟ ਬੰਗਾਲ, ਹਰਿਆਣਾ ਤੋਂ ਮਹਿਲਾ ਕਿਸਾਨ ਆਗੂ ਸੁਸ਼ੀਲਾ, ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਹਮੀਰ ਸਿੰਘ , ਸੰਤੂ ਦਾਸ ਵੈਸਟ ਬੰਗਾਲ, ਹਰਿਆਣਾ ਤੋਂ ਮਹਿਲਾ ਕਿਸਾਨ ਆਗੂ ਸੁਸ਼ੀਲਾ, ਰਿੱਤੂ ਕੌਸ਼ਿਕ, ਰਾਜਸਥਾਨ ਕਵਿਤਾ ਸ੍ਰੀ ਵਾਸਤਵ, ਰਾਮਸ਼ਰਨ ਜੋਸ਼ੀ, ਪ੍ਰੋਫੈਸਰ ਅਰਜ਼ਮੰਦ ਆਰਾ, ਸੁਭਾਸ਼ ਅਲੀ,ਰਾਮਛੰਦ , ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ , ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਕਹਾਣੀਕਾਰ ਅਤਰਜੀਤ ਸਿੰਘ,ਡਾ ਮਨਜਿੰਦਰ ਸਰਾਂ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Most Popular

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

by Ranjit Singh
1 week ago
0

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 