ਕੋਰੋਨਾ ਦਾ ਨਵਾਂ ਵੇਰੀਐਂਟ ਬਣਿਆ ਖਤਰਾ
ਪ੍ਰਧਾਨ ਮੰਤਰੀ ਮੋਦੀ ਥੋੜ੍ਹੀ ਦੇਰ ’ਚ ਕਰਨਗੇ ਮੀਟਿੰਗ

ਚੰਡੀਗੜ੍ਹ, 27ਨਵੰਬਰ(ਵਿਸ਼ਵ ਵਾਰਤਾ)- ਕੋਰੋਨਾ ਦੇ ਨਵੇਂ ਵੇਰੀਐਂਟ ਦਾ ਸਾਹਮਣੇ ਆਉਣਾ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਕ ਮੀਟਿੰਗ ਬੁਲਾਈ ਜੋ ਕਿ ਅਫਰੀਕਾ ‘ਚ ਮਿਲੇ ਕੋਰੋਨਾ ਦੇ ਨਵੇਂ ਵੇਰੀਐਂਟ ਕਾਰਨ ਸੱਦੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥੋੜ੍ਹੀ ਦੇਰ ’ਚ ਹੀ ਮੀਟਿੰਗ ਕਰਨਗੇ। ਇਸ ਬੈਠਕ ਵਿੱਚ ਕੇਂਦਰ ਸਰਕਾਰ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਇਸ ਦੌਰਾਨ ਕੋਵਿਡ-19 ਦੀ ਸਥਿਤੀ ਅਤੇ ਟੀਕਾਕਰਨ ਬਾਰੇ ਚਰਚਾ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਦੱਖਣੀ ਅਫਰੀਕਾ ਵਿੱਚ ਪਾਏ ਗਏ ਕੋਵਿਡ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਦੁਨੀਆ ਭਰ ਦੇ ਦੇਸ਼ ਚਿੰਤਾ ਵਿੱਚ ਹਨ। ਦੱਖਣੀ ਅਫ਼ਰੀਕਾ ਦੇ ਨੈਸ਼ਨਲ ਇੰਸਟੀਚਿਊਟ ਆਫ਼ ਇਨਫੈਕਸ਼ਨਸ ਡਿਜ਼ੀਜ਼ ਨੇ ਕਿਹਾ- ਦੇਸ਼ ਵਿੱਚ ਹੁਣ ਤੱਕ ਇਸ ਵੇਰੀਐਂਟ ਦੇ 22 ਮਾਮਲੇ ਸਾਹਮਣੇ ਆਏ ਹਨ। ਵਿਗਿਆਨੀਆਂ ਨੇ ਇਸਨੂੰ ਬੀ.1.1.529 ਦਾ ਨਾਮ ਦਿੱਤਾ ਹੈ।






















