ਮਾਮਲਾ ਬਰਗਾੜੀ ਗੋਲੀ ਕਾਂਡ ਤੇ ਬੇਅਦਬੀ ਦੇ ਦੋਸ਼ੀਅਾਂ ਨੂੰ ਸਜ਼ਾ ਦਿਵਾਉਣ ਦਾ
152 ਵੇੰ ਜਥੇ ਚ ਕੈਥਲ ਦੇ 5 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ

ਜੈਤੋ, 2 ਦਸੰਬਰ (ਰਘੂਨਦੰਨ ਪਰਾਸ਼ਰ )2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੈ। ਇਹ ਮੋਰਚਾ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।
ਅੱਜ ਜ਼ਿਲਾ ਕੈਥਲ ਹਰਿਆਣਾ ਸਟੇਟ ਦੇ 5 ਸਿੰਘਾਂ ਨੇ ਹਰਦੀਪ ਸਿੰਘ,ਪਲਵਿੰਦਰ ਸਿੰਘ ,ਸੁਰਿੰਦਰ ਸਿੰਘ ,ਭੁਪਿੰਦਰ ਸਿੰਘ ਤੇ ਦਲਜੀਤ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਹਰਪਾਲ ਸਿੰਘ ਬਲੇਰ, ਜਤਿੰਦਰ ਸਿੰਘ ਥਿੰਦ ਜਰਨਲ ਸਕੱਤਰ ਯੂਥ ਵਿੰਗ,ਜਗਜੀਤ ਸਿੰਘ ਜੱਗਾ,ਜਗਜੀਤ ਸਿੰਘ ਦਫਤਰ ਸਕੱਤਰ ਫਿਰੋਜ਼ਪੁਰ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਮਾਸਟਰ ਦਬੜੀਖਾਨਾ,ਇਕਬਾਲ ਸਿੰਘ ਸੰਧੂ ਬਰਗਾੜੀ,ਗੁਰਭਿੰਦਰ ਸਿੰਘ ਬਰਗਾੜੀ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ।ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।






















