ਸ. ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ
ਸ. ਵਿਨਰਜੀਤ ਸਿੰਘ ਗੋਲਡੀ ਹੋਣਗੇ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ
The SAD President S Sukhbir Singh Badal announced hard working youth leader and former Vice Chairman PRTC S Winnerjit S Goldi as party candidate from Sangrur assembly constituency. Total 91. pic.twitter.com/NEAj3JaxYz
— Dr Daljit S Cheema (@drcheemasad) December 4, 2021
ਚੰਡੀਗੜ੍ਹ 4 ਦਸੰਬਰ (ਵਿਸ਼ਵ ਵਾਰਤਾ);-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਂਜਵਾਨ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਸ. ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਉਮੀਦਵਾਰ ਹੋਣਗੇ। ਸ. ਵਿਨਰਜੀਤ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਹਨ ਅਤੇ ਚੰਗੇ ਪੜੇ ਲਿਖੇ ਇਨਸਾਨ ਹਨ। ਅੱਜ ਦੇ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।






















