• Latest
  • Trending
ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

December 5, 2021
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

ਬੜੀ ਹਵੇਲੀ ਵਿਖੇ ਮਾਈਨਿੰਗ ਸਾਈਟ ਦਾ ਕੀਤਾ ਦੌਰਾ, ਸਭ ਕੁਝ ਚੱਲ ਰਿਹਾ ਹੈ ਕਾਨੂੰਨ ਮੁਤਾਬਕ, 5.50 ਰੁਪਏ ’ਤੇ ਵਿਕ ਰਿਹਾ ਹੈ ਰੇਤਾ

ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਦੇ ‘ਆਪ’ ਆਗੂਆਂ ਦਾ ਹੋਵੇਗਾ ਸਵਾਗਤ ; ਬਾਹਰੀ ਆਪ ਆਗੂਆਂ ਨੂੰ ਬੇਲੋੜਾ ਰੌਲਾ ਪਾਉਣ ਤੋਂ ਵਰਜਿਆ

ਕਿਹਾ, ਖੱਡਾਂ ’ਤੇ ਮੁਫਤ ਰੇਤਾ ਉਪਲਬਧ ਕਰਾਉਣਾ ਚਾਹੁੰਦਾ ਹਾਂ ਪਰ ਪਹਿਲਾਂ ਹੋਏ ਸਮਝੌਤਿਆਂ, ਜੋ 31 ਮਾਰਚ ਤੱਕ ਹਨ, ਕਾਰਨ ਇੰਜ ਕਰਨਾ ਨਹੀਂ ਹੈ ਸੰਭਵ

ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

ਰੂਪਨਗਰ, 5 ਦਸੰਬਰ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਦੇ ਦਿੱਲੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਦੇ ਹਲਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਦਾਅਵਿਆਂ ਨੂੰ ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕੀਤਾ, ਜਿੱਥੇ ਉਨਾਂ ਨੂੰ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ, ਸਗੋਂ ੳੱੁਥੇ ਰਾਜ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਸਿਕ ਕੀਮਤਾਂ ਮੁਤਾਬਕ ਰੇਤਾ ਵੇਚਿਆ ਜਾ ਰਿਹਾ ਹੈ।

ਦਿੱਲੀ ਤੋਂ ਸੂਬੇ ਵਿੱਚ ਲੈਂਡ ਕੀਤੇ ‘ਆਪ’ ਆਗੂਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਕਿਸੇ ਵੀ ਬਾਹਰੀ ਵਿਅਕਤੀ ਨੂੰ ਮਹਿਜ਼ ਆਪਣੇ ਸਿਆਸੀ ਹਿੱਤਾਂ ਲਈ ਬੇਬੁਨਿਆਦ ਰੌਲਾ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰ ਭਵਿੱਖ ਵਿੱਚ ਸਿਆਸੀ ਮੁਫ਼ਾਦਾਂ ਲਈ ਅਜਿਹੀਆਂ ਗਤੀਵਿਧੀਆਂ ਕਰਨ ਵਾਲੇ ਅਨਸਰਾਂ ਵਿਰੁੱਧ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗੀ। ਮੁੱਖ ਮੰਤਰੀ ਚੰਨੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਣੇ ਬੜੀ ਹਵੇਲੀ ਮਾਈਨਿੰਗ ਵਾਲੀ ਥਾਂ ਦਾ ਦੌਰਾ ਕੀਤਾ, ਜਿੱਥੇ ਸਰਕਾਰੀ ਮਸ਼ੀਨਰੀ ਨਾਲ ਡੀ-ਸਿਲਟਿੰਗ ਦਾ ਕੰਮ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਟਰੱਕਾਂ ਵਿੱਚ ਰੇਤਾ ਲੋਡ ਕਰਵਾ ਰਹੇ ਡਰਾਈਵਰਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਵੱਲੋਂ ਅਦਾ ਕੀਤੇ ਜਾ ਰਹੇ ਭਾਅ ਬਾਰੇ ਪੁੱਛਿਆ। ਸਾਰੇ ਡਰਾਈਵਰਾਂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਲਾਗੂ ਕੀਤੀ ਗਈ ਪਾਲਿਸੀ ਤਹਿਤ 5.50 ਰੁਪਏ ਕੀਮਤ ਮੁਤਾਬਕ ਭਰਾਈ ਹੋ ਰਹੀ ਹੈ। ਇਸੇ ਤਰਾਂ ਮਾਈਨਿੰਗ ਦੇ ਸਾਰੇ ਦਸਤਾਵੇਜ਼ ਸਹੀ ਪਾਏ ਗਏ, ਜੋ ‘ਆਪ’ ਦੇ ਦਿੱਲੀ ਆਗੂਆਂ ਦੇ ਝੂਠੇ ਦਾਅਵਿਆਂ ਦੀ ਪੋਲ ਖੋਲਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਮਾਈਨਿੰਗ ਵਾਲੀਆਂ ਥਾਵਾਂ ‘ਤੇ ਮੁਫਤ ਰੇਤ ਮੁਹੱਈਆ ਕਰਵਾਉਣਾ ਚਾਹੁੰਦੇ ਹਨ ਪਰ ਪਿਛਲੇ ਸਮੇਂ ਦੌਰਾਨ ਹੋਏ ਸਮਝੌਤੇ ਕਾਰਨ ਉਹ ਅਜਿਹਾ ਕਰਨ ਤੋਂ ਅਸਮਰੱਥ ਹਨ।  ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਕਤ ਠੇਕਾ 31 ਮਾਰਚ ਤੱਕ ਹੈ ਅਤੇ ਭਵਿੱਖ ਵਿੱਚ ਲੋਕਾਂ ਨੂੰ ਰੇਤਾ/ਬਜਰੀ ਹੋਰ ਵੀ ਸਸਤੀਆਂ ਕੀਮਤਾਂ ‘ਤੇ ਮਿਲਣਗੇ।

