ਲੋਕ ਸਭਾ ਵਿੱਚ ਪਾਸ ਹੋਣ ਤੋਂ ਬਾਅਦ ਰਾਜ ਸਭਾ ਵਿੱਚ ਵੀ ਪਾਸ ਹੋਇਆ ‘ਖੇਤੀ ਕਾਨੂੰਨ ਵਾਪਸੀ’ ਦਾ ਬਿਲ
ਰਾਸ਼ਟਰਪਤੀ ਦੀ ਵੀ ਅੱਜ ਹੀ ਲਵਾਈ ਜਾ ਸਕਦੀ ਹੈ ਮੋਹਰ
ਚੰਡੀਗੜ੍ਹ,29 ਨਵੰਬਰ(ਵਿਸ਼ਵ ਵਾਰਤਾ)- ਲੋਕ ਸਭਾ ਵਿੱਚੋਂ ਪਾਸ ਹੋਣ ਤੋਂ ਬਾਅਦ ਖੇਤੀ ਕਾਨੂੰਨ ਵਾਪਸੀ ਬਿਲ ਨੂੰ ਰਾਜ ਸਭਾ ਵਿੱਚ ਵੀ ਪਾਸ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਹੀ ਇਸ ਬਿਲ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੋਲ ਵੀ ਮਨਜ਼ੂਰੀ ਲਈ ਭੇਜਿਆ ਜਾ ਸਕਦਾ ਹੈ। ਪਿਛਲੇ ਲਗਭਗ ਇੱਕ ਸਾਲ ਤੋਂ ਕਿਸਾਨ ਇਹਨਾਂ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ।






















