• Latest
  • Trending
ਆਮ ਆਦਮੀ ਪਾਰਟੀ ਨੇ ਐਸਸੀ ਵਰਗ ਨੂੰ 5-5 ਮਰਲਿਆਂ ਦੇ ਪਲਾਟ ਅਤੇ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਲਈ ਕੀਤੀ 1-1 ਕਰੋੜ ਦੇ ਮੁਆਵਜ਼ੇ ਦੀ ਮੰਗ

ਆਮ ਆਦਮੀ ਪਾਰਟੀ ਨੇ ਐਸਸੀ ਵਰਗ ਨੂੰ 5-5 ਮਰਲਿਆਂ ਦੇ ਪਲਾਟ ਅਤੇ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਲਈ ਕੀਤੀ 1-1 ਕਰੋੜ ਦੇ ਮੁਆਵਜ਼ੇ ਦੀ ਮੰਗ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
17 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ ਐਸਸੀ ਵਰਗ ਨੂੰ 5-5 ਮਰਲਿਆਂ ਦੇ ਪਲਾਟ ਅਤੇ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਲਈ ਕੀਤੀ 1-1 ਕਰੋੜ ਦੇ ਮੁਆਵਜ਼ੇ ਦੀ ਮੰਗ

November 30, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ
ਆਮ ਆਦਮੀ ਪਾਰਟੀ ਨੇ ਐਸਸੀ ਵਰਗ ਨੂੰ 5-5 ਮਰਲਿਆਂ ਦੇ ਪਲਾਟ ਅਤੇ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਲਈ ਕੀਤੀ 1-1 ਕਰੋੜ ਦੇ ਮੁਆਵਜ਼ੇ ਦੀ ਮੰਗ

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਚੰਨੀ ‘ਤੇ ਵਿੰਨ੍ਹਿਆ ਨਿਸ਼ਾਨਾ

ਐਸਸੀ ਵਰਗ ਨੂੰ 5-5 ਮਰਲਿਆਂ ਦੇ ਪਲਾਟ ਅਤੇ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਲਈ ਕੀਤੀ 1-1 ਕਰੋੜ ਦੇ ਮੁਆਵਜ਼ੇ ਦੀ ਮੰਗ

