ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਫੈਲੇ ਪ੍ਰਦੂਸ਼ਣ ਦਾ ਮਾਮਲਾ
ਕੇਂਦਰ ਸਰਕਾਰ ਨੇ ਬਣਾਈ ਸਪੈਸ਼ਲ ਟਾਸਕ ਫੋਰਸ, ਟਰੱਕਾਂ ਦੀ ਐਂਟਰੀ ਅਤੇ ਸਕੂਲ ਖੋਲ੍ਹਣ ਦੀ ਸਥਿਤੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਦਿੱਤਾ ਹਲਫ਼ਨਾਮਾ
ਚੰਡੀਗੜ੍ਹ,3 ਦਸੰਬਰ(ਵਿਸ਼ਵ ਵਾਰਤਾ)- ਪ੍ਰਦੂਸ਼ਣ ਦੇ ਮਾਮਲੇ ਵਿੱਚ ਬੀਤੇ ਦਿਨ ਹੀ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਸੁਪਰੀਮ ਕੋਰਟ ਨੇ ਝਾੜ ਪਾਈ ਸੀ। ਕੋਰਟ ਨੇ ਸਥਿਤੀ ਤੇ ਕਾਬੂ ਪਾਉਣ ਲਈ 24 ਘੰਟੇ ਵਿੱਚ ਠੋਸ ਕਦਮ ਚੁੱਕਣ ਲਈ ਕਿਹਾ ਸੀ। ਅੱਜ ਕੇਂਦਰ ਸਰਕਾਰ ਨੇ ਕੋਰਟ ਵਿੱਚ ਹਲਫਨਾਮਾ ਦਰਜ ਕਰਵਾਇਆ ਹੈ। ਜਿਸ ਵਿੱਚ ਸਰਕਾਰ ਵੱਲੋਂ ਰਾਜਧਾਨੀ ਵਿੱਚ ਟਰੱਕਾਂ ਦੀ ਐਂਟਰੀ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤੀ ਗਈ ਹੈ। ਇਸ ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ ਟਾਸਕ ਫਰਸ ਵੀ ਬਣਾਈ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਸਕੂਲਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਲਈ ਵੀ ਕਿਹਾ ਗਿਆ ਹੈ।






















