ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦਿੱਲੀ ਰਵਾਨਾ
ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,3 ਦਸੰਬਰ(ਵਿਸ਼ਵ ਵਾਰਤਾ)- ਅੱਜ ਸਵੇਰੇ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰਨਾਂ ਨਾਲ ਦਿੱਲੀ ਲਈ ਰਵਾਨਾ ਹੋ ਗਏ ਹਨ। ਦਿੱਲੀ ਜਾ ਕਿ ਸਿੱਧੂ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਰਾਹੁਲ ਗਾਂਧੀ ਵੱਲੋਂ ਸਿੱਧੂ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ।






















