ਸੀਨੀਅਰ ਪੱਤਰਕਾਰ ਵਿਨੋਦ ਦੁਆ ਦੇ ਦਿਹਾਂਤ ਤੇ ਭਰਤਇੰਦਰ ਸਿੰਘ ਚਾਹਲ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਸੀਨੀਅਰ ਪੱਤਰਕਾਰ ਵਿਨੋਦ ਦੁਆ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ “ਉੱਘੇ ਪੱਤਰਕਾਰ ਵਿਨੋਦ ਦੁਆ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ, ਉਹ ਇਕ ਨਿਡਰ ਤੇ ਨਿਰਪੱਖ ਪੱਤਰਕਾਰ ਸਨ, ਉਹਨਾਂ ਦੀ ਰਿਪੋਰਟਿੰਗ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।”
ਜ਼ਿਕਰਯੋਗ ਹੈ ਕਿ ਵਿਨੋਦ ਦੁਆ ਪਿਛਲੇ ਲੰਬੇ ਸਮੇਂ ਤੋਂ ਬਿਆਰ ਚੱਲ ਰਹੇ ਸਨ। ਉਹਨਾਂ ਨੇ ਅੱਜ 67 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ।























