ਤਲਵਾੜਾ ਦੇ ਸਕੂਲ ਵਿੱਚ ਕੋਰੋਨਾ ਨੇ ਪਸਾਰੇ ਪੈਰ, 22 ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 28ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕੋਰੋਨਾ ਦਾ ਕਹਿਰ ਫਿਰ ਵਧਣ ਲੱਗਾ ਹੈ। ਤਲਵਾੜਾ ਬਲਾਕ ਅਧੀਨ ਪੈਂਦੇ ਪਿੰਡ ਪਲਾਹੜ ਦੇ ਸਰਕਾਰੀ ਸਕੂਲ ਵਿੱਚ ਕੋਰੋਨਾ ਪਾਜੀਟਿਵ ਬੱਚਿਆਂ ਦੀ ਗਿਣਤੀ 22 ਹੋ ਗਈ ਹੈ। ਇਸ ਸਕੂਲ ਵਿੱਚ ਪਹਿਲਾਂ 12 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਏ ਸਨ। ਇਸ ਤੋਂ ਬਾਅਦ ਐਸਡੀਐਮ ਮੁਕੇਰੀਆ ਦੇ ਨਿਰਦੇਸ਼ਾਂ ਤੇ ਸਕੂਲ ਨੂੰ 10 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ। ਜਿਸ ਤੋਂ ਬਾਅਦ ਸਕੂਲ ਵਿੱਚ ਆਉਣ ਵਾਲੇ ਲੋਕਾਂ ਦੇ ਟੈਸਟ ਕੀਤੇ ਗਏ। ਇਸ ਵਿੱਚ ਅੱਜ ਫਿਰ ਤੋਂ 10 ਵਿਦਿਆਰਥੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਹੁਣ ਸਕੂਲ ਵਿੱਚ ਕੋਰੋਨਾ ਸਕਾਰਾਤਮਕ ਵਿਦਿਆਰਥੀਆਂ ਦੀ ਗਿਣਤੀ 22 ਹੋ ਗਈ ਹੈ।