ਪੰਜਾਬ ਦੇ ਮਸ਼ਹੂਰ ਗਾਇਕ ‘ਸਿੱਧੂ ਮੂਸੇਵਾਲਾ’ ਕਾਂਗਰਸ ‘ਚ ਸ਼ਾਮਿਲ ਹੋਣ ਦਾ ਕਰ ਸਕਦੇ ਹਨ ਐਲਾਨ
ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ‘ਚ ਹੋ ਸਕਦੇ ਹਨ ਪਾਰਟੀ ‘ਚ ਸ਼ਾਮਿਲ

ਚੰਡੀਗੜ੍ਹ, 3 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮਸ਼ੂਹਰ ਗਾਇਕ ਤੇ ਨੌਜਵਾਨਾਂ ਦੇ ਹਰਮਨ ਪਿਆਰੇ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਚ ਪਾਰਟੀ ਚ ਸ਼ਾਮਲ ਹੋ ਸਕਦੇ ਹਨ। ਮੰਨਿਆ ਜਾ ਰਿਹਾ ਕਿ ਉਹ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਕਾਫੀ ਨਜ਼ਦੀਕ ਹਨ ।






















