ਐਡਵੋਕੇਟ ਹਰਪ੍ਰੀਤ ਸੰਧੂ ਇਨਫੋਟੈਕ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 26 ਨਵੰਬਰ(ਵਿਸ਼ਵ ਵਾਰਤਾ)-:ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਉੱਘੇ ਵਕੀਲ ਅਤੇ ਲੇਖਕ ਹਰਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਇਸ ਵੱਡੀ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦਾ ਧੰਨਵਾਦ ਕਰਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਨੇ ਇਸ ਕਾਰਜ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ।






















