ਮੁੱਖ ਮੰਤਰੀ ਰਿਹਾਇਸ਼ ਤੋਂ ਥੋੜ੍ਹੀ ਦੂਰ ਪੈਟਰੋਲ ਦੀ ਬੋਤਲ ਲੈ ਕੇ ਟਾਵਰ ‘ਤੇ ਚੜ੍ਹਿਆ ਈਟੀਟੀ ਅਧਿਆਪਕ

ਚੰਡੀਗੜ੍ਹ,27 ਨਵੰਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਤੋਂ ਮਹਿਜ਼ ਥੋੜ੍ਹੀ ਦੂਰ ਹੀ ਟਾਵਰ ‘ਤੇ ਈਟੀਟੀ ਅਧਿਆਪਕ ਚੜ੍ਹ ਗਿਆ ਹੈ। ਉਸਦੇ ਹੱਥ ਵਿੱਚ ਪੈਟਰੋਲ ਦੀ ਬੋਤਲ ਵੀ ਹੈ। ਜਿਸਦੀ ਖਬਰ ਮਿਲਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਉਸ ਨੂੰ ਹੇਠਾਂ ਉਤਾਰਨ ਲਈ ਘਟਨਾ ਸਥਲ ਤੇ ਪਹੁੰਚ ਗਏ ਹਨ।
