ਸਾਈਟ ‘ਤੇ ਕਾਨੂੰਨ ਮੁਤਾਬਕ ਚਲ ਰਹੀ ਮਾਈਨਿੰਗ ‘ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਰੇਤ ਦੀਆਂ ਕੀਮਤਾਂ ਬਾਰੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਨ ਲਈ ‘ਆਪ’ ਆਗੂਆਂ ਰਾਘਵ ਚੱਢਾ ਅਤੇ ਹੋਰਾਂ ਨੂੰ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਚੱਢਾ ਅਤੇ ਹੋਰ ਬਾਹਰੀ ਆਗੂਆਂ ਨੂੰ ਬੇਬੁਨਿਆਦ ਮੁੱਦੇ ਛੇੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਨਾਂ ਨਾਲ ਸੂਬੇ ਦੇ ਸੁਚਾਰੂ ਕੰਮਕਾਜ ਵਿੱਚ ਵਿਘਨ ਪੈਂਦਾ ਹੋਵੇ। ਉਨਾਂ ਕਿਹਾ ਕਿ ਚੱਢਾ ਅਤੇ ਕੁਝ ਦਿਨ ਪਹਿਲਾਂ ਇੱਕ ਸਕੂਲ ਵਿੱਚ ਦਾਖਲ ਹੋਣ ਵਾਲੇ ਮਨੀਸ਼ ਸਿਸੋਦੀਆ ਸਣੇ ਦਿੱਲੀ ਦੇ ਹੋਰ ‘ਆਪ’ ਆਗੂਆਂ ਵਿਰੁੱਧ ਭਵਿੱਖ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੂਜੇ ਪਾਸੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਆਧਾਰਿਤ ‘ਆਪ’ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਸਵਾਗਤ ਕੀਤਾ ਕਿ ਉਹ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਲੋੜੀਂਦੇ ਕਦਮ ਚੁੱਕਣਾ ਯਕੀਨੀ ਬਣਾਇਆ ਜਾ ਸਕੇ।  ਉਨਾਂ ਕਿਹਾ, “ਮਾਈਨਿੰਗ ਵਾਲੀਆਂ ਥਾਵਾਂ ‘ਤੇ ਸਰਗਰਮੀਆਂ ਸ਼ਰੇਆਮ ਚੱਲ ਕੀਤੀਆਂ ਹਨ। ਕੋਈ ਵੀ ਪੰਜਾਬੀ, ਪੰਜਾਬ ਅਧਾਰਤ ‘ਆਪ’ ਆਗੂ/ਵਰਕਰ ਵੀਡੀਓ ਬਣਾ ਸਕਦਾ ਹੈ ਪਰ ਅਸੀਂ ਕਿਸੇ ਵੀ ਬਾਹਰੀ ਵਿਅਕਤੀ ਨੂੰ ਅਜਿਹੀਆਂ ਝੂਠੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵਾਂਗੇ।’’

ਵਣ ਰੇਂਜ ਅਧਿਕਾਰੀ ਦੇ ਤਬਾਦਲੇ ਸਬੰਧੀ ਪੱਤਰ ਬਾਰੇ ਪੁੱਛੇ ਸਵਾਲ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੋਈ ਵੀ ਉਨਾਂ ਨੂੰ ਪੁੱਛ ਸਕਦਾ ਹੈ ਕਿ ਉਸ ਨੇ ਆਪਣਾ ਤਬਾਦਲਾ ਖੁਦ ਕਰਵਾਇਆ ਹੈ ਜਾਂ ਸਰਕਾਰ ਵੱਲੋਂ  ਤਬਾਦਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦਰਿਆ ਦੇ ਵਹਾਅ ਦਰਮਿਆਨ ਰੇਤ ਦਾ ਇੱਕ ਵੱਡਾ ਟਿੱਲਾ ਮੌਜੂਦ ਹੈ ਅਤੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ ਇਸ ਟਿੱਲੇ ਨੂੰ ਹਟਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਰੇਤ ਦੇ ਟਿੱਲਿਆਂ ਨੂੰ ਹਟਾਉਣਾ ਜਰੂਰੀ ਹੈ ਕਿਉਂਕਿ ਇਹ ਪਾਣੀ ਦੇ ਵਹਾਅ ਵਿੱਚ ