• Latest
  • Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੁੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੁੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਬੇਨਕਾਬ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

34 minutes ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

2 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

2 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

2 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

2 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

2 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

4 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

4 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

4 hours ago
Hindi News
English News
Friday, November 27, 2026
No Result
View All Result
16 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੁੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਬੇਨਕਾਬ

December 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੁੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੁੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਬੇਨਕਾਬ
ਦਿੱਲੀ ਏਅਰਪੋਰਟ ਦੇ ਟੀ 4 ਟਰਮਿਨਲ ’ਤੇ ਹੋਈ ਗੁਪਤ ਮੀਟਿੰਗ ਜਿਸਦੀ ਪ੍ਰਧਾਨਗੀ ਮੁੱਖ ਮੰਤਰੀ ਨੇ ਕੀਤੀ ਤੇ ਜਿਸ ਵਿਚ ਗ੍ਰਹਿ ਮੰਤਰੀ ਤੇ ਉਚ ਪੁਲਿਸ ਅਧਿਕਾਰੀ ਸ਼ਾਮਲ ਹੋਏ, ਪਾਰਟੀ ਨੇ ਵੇਰਵੇ ਕੀਤੇ ਜਨਤਕ
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਪੰਜਾਬ ਕਾਂਗਰਸ ਨੇ ਅਕਾਲੀ ਦਲ ਖਿਲਾਫ ਬਦਲਾਖੋਰੀ ਦੀ ਰਾਜਨੀਤੀ ਦੀ ਪਿਆਸ ਪੂਰੀ ਕਰਨ ਲਈ ਕਾਨੁੰਨ ਦਾ ਰਾਜ, ਨਿਆਂਇਕ ਪ੍ਰਕਿਰਿਆ ਤੇ ਸੰਵਿਧਾਨ ਸਭ ਛਿੱਕੇ ਅੰਗੇ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੁੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਬੇਨਕਾਬ

ਚੰਡੀਗੜ੍ਹ, 5 ਦਸੰਬਰ (ਵਿਸ਼ਵ ਵਾਰਤਾ);- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਯਤਨ ਕਰਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਰਚੀ ਹੈ ਤੇ ਇਸ ਵਾਸਤੇ ਉਹਨਾਂ ਖਿਲਾਫ ਇਕ ਮਨਘੜਤ ਬਿਆਨ ਧਾਰਾ 164 ਸੀ ਆਰ ਪੀ ਸੀ ਵਿਚ ਦਰਜ ਕਰਵਾਇਆ ਜਾ ਰਿਹਾ ਹੈ ਤੇ ਇਸ ਯੋਜਨਾ ਨੁੰ ਸਿਰੇ ਚੜ੍ਹਾਉਣ ਲਈ ਕੱਲ੍ਹ ਦਿੱਲੀ ਏਅਰਪੋਰਟ ਦੇ ਟੀ 4 ਲੋਂਜ ਵਿਚ ਇਕ ਮੀਟਿੰਗ ਵੀ ਕੀਤੀ ਗਈ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਜ਼ਿਸ ਦਾ ਪੱਧਰ ਇਥੋਂ ਹੀ ਸਮਝਿਆ ਜਾ ਸਕਦਾ ਹੈ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੂਬੇ ਦੇ ਸਰਕਾਰੀ ਹੈਲੀਕਾਪਟਰ ਵਿਚ ਦਿੱਲੀ ਰਵਾਨਾ ਹੋਏ ਤੇ ਉਹਨਾਂ ਦੇ ਨਾਲ ਕਾਂਗਰਸ ਦੇ ਵਿਧਾਇਕ ਕੁਲਬੀਰ ਜ਼ੀਰਾ, ਡੀ ਜੀ ਪੀ ਆਈ ਪੀ ਐਸ ਸਹੋਤਾ, ਵਿਜੀਲੈਂਸ ਮੁਖੀ ਹਰਪ੍ਰੀਤ ਸਿੱਧੂ ਤੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਐਸ ਕੇ ਅਸਥਾਨਾ ਵੀ ਸਨ। ਇਹਨਾਂ ਦੀ ਟੀ 4 ਟਰਮਿਨਲ ਲੋਂਜ ਵਿਖੇ ਮੀਟਿੰਗ ਹੋਈ ਜਿਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਹਾਈ ਕਮਾਂਡ ਤੋਂ ਉਹਨਾਂ ਨੂੰ ਮਿਲੀਆਂ ਹਦਾਇਤਾਂ ਤੋਂ ਇਹਨਾਂ ਨੁੰ ਜਾਣੂ ਕਰਵਾਇਆ।
ਡਾ. ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਤੇ ਉਹਨਾਂ ਨੂੰ ਗ੍ਰਿਫਤਾਰ ਕਰਨ ’ਤੇ ਤੁਲੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਨਾਲ ਨਾਲ ਪ੍ਰਦੇਸ਼ ਕਾਂਗਰਸ ਨਵਜੋਤ ਸਿੱਧੂ ਜਿਹਨਾਂ ਨੇ ਗ੍ਰਿਫਤਾਰੀ ਨਾ ਹੋਣ ਦੀ ਸੂਰਤ ਵਿਚ ਮਰਨ ਵਰਤ ਰੱਖਣ ਦੀ ਧਮਕੀ ਦਿੱਤੀ ਹੈ, ਵੀ ਇਸ ਸਾਜ਼ਿਸ਼ ਦਾ ਹਿੱਸਾ ਸਨ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ’ਤੇ ਦਬਾਅ ਬਦਾਇਆ ਜਾ ਰਿਹਾ ਹੈ ਕਿ ਉਹ ਸਰਕਾਰ ਦੀ ਗੱਲ ਮੰਨਣ ਤੇ ਬਿਊਰੋ ਆਫ ਇਨਵੈਸਟੀਗੇਸ਼ਨ ਵਿਚ ਅਰਪਿਤ ਸ਼ੁਕਲਾ ਤੋਂ ਵਰਿੰਦਰ ਕੁਮਾਰ ਤੇ ਹੁਣ ਐਸ ਕੇ ਅਸਥਾਨਾ ਦਾ ਤਬਾਦਲਾ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦਾ ਰੈਗੂਲਰ ਡੀ ਜੀ ਪੀ ਵੀ ਇਸੇ ਕਰ ਕੇ ਨਹੀਂ ਲਗਾਇਆ ਜਾ ਰਿਹਾ ਕਿ ਸਿਖ਼ਰਲੇ ਅਫਸਰਾਂ ਨੂੰ ਵੀ ਖੁੰਡੇ ’ਤੇ ਟੰਗਿਆ ਹੋਇਆ ਹੈ ਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਹਨਾਂ ਅਫਸਰਾਂ ਦੀ ਵਰਤੋਂ ਕਾਂਗਰਸ ਪਾਰਟੀ ਦੀਆਂ ਯੋਜਨਾਵਾਂ ਮੁਤਾਬਕ ਕੀਤੀ ਜਾ ਸਕੇ।
