• Latest
  • Trending
ਧਰਨੇ ‘ਤੇ ਬੈਠੇ ਅਤੇ ਟੈਂਕੀ ‘ਤੇ ਚੜੇ ਕੱਚੇ ਅਤੇ ਬੇਰੁਜਗਾਰ ਅਧਿਆਪਿਕਾਂ ਨੂੰ ਉਚੇਚਾ ਮਿਲਣ ਪੁੱਜੇ ਅਰਵਿੰਦ ਕੇਜਰੀਵਾਲ

ਧਰਨੇ ‘ਤੇ ਬੈਠੇ ਅਤੇ ਟੈਂਕੀ ‘ਤੇ ਚੜੇ ਕੱਚੇ ਅਤੇ ਬੇਰੁਜਗਾਰ ਅਧਿਆਪਿਕਾਂ ਨੂੰ ਉਚੇਚਾ ਮਿਲਣ ਪੁੱਜੇ ਅਰਵਿੰਦ ਕੇਜਰੀਵਾਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

3 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

3 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

3 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

3 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

4 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

5 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

6 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

6 hours ago
Hindi News
English News
Saturday, November 28, 2026
No Result
View All Result
15 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਨੇ ‘ਤੇ ਬੈਠੇ ਅਤੇ ਟੈਂਕੀ ‘ਤੇ ਚੜੇ ਕੱਚੇ ਅਤੇ ਬੇਰੁਜਗਾਰ ਅਧਿਆਪਿਕਾਂ ਨੂੰ ਉਚੇਚਾ ਮਿਲਣ ਪੁੱਜੇ ਅਰਵਿੰਦ ਕੇਜਰੀਵਾਲ

November 27, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਧਰਨੇ ‘ਤੇ ਬੈਠੇ ਅਤੇ ਟੈਂਕੀ ‘ਤੇ ਚੜੇ ਕੱਚੇ ਅਤੇ ਬੇਰੁਜਗਾਰ ਅਧਿਆਪਿਕਾਂ ਨੂੰ ਉਚੇਚਾ ਮਿਲਣ ਪੁੱਜੇ ਅਰਵਿੰਦ ਕੇਜਰੀਵਾਲ

ਧਰਨੇ ‘ਤੇ ਬੈਠੇ ਅਤੇ ਟੈਂਕੀ ‘ਤੇ ਚੜੇ ਕੱਚੇ ਅਤੇ ਬੇਰੁਜਗਾਰ ਅਧਿਆਪਿਕਾਂ ਨੂੰ ਉਚੇਚਾ ਮਿਲਣ ਪੁੱਜੇ ਅਰਵਿੰਦ ਕੇਜਰੀਵਾਲ

-‘ਆਪ’ ਦੀ ਸਰਕਾਰ ਬਣਨ ‘ਤੇ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇਗਾ- ਅਰਵਿੰਦ ਕੇਜਰੀਵਾਲ

-ਪਹਿਲ ਦੇ ਅਧਾਰ ‘ਤੇ ਹੱਲ ਹੋਣਗੇ ਬੇਰੁਜਗਾਰ ਅਧਿਆਪਕਾਂ ਦੇ ਮਸਲੇ , ਵੱਡੇ ਪੱਧਰ ‘ਤੇ ਕੀਤੀ ਜਾਵੇਗੀ ਪੱਕੀ ਭਰਤੀ- ਅਰਵਿੰਦ ਕੇਜਰੀਵਾਲ

-ਕੇਜਰੀਵਾਲ ਨੇ ਟੈਂਕੀ ‘ਤੇ ਚੜੇ ਅਧਿਆਪਕਾਂ ਨੂੰ ਥੱਲੇ ਉਤਰਣ ਦੀ ਕੀਤੀ ਅਪੀਲ, ਕਿਹਾ ਬਹਿਰੀ ਕਾਂਗਰਸ ਸਰਕਾਰ ਲਈ ਜਾਨ ਜੋਖਮ ‘ਚ ਨਾ ਪਾਉਣ

– ਅਧਿਆਪਕਾਂ ਦੀ ਥਾਂ ਸਕੂਲਾਂ ‘ਚ ਹੁੰਦੀ ਹੈ ਨਾ ਕਿ ਧਰਨਿਆਂ ਅਤੇ ਟੈਂਕਰੀਆਂ ਉੱਤੇ- ਭਗਵੰਤ ਮਾਨ

ਧਰਨੇ ‘ਤੇ ਬੈਠੇ ਅਤੇ ਟੈਂਕੀ ‘ਤੇ ਚੜੇ ਕੱਚੇ ਅਤੇ ਬੇਰੁਜਗਾਰ ਅਧਿਆਪਿਕਾਂ ਨੂੰ ਉਚੇਚਾ ਮਿਲਣ ਪੁੱਜੇ ਅਰਵਿੰਦ ਕੇਜਰੀਵਾਲ

