ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ
ਰਾਜ ਸਭਾ ਦੇ ਮੁਅੱਤਲ ਸੰਸਦ ਮੈਂਬਰ ਅੱਜ ਚੇਅਰਮੈਨ ਵੈਂਕਈਆ ਨਾਇਡੂ ਨੂੰ ਮਿਲਣਗੇ
BIG NEWS
ਦਿੱਲੀ, 30 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ‘ਚ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋ ਗਿਆ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਪਹਿਲੇ ਹੀ ਦਿਨ ਸੋਮਵਾਰ ਨੂੰ ਸੰਸਦ ਦੇ ਉਪਰਲੇ ਸਦਨ ‘ਚ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਮੁਅੱਤਲ ਕੀਤੇ ਗਏ 12 ਸੰਸਦ ਮੈਂਬਰ ਅੱਜ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰ ਸਕਦੇ ਹਨ।























