ਥੋੜ੍ਹੀ ਦੇਰ ਵਿੱਚ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ
9 ਮੈਂਬਰੀ ਕੋਰ ਕਮੇਟੀ ਦੀ ਬੈਠਕ ਜਾਰੀ
ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਅੱਜ ਲਿਆ ਜਾ ਸਕਦਾ ਹੈ ਵੱਡਾ ਫੈਸਲਾ
ਚੰਡੀਗੜ੍ਹ,27 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਦੇ ਸਿੰਘੂ ਬਾਰਡਰ ਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਹੋਣ ਵਾਲੀ ਹੈ। ਮੀਟਿੰਗ 12 ਵਜੇ ਸ਼ੁਰੂ ਹੋਵੇਗੀ। ਫਿਲਹਾਲ ਕਿਸਾਨ ਮੋਰਚੇ ਦੀ 9 ਮੈਂਬਰੀ ਕੋਰ ਕਮੇਟੀ ਦੀ ਮੀਟਿੰਗ ਜਾਰੀ ਹੈ। ਮੀਟਿੰਗ ਵਿੱਚ ਮੁੱਖ ਬੈਠਕ ਵਿੱਚ ਵਿਚਾਰੇ ਜਾਣ ਵਾਲੇ ਮੁੱਦਿਆਂ ਦਾ ਖਾਕਾ ਉਲੀਕਿਆ ਜਾ ਰਿਹਾ ਹੈ।






















