ਟੈਂਕੀਆਂ ਤੇ ਚੜ੍ਹ ਕੇ ਮੰਗਾਂ ਮਨਵਾਉਣਾ ਸਰਕਾਰ ਨੂੰ ਮਨਜ਼ੂਰ ਨਹੀਂ
ਮੁੱਖ ਮੰਤਰੀ ਚੰਨੀ ਨੇ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਿਆਂ ਤੇ ਪਰਚੇ ਦਰਜ ਕਰਨ ਦੇ ਕੀਤੇ ਹੁਕਮ

ਚੰਡੀਗੜ੍ਹ , 27ਨਵੰਬਰ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲ੍ਹਾ ਬਰਨਾਲਾ ਪਹੁੰਚੇ ਸਨ। ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਕਈ ਵਰਗਾਂ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਜਦੋਂ ਮੁੱਖ ਮੰਤਰੀ ਚੰਨੀ ਨੇ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ , ਉਸੇ ਸਮੇਂ ਹੀ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮੰਚ ਤੋਂ ਸੰਬੋਧਨ ਕਰਦੇ ਹੋਏ ਚੇਤਾਵਨੀ ਦਿੱਤੀ ਕਿ, “ ਟੈਂਕੀਆਂ ਤੇ ਚੜ੍ਹ ਕੇ ਮੰਗਾਂ ਮਨਵਾਉਣਾ ਸਰਕਾਰ ਨੂੰ ਮਨਜ਼ੂਰ ਨਹੀਂ, ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਉਨ੍ਹਾਂ ਦੇ ਖਿਲਾਫ ਹੁਣ ਪਰਚੇ ਹੋਣਗੇ” ਮੁੱਖ ਮੰਤਰੀ ਚੰਨੀ ਨੇ ਟੈਂਕੀਆਂ ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਿਆਂ ਤੇ ਪਰਚਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।






















