ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੱਦੀ ਪ੍ਰੈੱਸ ਕਾਨਫਰੰਸ
ਮਨੀਸ਼ ਸਿਸੋਦੀਆ ਦੇ ਸ਼ਬਦੀ ਹਮਲਿਆਂ ਦਾ ਦੇਣਗੇ ਜਵਾਬ
ਚੰਡੀਗੜ੍ਹ,1 ਦਸੰਬਰ(ਵਿਸ਼ਵ ਵਾਰਤਾ)- ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਬ ਦੇ ਸਕੂਲਾਂ ਦੀ ਹਾਲਤ ਨੂੰ ਲੈ ਕੇ ਆਏ ਦਿਨ ਹੀ ਸਵਾਲ ਚੁੱਕੇ ਜਾਂਦੇ ਹਨ। ਅੱਜ ਸਵੇਰੇ ਹੀ ਉਹਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਦੇ ਸਕੂਲਾਂ ਦਾ ਦੌਰਾ ਕੀਤਾ ਸੀ। ਜਿਸ ਤੋਂ ਬਾਅਦ ਸਕੂਲਾਂ ਦੀ ਹਾਲਤ ਬਾਰੇ ਟਵੀਟ ਕਰਦਿਆਂ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਸੀ। ਹੁਣ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸ਼ਾਮ 5 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਸੱਦ ਲਈ ਹੈ।






