ਡਾ. ਚੀਮਾ ਨੇ ਪੰਜਾਬ ਕਾਂਗਰਸ ਨੂੰ ਆਖਿਆ ਕਿ ਉਹ ਨਸ਼ਿਆਂ ਦੇ ਕੇਸ ਦੀ ਜਾਂਚ ਦਾ ਵਿਖਾਵਾ ਛੱਡ ਕੇ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੱਧੂ ਤੇ ਕੁਲਬੀਰ ਜ਼ੀਰਾ ਦੀ ਸ਼ਮੂਲੀਅਤ ਵਾਸੀ ਐਸ ਆਈ ਟੀ ਨੂੰ ਨੋਟੀਫਾਈ ਕਰੇ ਤੇ ਉਹਨਾਂ ਨੂੰ ਕੇਸ ਦਰਜ ਕਰਨ ਤੇ ਮਰਜ਼ੀਆਂ ਮੁਤਾਬਕ ਗ੍ਰਿਫਤਾਰੀਆਂ ਕਰਨ ਦੀ ਤਾਕਤ ਦੇਵੇ। ਉਹਨਾਂ ਕਿਹਾ ਕਿ ਇਹ ਆਗੂ ਪੁਲਿਸ ਅਫਸਰਾਂ ’ਤੇ ਦਬਾਅ ਪਾ ਕੇ ਤੇ ਧੱਕਾ ਕਰ ਕੇ ਇਹੀ ਕੁਝ ਕਰਵਾਉਣਾ ਚਾਹੁੰਦੇ ਹਨ। ਉਹਨਾ ਕਿਹਾ ਕਿ ਕਾਨੁੰਨ ਦਾ ਰਾਜ, ਨਿਆਂਇਕ ਪ੍ਰਕਿਰਿਆ ਤੇ ਸੰਵਿਧਾਨ ਛਿੱਕੇ ਟੰਗ ਦਿੱਤਾ ਗਿਆ ਹੈ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਕਾਂਗਰਸ ਵਾਪਰ ਰਹੀਆਂ ਘਟਨਾਵਾਂ ਖਾਸ ਤੌਰ ’ਤੇ ਅਕਾਲੀ ਦਲ ਦੇ ਨਾਲ ਜੁੜ ਰਹੀ ਹਮਾਇਤ ਤੇ ਸਰਕਾਰ ਦੀ ਹਰ ਮੁਹਾਜ਼ ’ਤੇ ਅਸਫਲਤਾ ਤੋਂ ਬੌਖਲਾ ਗਈ ਹੈ। ਇਸਨੂੰ ਮਹਿਸੂਸ ਹੋ ਰਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਦਰਜ ਕਰਨ ਨਾਲ ਹੀ ਉਸਦੀ ਡੁੱਬਦੀ ਬੇੜੀ ਬੱਚ ਸਕਦੀ ਹੈ। ਇਹੀ ਕਾਰਨ ਹੈ ਕਿ ਇਹਨਾਂ ਨੇ ਪਹਿਲਾਂ ਰਾਜ ਭਵਨ ਦੀ ਅਨੈਕਸੀ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਧਾਰਾ 164 ਸੀ ਆਰ ਪੀ ਸੀ ਤਹਿਤ ਝੁਠੀ ਸ਼ਿਕਾਇਤ ਦਰਜ ਕਰ ਕੇ ਝੁਠਾ ਕੇਸ ਦਰਜ ਕਰਨ ਦੀ ਸਾਜ਼ਿਸ਼ ਰਚੀ। ਅਕਾਲੀ ਦਲ ਨੇ ਇਹ ਸਾਜ਼ਿਸ਼ ਬੇਨਕਾਬ ਕਰ ਦਿੱਤੀ ਤੇ ਦਾਅਵਾ ਕੀਤਾ ਕਿ ਪਾਰਟੀ ਦੀ ਸਾਬਕਾ ਵਰਕਰ ਰਾਜਿੰਦਰ ਕੌਰ ਮੀਸਾ ਇਕ ਪ੍ਰੈਸ ਕਾਨਫਰੰਸ ਕਰ ਕੇ ਸਰਦਾਰ ਬਾਦਲ ਦੇ ਖਿਲਾਫ ਦੋਸ਼ ਲਗਾਏਗੀ ਤੇ ਅਗਲੇ ਦਿਨਾਂ ਵਿਚ ਮੀਸਾ ਨੇ ਪ੍ਰੈਸ ਕਾਨਫਰੰਸ ਕਰ ਕੇ ਦੋਸ਼ ਲਗਾਏ ਤੇ ਪਾਰਟੀ ਦੇ ਦਾਅਵੇ ਨੁੰ ਸਹੀ ਸਾਬਤ ਕਰ ਦਿੱਤਾ।
ਡਾ. ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਗੁਨਾਹ ਇਥੋਂ ਹੀ ਸਾਬਤ ਹੋ ਗਿਆ ਕਿ ਅਕਾਲੀ ਦਲ ਵੱਲੋਂ ਬੇਨਕਾਬ ਕੀਤੀ ਸਾਜ਼ਿਸ਼ ਦਾ ਕਿਸੇ ਨੇ ਵੀ ਖੰਡਨ ਨਹੀਂ ਕੀਤਾ। ਉਹਨਾਂ ਕਿਹਾ ਕਿ ਹੁਣ ਅਜਿਹੀ ਹੀ ਸਾਜ਼ਿਸ਼ ਸਰਦਾਰ ਮਜੀਠੀਆ ਦੇ ਖਿਲਾਫ ਰਚੀ ਗਈ ਹੈ ਜਿਸਦਾ ਮਕਸਦ ਵੀ ਉਹੀ ਹੈ ਕਿ ਉਹਨਾਂ ਨੁੰ ਝੂਠੇ ਕੇਸ ਵਿਚ ਫਸਾਇਆ ਜਾਵੇ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀ ਬਦਲਾਖੋਰੇ ਦੀ ਰਾਜਨੀਤੀ ਤੋਂ ਅਕਾਲੀ ਦਲ ਕਿਸੇ ਵੀ ਤਰੀਕੇ ਡਰਨ ਵਾਲਾ ਨਹੀਂ ਏ। ਉਹਨਾਂ ਕਿਹਾ ਕਿ ਪਹਿਲਾਂ ਸਾਰੀ ਪਾਰਟੀ ਲੀਡਰਸ਼ਿਪ ਨੇ ਇਸਦੇ ਪ੍ਰਧਾਨ ਨੁੰ ਝੁਠੇ ਕੇਸ ਵਿਚ ਫਸਾਵੁਣ ਦੀ ਕਾਂਗਰਸ ਸਰਕਾਰ ਦੀ ਸਾਜ਼ਿਸ਼ ਦੇ ਖਿਲਾਫ ਗ੍ਰਿਫਤਾਰੀ ਦਿੱਤੀ ਸੀ। ਉਹਨਾਂ ਕਿਹਾ ਕਿ ਅਸੀਂ ਗ੍ਰਿਫਤਾਰੀਆਂ ਤੋਂ ਨਹੀਂ ਡਰਦੇ। ਅਸੀਂ ਮੁੱਖ ਮੰਤਰੀ ਤੇ ਨਾਲ ਹੀ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸੀਨੀਅਰ ਅਕਾਲੀ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਲਈ ਜਵਾਬਦੇਹ ਹੋਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
5 days ago
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 