ਇੱਕੋ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਘਰ ਵਿੱਚੋਂ ਭੇਦਭਰੀ ਹਾਲਤ ਵਿੱਚ ਬਰਾਮਦ
ਚੰਡੀਗੜ੍ਹ,30 ਨਵੰਬਰ(ਵਿਸ਼ਵ ਵਾਰਤਾ)-ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇਕੋ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਘਰ ਵਿੱਚ ਹੀ ਭੇਦਭਰੀ ਹਾਲਤ ਵਿੱਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦਿੱਲੀ ਦੇ ਬਾਹਰੀ ਉਤਰੀ ਜ਼ਿਲ੍ਹੇ ਦੇ ਸਿਰਸਪੁਰ ਪਿੰਡ ਦੇ ਇਕ ਪਰਿਵਾਰ ਦੇ ਪੁਰਸ਼, ਮਹਿਲਾ ਅਤੇ ਦੋ ਬੱਚੇ ਸ਼ੱਕੀ ਹਾਲਤ ਵਿੱਚ ਮ੍ਰਿਤਕ ਮਿਲੇ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ।ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।






















