ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ,29 ਨਵੰਬਰ(ਵਿਸ਼ਵ ਵਾਰਤਾਾ)- ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।






















