ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਖਰੜ ’ਚ ਹਾਈਵੇਅ ਕੀਤਾ ਜਾਮ
BIG NEWS
ਚੰਡੀਗੜ੍ਹ, 30 ਨਵੰਬਰ(ਵਿਸ਼ਵ ਵਾਰਤਾ)-ਅੱਜ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੂਬਾ ਪੱਧਰੀ ਸੱਦੇ ਤਹਿਤ ਦੇਸੂਮਾਜਰਾ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਇਕੱਠੇ ਹੋਏ। ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ,ਰੋਸ ਵਜੋਂ ਚੰਡੀਗੜ੍ਹ ਖਰੜ ਹਾਈਵੇਅ ਜਾਮ ਕੀਤਾ ਗਿਆ ।
ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਅਧਿਆਪਕ ਪਿਛਲੇ ਕਰੀਬ ਡੇਢ ਮਹੀਨੇ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਇਹਨਾਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਹਨ
- 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚਲਾਈ ਜਾਵੇ ਤੇ ਕੋਰਟ ਚ ਲੱਗੀ ਰੋਕ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲੈ ਕੇ ਉਸ ਰੋਕ ਨੂੰ ਹਟਾਇਆ ਜਾਵੇ ।
2. 2364 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਠੋਸ ਹੱਲ ਕੀਤਾ ਜਾਵੇ ।
3. ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਚ ਇੱਕ ਵਾਰ ਮੌਕਾ ਦਿੱਤਾ ਜਾਵੇ ।
ਇਹ ਗੱਲ ਵੀ ਵਰਨਣਯੋਗ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੇ ਕਾਰਨ ਚੰਡੀਗੜ੍ਹ-ਖਰੜ ਹਾਈਵੇਅ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਪੂਰੀ ਆਵਾਜਾਈ ਪ੍ਰਭਾਵਿਤ ਹੋਈ ।