ਮੋਹਾਲੀ/ ਚੰਡੀਗੜ , 27 ਨਵੰਬਰ (ਵਿਸ਼ਵ ਵਾਰਤਾ);-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨਿਵਾਰ ਨੂੰ ਮੋਹਾਲੀ ਵਿਖੇ ਸਿੱਖਿਆ ਬੋਰਡ ਦਫਤਰ ਮੂਹਰੇ ਧਰਨੇ ਉੱਤੇ ਬੈਠੇ ਕੱਚੇ ਅਧਿਆਪਕਾਂ ਅਤੇ ਸੋਹਾਣਾ ਵਿਖੇ ਪਾਣੀ ਵਾਲੀ ਟੈਂਕੀ ਉਤੇ ਚੜੇ ਬੇਰੁਜਗਾਰ ਪੀ.ਟੀ.ਆਈ ਅਧਿਆਪਕਾਂ ਨਾਲ ਧਰਨੇ ਵਿਚ ਬੈਠੇ ਅਤੇ ਉਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਕੇਜਰੀਵਾਲ ਨੇ ਧਰਨਾਕਾਰੀ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਕੱਚੇ ਅਧਿਆਪਕਾਂ ਨੂੰ ਪੱਕੇ (ਰੈਗੂਲਰ) ਕੀਤਾ ਜਾਵੇਗਾ, ਤਾਂ ਜੋ ਸੂਬੇ ‘ਚ ਚੰਗੀ ਸਿੱਖਿਆ ਦਾ ਮਹੌਲ ਸਿਰਜਿਆ ਜਾਵੇ। ਅਰਵਿੰਦ ਕੇਜਰੀਵਾਲ ਧਰਨਾਕਾਰੀ ਅਧਿਆਪਕਾਂ ਨੂੰ ਮਿਲਣ ਲਈ ਅੱਜ ਸਵੇਰੇ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਇਨਾਂ ਕੱਚੇ ਅਤੇ ਬੇਰੁਜਗਾਰ ਅਧਿਆਪਕਾਂ ਦੇ ਸਮਰਥਨ ਵਿਚ ਮੋਹਾਲੀ ਪਹੁੰਚੇ ਸਨ। ਇਸ ਸਮੇਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਅਮਰਜੀਤ ਸਿੰਘ ਸੰਦੋਆ ਅਤੇ ਜੈ ਸਿੰਘ ਰੋੜੀ ਨਾਲ ਸਨ।
ਮੁਹਾਲੀ ਪਹੁੰਚਦਿਆਂ ਹੀ ਅਰਵਿੰਦ ਕੇਜਰੀਵਾਲ ਪੰਜਾਬ ਸਕੂਲ ਸਿੱਖਿਆ ਬੋਰਡ ਅੱਗੇ 165 ਦਿਨਾਂ ਤੋਂ ਧਰਨੇ ‘ਤੇ ਬੈਠੇ ਕੱਚੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ” ਚੰਨੀ ਸਰਕਾਰ ਨੇ ਥਾਂ ਪੁਰ ਥਾਂ 36 ਹਜ਼ਾਰ ਕੱਚੇ ਮਲਾਜ਼ਮਾਂ ਨੂੰ ਪੱਕੇ ਕਰਨ ਦੇ ਬੋਰਡ ਤਾਂ ਜ਼ਰੂਰ ਲਾਏ ਹੋਏ ਹਨ, ਪਰ ਨਾ ਅਧਿਆਪਕਾਂ ਨੂੰ ਪੱਕੇ ਕੀਤਾ ਅਤੇ ਨਾ ਹੀ ਸੈਂਕੜੇ ਹਜਾਰਾਂ ਸਫ਼ਾਈ ਅਤੇ ਹੋਰ ਮਹਿਕਮਿਆਂ ਦੇ ਕੱਚੇ ਅਤੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਪੱਕੇ ਕੀਤਾ ਗਿਆ।” ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ਉੱਤੇ ਤੰਜ ਕਸਿਆ ਕਿ ਜੋ ਐਲਾਨ ਕੀਤੇ ਜਾਂਦੇ ਹਨ ਉਨਾਂ ਉੱਤੇ ਅਮਲ ਵੀ ਕੀਤਾ ਜਾਣਾ ਚਾਹੀਦਾ ਹੈ।
