ਪ੍ਰਸ਼ਾਤ ਕਿਸ਼ੋਰ ਨੇ ਕਾਂਗਰਸ ਲੀਡਰਸ਼ਿਪ ਤੇ ਵਿੰਨਿਆ ਨਿਸ਼ਾਨਾ
ਪੜ੍ਹੋ,ਗਾਂਧੀ ਪਰਿਵਾਰ ਨੂੰ ਦਿੱਤੀ ਕਿਹੜੀ ਸਲਾਹ

ਚੰਡੀਗੜ੍ਹ, 2 ਦਸੰਬਰ(ਵਿਸ਼ਵ ਵਾਰਤਾ) ਸਿਆਸੀ ਹਲਕਿਆਂ ਵਿੱਚ ਇੱਕ ਦੂਜੇ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਹੁਣ ਪ੍ਰਸ਼ਾਂਤ ਕਿਸ਼ੋਰ ਨਾਲ ਜੁੜੀ ਇੱਕ ਖਬਰ ਸਾਹਮਣੇ ਆਈ ਹੈ, ਜੋ ਚੋਣ ਰਣਨੀਤੀ ਬਣਾਉਣ ਵਿੱਚ ਮਾਹਿਰ ਮੰਨੇ ਜਾਂਦੇ ਹਨ। ਦਰਅਸਲ, ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕਿਸ਼ੋਰ ਦਾ ਕਹਿਣਾ ਹੈ ਕਿ ਕਾਂਗਰਸ ਦੀ ਅਗਵਾਈ ਕਿਸੇ ਵਿਅਕਤੀ ਵਿਸ਼ੇਸ਼ ਦਾ ਅਧਿਕਾਰ ਨਹੀਂ ਹੈ। ਇਹ ਹੱਕ ਕਿਸੇ ਰੱਬ ਨੇ ਨਹੀਂ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਟਵਿਟਰ ਅਕਾਊਂਟ ‘ਤੇ ਅਜਿਹਾ ਬਿਆਨ ਦਿੱਤਾ ਹੈ ਜਿਸ ਤੋਂ ਬਾਅਦ ਉਹ ਕਾਫੀ ਚਰਚਾ ‘ਚ ਆ ਗਏ ਹਨ। ਕਿਸ਼ੋਰ ਅਤੇ ਉਨ੍ਹਾਂ ਦਾ ਬਿਆਨ ਜਿੱਥੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਉੱਥੇ ਹੀ ਸਿਆਸਤ ਵਿੱਚ ਵੀ ਹਲਚਲ ਮਚ ਗਈ ਹੈ।
ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕੀਤਾ, ‘ਕਾਂਗਰਸ ਜਿਸ ਵਿਚਾਰਧਾਰਾ ਦੀ ਨੁਮਾਇੰਦਗੀ ਕਰਦੀ ਹੈ ਅਤੇ ਉਸ ਦਾ ਸਥਾਨ ਮਜ਼ਬੂਤ ਵਿਰੋਧੀ ਧਿਰ ਲਈ ਬਹੁਤ ਮਹੱਤਵਪੂਰਨ ਹੈ। ਪਰ ਕਾਂਗਰਸ ਦੀ ਅਗਵਾਈ ਕਿਸੇ ਵਿਅਕਤੀ ਵਿਸ਼ੇਸ਼ ਦਾ ਰੱਬੀ ਅਧਿਕਾਰ ਨਹੀਂ ਹੈ, ਖਾਸ ਕਰਕੇ ਜਦੋਂ ਪਾਰਟੀ ਪਿਛਲੇ 10 ਸਾਲਾਂ ਵਿੱਚ 90 ਪ੍ਰਤੀਸ਼ਤ ਤੋਂ ਵੱਧ ਚੋਣਾਂ ਹਾਰ ਚੁੱਕੀ ਹੈ। ਇਸ ਦੇ ਨਾਲ ਹੀ ਅੰਤ ਵਿੱਚ ਕਿਸ਼ੋਰ ਨੇ ਕਿਹਾ ਕਿ ਵਿਰੋਧੀ ਧਿਰ ਦੀ ਲੀਡਰਸ਼ਿਪ ਦਾ ਫੈਸਲਾ ਲੋਕਤੰਤਰੀ ਢੰਗ ਨਾਲ ਹੋਣਾ ਚਾਹੀਦਾ ਹੈ। ਫਿਲਹਾਲ ਪ੍ਰਸ਼ਾਂਤ ਕਿਸ਼ੋਰ ਦੇ ਇਸ ਤਰ੍ਹਾਂ ਦੇ ਬਿਆਨ ਨੂੰ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਜੋੜਿਆ ਜਾ ਰਿਹਾ ਹੈ। ਖਾਸ ਕਰਕੇ ਰਾਹੁਲ ਗਾਂਧੀ ਤੋਂ। ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਇਹ ਕਹਿ ਕੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ।
The IDEA and SPACE that #Congress represents is vital for a strong opposition. But Congress’ leadership is not the DIVINE RIGHT of an individual especially, when the party has lost more than 90% elections in last 10 years.
Let opposition leadership be decided Democratically.
— Prashant Kishor (@PrashantKishor) December 2, 2021






















