ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ
ਮੋਦੀ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਅੱਜ ਕਰ ਸਕਦੀ ਹੈ ਪੇਸ਼

ਚੰਡੀਗੜ੍ਹ, 29 ਨਵੰਬਰ(ਵਿਸ਼ਵ ਵਾਰਤਾ)-ਅੱਜ ਦਾ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਵੇਗਾ। ਪਹਿਲੇ ਹੀ ਦਿਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕਰਨਗੇ। ਵਿਰੋਧੀ ਧਿਰ ਨੇ ਕਿਸਾਨ ਅੰਦੋਲਨ, ਮਹਿੰਗਾਈ, ਪੈਗਾਸਿਸ ਜਾਸੂਸੀ, ਨਿੱਜੀਕਰਨ ਵਰਗੇ ਮੁੱਦਿਆਂ ‘ਤੇ ਤਿੱਖਾ ਰੁਖ ਅਪਣਾਉਣ ਦਾ ਵੀ ਸੰਕੇਤ ਦਿੱਤਾ ਹੈ।






