ਕੇਜਰੀਵਾਲ ਨੇ ਦਿੱਲੀ ਵਿਚ ਬਿਹਤਰੀਨ ਸਿੱਖਿਆ ਸਹੂਲਤ ਦਿੱਤੇ ਜਾਣ ਬਾਕੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦਾ ਮਹੌਲ ਬਦਲਿਆ ਹੈ। ਇਸ ਲਈ ਚੰਗੀ ਸਿੱਖਿਆ ਅਤੇ ਬਿਹਤਰੀਨ ਨਤੀਜਿਆਂ ਦਾ ਸਿਹਰਾ ਅਧਿਆਪਕਾਂ ਨੂੰ ਹੀ ਜਾਂਦਾ ਹੈ। ਇਸ ਦੇ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਸਿਖਲਾਈ ਦਵਾਈ ਗਈ ਅਤੇ ਚੰਗੀਆਂ ਤਨਖ਼ਾਹਾਂ ਦੇਣ ਸਮੇਤ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣ ‘ਤੇ ਪੂਰੀ ਤਰਾਂ ਰੋਕ ਲਾ ਦਿੱਤੀ ਗਈ। ਇਸ ਕਾਰਨ ਦਿੱਲੀ ਦੇ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿਵਸਥਾ ਹੀ ਬਦਲ ਕੇ ਰੱਖ ਦਿੱਤੀ ਅਤੇ ਅੱਜ ਦਿੱਲੀ ਦੀ ਸਿੱਖਿਆ ਵਿਵਸਥਾ ਦੀ ਦੁਨੀਆਂ ਭਰ ‘ਚ ਤਰੀਫ਼ ਹੋ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਤਰਾਂ ਪੰਜਾਬ ਦੀ ਸਿੱਖਿਆ ਵਿਵਸਥਾ ਵਿੱਚ ਵੀ ਸੁਧਾਰ ਕੀਤਾ ਜਾਵੇਗਾ ਅਤੇ ਖਾਲੀ ਅਸਾਮੀਆਂ ਦੀ ਵੱਡੇ ਪੱਧਰ ‘ਤੇ ਮੈਰਿਟ ਦੇ ਅਧਾਰ ‘ਤੇ ਭਰਤੀ ਕੀਤੀ ਜਾਵੇਗੀ ਅਤੇ ਜਰੂਰਤ ਮੁਤਾਬਿਕ ਅਧਿਆਪਕਾਂ ਦੀਆਂ ਨਵੀਂਆਂ ਅਸਾਮੀਆਂ ਸਿਰਜੀਆਂ ਜਾਣਗੀਆਂ ਤਾਂ ਕਿ ਯੋਗਤਾ ਹੋਣ ਦੇ ਬਾਵਜੂਦ ਨੌਕਰੀਆਂ ਲਈ ਸੰਘਰਸ਼ ਕਰਦੇ ਆ ਰਹੇ ਬੇਰੁਜਗਾਰਾਂ ਨੂੰ ਰੋਜਗਾਰ ਮਿਲ ਸਕੇ।
ਕੇਜਰੀਵਾਲ ਨੇ ਧਰਨਾਕਾਰੀਆਂ ਨਾਲ ਵਾਅਦਾ ਕੀਤਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕਾ (ਰੈਗੂਲਰ) ਕੀਤਾ ਜਾਵੇਗਾ ਅਤੇ ਸਰਕਾਰੀ ਕਾਲਜਾਂ ਦੇ ਜਿੰਨਾਂ 906 ਗੈਸਟ ਫਕਿਲਟੀ ਪ੍ਰੋਫੈਸਰਾਂ/ਟੀਚਰਾਂ ਤੋਂ 15-20 ਸਾਲ ਸੇਵਾਵਾਂ ਲੈ ਕੇ ਹੁਣ ਕੱਢਿਆ ਜਾ ਰਿਹਾ ਹੈ, ਉਨਾਂ ਦੀਆਂ ਸੇਵਾਵਾਂ ਵੀ ਜਾਰੀ ਰੱਖੀਆਂ ਜਾਣਗੀਆਂ। ਜਿਕਰਯੋਗ ਹੈ ਕਿ ਇਸ ਮੌਕੇ ਗੈਸਟ ਫਕਿਲਟੀ ਪ੍ਰੋਫੈਸਰਾਂ ਉੱਤੇ ਅਧਾਰਿਤ ਇਕ ਵਫਦ ਨੇ ਕੇਜਰੀਵਾਲ ਨੂੰ ਰੋਕ ਕੇ ਆਪਣੇ ਮੰਗ ਪੱਤਰ ਦਿੱਤਾ ਸੀ। ਜੋ ਉੱਥੇ ਧਰਨਾ ਸਥਾਨ ਉੱਤੇ ਕਾਂਗਰਸ ਦੀ ਚੰਨੀ ਸਰਕਾਰ ਵਿਰੁੱਧ ਨਾਅਰੇਬਾਜੀ ਕਰ ਰਹੇ ਸਨ।
ਕੇਜਰੀਵਾਲ ਨੇ ਕਿਹਾ ਕਿ ਅਧਿਆਪਕ ਜਮਾਤ ਵਿੱਚ ਹੋਣੇ ਚਾਹੀਦੇ ਹਨ, ਨਾ ਕਿ ਧਰਨਿਆਂ ਅਤੇ ਟੈਂਕੀਆਂ ‘ਤੇ ਹੋਣੇ ਚਾਹੀਦੇ ਹਨ। ਕੇਜਰੀਵਾਲ ਨੇ ਕਿਹਾ ਕਿ 10-10, 20-20 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਦੇ ਰਹੇ ਕੱਚੇ ਅਧਿਆਪਕਾਂ ਨੂੰ ਪੰਜਾਬ ਵਿੱਚ ਮਾਤਰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ, ਜੋ ਪੰਜਾਬ ਸਰਕਾਰ ਅਤੇ ਸਮੁੱਚੇ ਸਮਾਜ ਲਈ ਸ਼ਰਮ ਵਾਲੀ ਗੱਲ ਹੈ।
ਕੇਜਰੀਵਾਲ ਨੇ ਪੰਜਾਬ ਦੇ ਸਮੂਹ ਕੱਚੇ ਅਤੇ ਪੱਕੇ ਅਧਿਆਪਕਾਂ ਅਤੇ ਧਰਨੇ-ਪ੍ਰਦਰਸ਼ਨਾਂ ਉੱਤੇ ਬੈਠੇ ਬੇਰੁਜਗਾਰ ਅਧਿਆਪਕਾਂ ਅਤੇ ਹੋਰ ਬੇਰੁਜਗਾਰ ਨੌਜਵਾਨਾਂ ਸਮੇਤ ਸਮੁਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਹੁਣ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਜਰੂਰ ਦਿੱਤਾ ਜਾਵੇ ਕਿਉਂਕਿ ਕਾਂਗਰਸੀਆਂ, ਭਾਜਪਾਈਆਂ ਅਤੇ ਬਾਦਲਾਂ ਨੂੰ ਬਾਰ-ਬਾਰ ਪਰਖਿਆ ਜਾ ਚੁੱਕਿਆ ਹੈ। ਉਨਾਂ ਨੇ ਕਿਹਾ ਕਿ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਵਿਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ, ਜਿਵੇਂ ਦਿੱਲੀ ਵਿਚ ਕਰਕੇ ਦਿਖਾਏ ਹਨ।
ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੋਹਾਣਾ ਲਾਗੇ ਪਾਣੀ ਦੀ ਟੈਂਕੀ ‘ਤੇ 47 ਦਿਨਾਂ ਤੋਂ ਚੜੇ ਅਤੇ ਧਰਨੇ ‘ਤੇ ਬੈਠੇ ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਧਰਨਾਕਾਰੀਆਂ ਨੂੰ ਟੈਂਕੀ ਤੋਂ ਥੱਲੇ ਉਤਰਨ ਦੀ ਅਪੀਲ ਕੀਤੀ। ਕੇਜਰੀਵਾਲ ਨੇ ਇਕ ਨਵ-ਵਿਆਹੀ ਬੇਰੁਜਗਾਰ ਅਧਿਆਪਿਕਾ ਸਮੇਤ 47 ਦਿਨਾਂ ਤੋਂ ਹੀ ਟੈਂਕੀ ਉੱਤੇ ਚੜੇ ਅਧਿਆਪਕਾਂ ਨੂੰ ਉਨਾਂ ਦੀ ਜਾਨ ਦਾ ਵਾਸਤਾ ਦਿੰਦੇ ਹੋਏ ਨੀਚੇ ਉਤਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਮੌਜੂਦ ਬਹਿਰੀ ਸਰਕਾਰ ਲਈ ਉਹ ਆਪਣੀ ਜਾਨ ਖਤਰੇ ਵਿਚ ਨਾ ਪਾਉਣ। ਉਨਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਉਨਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ। ਕੇਜਰੀਵਾਲ ਨੇ ਪੰਜਾਬ ਦੀ ਚੰਨੀ ਸਰਕਾਰ ਨੂੰ ਅਪੀਲ ਕੀਤੀ ਕਿ ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕਾਂ ਦੀ ਮੰਗ ਅਨੁਸਾਰ ਭਰਤੀ ਪ੍ਰਕਿਰਿਆ ਦੀ ਮੈਰਿਟ ਲਿਸਟ ਤੁਰੰਤ ਜਾਰੀ ਕੀਤੀ ਜਾਵੇ ਅਤੇ ਹਰ ਮੈਰਿਟ ਸੂਚੀ ਨਾਲ ਵੇਟਿੰਗ ਸੂਚੀ ਵੀ ਜਾਰੀ ਕੀਤੀ ਜਾਵੇ।
ਸਿੱਖਿਆ ਮੰਤਰੀ ਪ੍ਰਗਟ ਸਿੰਘ ਵੱਲੋਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨਾਂ ਧਰਨਾਕਾਰੀ ਅਧਿਆਪਕਾਂ ਦੀਆਂ ਮੰਗਾਂ ਬਾਰੇ ਲਿਖੀ ਚਿੱਠੀ ਦਾ ਹਵਾਲਾ ਦਿੱਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਨੇ ਪੁੱਛਿਆ ਕਿ ਹੁਣ ਕਿਉਂ ਨਹੀਂ ਪਰਗਟ ਸਿੰਘ ਅਧਿਆਪਕਾਂ ਦੀਆਂ ਮੰਗਾਂ ਮੰਨਦੇ? ਪੀ.ਟੀ.ਆਈ ਅਧਿਆਪਕਾਂ ਦੀ ਮੈਰਿਟ ਸੂਚੀ ਜਾਰੀ ਕਿਉਂ ਨਹੀਂ ਕਰਦੇ?
ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ, ”ਅਧਿਆਪਕ ਕੌਮ ਦਾ ਨਿਰਮਾਤਾ ਹੁੰਦਾ ਹੈ ਅਤੇ ਅਧਿਆਪਕ ਦੀ ਥਾਂ ਸਕੂਲ ਵਿੱਚ ਹੁੰਦੀ ਹੈ, ਪਰ ਪੰਜਾਬ ਦੀਆਂ ਸਰਕਾਰਾਂ ਨੇ ਅਧਿਆਪਕਾਂ ਨੂੰ ਧਰਨਿਆਂ ‘ਤੇ ਰੋਲ਼ ਕੇ ਰੱਖ ਦਿੱਤਾ ਅਤੇ ਅਧਿਆਪਕ ਸਕੂਲ ਦੀ ਥਾਂ ਦਫ਼ਤਰਾਂ, ਟੈਂਕੀਆਂ ਅਤੇ ਸੜਕਾਂ ‘ਤੇ ਧਰਨੇ ਲਾਉਣ ਲਈ ਮਜ਼ਬੂਰ ਹੋ ਰਹੇ ਹਨ। ਮਾਨ ਨੇ ਕਿਹਾ ਕਿ 18 ਸਾਲ ਕੱਚੇ ਅਧਿਆਪਕਾਂ ਵਜੋਂ ਪੜਾਉਣ ਤੋਂ ਬਾਅਦ ਵੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਅਧਿਆਪਕਾਂ ਨੂੰ ਪੱਕੇ ਨਹੀਂ ਕਰ ਰਹੀਆਂ, ਇਸ ਤੋਂ ਵੱਡੀ ਸ਼ਰਮ ਵਾਲੀ ਕਿਹੜੀ ਗੱਲ ਹੋਵੇਗੀ। ਉਨਾਂ ਸਵਾਲ ਕੀਤਾ ਕਿ ਜਦੋਂ ਇਨਾਂ ਅਧਿਆਪਕਾਂ ਨੇ ਡਿਗਰੀਆਂ ਪੱਕੀਆਂ ਲਈਆਂ, ਪੜਾਈ ਪੱਕੀ ਕੀਤੀ ਹੈ, ਫਿਰ ਸਰਕਾਰ ਨੌਕਰੀਆਂ ਕੱਚੀਆਂ ਕਿਉਂ ਦੇ ਰਹੀ ਹੈ?

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
1 month ago
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 