ਚੰਡੀਗੜ੍ਹ, 30 ਨਵੰਬਰ(ਵਿਸ਼ਵ ਵਾਰਤਾ)ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਜਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਹੈ ਕਿ ਅਨੁਸੂਚਿਤ ਜਾਤੀਆਂ (ਐਸ.ਸੀ ਵਰਗ) ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਅਤੇ ਕਰੋਨਾ ਮਹਾਮਾਰੀ ਸਮੇਤ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਵਾਰਨ ਵਾਲੇ ਮੁਲਾਜ਼ਮਾਂ ਖ਼ਾਸ ਕਰਕੇ ਦਲਿਤ ਵਰਗ ਦੇ ਮੁਲਾਜ਼ਮਾਂ 1-1 ਕਰੋੜ ਰੁਪਏ ਦੀ ਆਰਥਿਕ ਮਦਦ ਤੁਰੰਤ ਦੇਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਅਜਿਹਾ ਨਹੀਂ ਕਰਦੇ ਤਾਂ 2022 ਦੀਆਂ ਚੋਣਾ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ’ਚ ਸਰਕਾਰ ਬਣਾ ਕੇ ਅਰਵਿੰਦ ਕੇਜਰੀਵਾਲ ਐਸ.ਸੀ ਵਰਗ ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਅਤੇ ਨੌਕਰੀਆਂ ਦੌਰਾਨ ਹੋਣ ਸ਼ਹੀਦ ਹੋਣ ਵਾਲੇ ਸਾਰੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਦੇਣਗੇ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ‘ਆਪ’ ਆਗੂ ਰਾਘਵ ਚੱਢਾ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਮੌਜ਼ੂਦ ਸਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ ਵਰਗ ਦੇ ਹਮਦਰਦ ਹੋਣ ਦਾ ਡਰਾਮਾ ਕਰਦੇ ਹਨ, ਕਿਉਂਕਿ ਮੁੱਖ ਮੰਤਰੀ ਨੇ ਨਾ ਤਾਂ ਐਸ.ਸੀ ਵਰਗ ਦੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਅਤੇ ਨਾ ਹੀ ਐਸ.ਸੀ ਵਰਗ ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਦਿੱਤੇ ਹਨ, ਜਦੋਂ ਕਿ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾ ਸਮੇਂ ਆਪਣੇ ਚੋਣ ਮਨੋਰਥ ਪੱਤਰ ’ਚ ਪਲਾਟ ਦੇਣ ਦਾ ਵਾਅਦਾ ਕੀਤਾ ਸੀ।’’
ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਐਸ.ਸੀ ਵਰਗ ਦੇ ਸੱਚੇ ਹਮਦਰਦ ਅਤੇ ਸ਼ੁੱਭਚਿੰਤਕ ਹਨ ਕਿਉਂਕਿ ਉਨ੍ਹਾਂ ਕਰੋਨਾ ਮਹਾਮਾਰੀ ਸਮੇਤ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਐਸ.ਸੀ. ਵਰਗ ਦੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਮਦਦ ਦਿੱਤੀ ਹੈ। ਇੱਥੋਂ ਤੱਕ ਕਿ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੀ ਸਫ਼ਾਈ ਸੇਵਕ ਔਰਤ ਮੁਲਾਜ਼ਮ ਦੇ ਪਰਿਵਾਰ ਨੂੰ ਵੀ ਇੱਕ ਕਰੋੜ ਰੁਪਏ ਦੀ ਮਦਦ ਦਿੱਤੀ ਗਈ। ਇਸ ਤੋਂ ਇਲਾਵਾ ਐਸ.ਸੀ ਵਰਗ ਦੇ ਬੱਚਿਆਂ ਨੂੰ ਉਚ ਪੱਧਰੀ ਨੌਕਰੀਆਂ ਪ੍ਰਾਪਤ ਕਰਨ ’ਚ ਮਦਦ ਲਈ ‘ਜੈ ਭੀਮ ਯੋਜਨਾ’ ਲਾਗੂ ਕੀਤੀ ਹੋਈ ਹੈ, ਜਿਸ ਅਧੀਨ ਆਈ.ਏ.ਐਸ, ਆਈ.ਪੀ.ਐਸ, ਆਈਆਈਟੀ ਅਤੇ ਹੋਰ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ ਅਤੇ ਬੱਚੇ ਨੂੰ ਖ਼ਰਚੇ ਲਈ ਵਿਸ਼ੇਸ਼ ਰਾਸ਼ੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਐਸ.ਸੀ ਵਰਗ ਦੇ ਬੱਚਿਆਂ ਨੂੰ ਵਿਦੇਸ਼ ਜਾਣ ’ਚ ਵੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ’ਚ ਕੇਜਰੀਵਾਲ ਵੱਲੋਂ ਸਕੂਲ ਸਿੱਖਿਆ ਵਿੱਚ ਕੀਤੇ ਸੁਧਾਰਾਂ ਦਾ ਐਸ.ਸੀ.ਵਰਗ ਦੇ ਬੱਚਿਆਂ ਨੂੰ ਹੀ ਸਭ ਤੋਂ ਜ਼ਿਆਦਾ ਲਾਭ ਹੋਇਆ ਹੈ।
ਰਾਘਵ ਚੱਢਾ ਨੇ ਦੋਸ਼ ਲਾਇਆ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ. ਵਰਗ ਨੂੰ ਇੱਕ ਵੋਟ ਵਜੋਂ ਹੀ ਵਰਤ ਰਹੇ ਹਨ, ਪਰ ਇਸ ਵਰਗ ਦੀ ਤਰੱਕੀ ਲਈ ਕੋਈ ਕੰਮ ਨਹੀਂ ਕਰ ਰਹੇ। ਜਦੋਂ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਸਮਰਪਿਤ ਭਾਵਨਾ ਨਾਲ ਐਸ.ਸੀ. ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ। ਇਸੇ ਕਾਰਨ ਕਿਹਾ ਜਾਂਦਾ ਹੈ ਕਿ ‘ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਕਰੇਗਾ ਪੂਰਾ।’’
ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੇ ਐਸ.ਸੀ. ਵਰਗ ਨੂੰ ਕੇਵਲ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਪੰਜਾਬ ’ਚ ਐਸ.ਸੀ ਵਰਗ ਦੇ ਬੱਚਿਆਂ ਦਾ ਕਰੋੜਾਂ ਰੁਪਇਆ ਦਾ ਵਜ਼ੀਫ਼ਾ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਾ ਗਏ, ਚੰਨੀ ਸਰਕਾਰ ਕਥਿਤ ਦੋਸ਼ੀ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਥਾਂ ਉਸ ਦਾ ਬਚਾਅ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ’ਚ ਐਸ.ਸੀ ਵਰਗ ਦੇ ਬੱਚਿਆਂ ਨੂੰ ਯੂਪੀਐਸਸੀ, ਪੀਪੀਐਸਸੀ ਅਤੇ ਹੋਰ ਮੁਕਾਬਲਿਆਂ ਦੀ ਤਿਆਰੀ ਲਈ ਚਲਾਏ ਜਾਂਦੇ ਸਿਖਲਾਈ ਕੇਂਦਰ ਬੰਦ ਹੋ ਗਏ ਹਨ। ਨਾ ਹੀ 2500 ਰੁਪਏ ਪੈਨਸ਼ਨ ਮਿਲ ਰਹੀ ਹੈ ਅਤੇ ਨਾ ਹੀ 51 ਹਜ਼ਾਰ ਰੁਪਏ ਦਾ ਸ਼ਗਨ ਮਿਲ ਰਿਹਾ ਹੈ। ਇਸ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਐਸ.ਸੀ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਚੰਗੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
3 weeks ago
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 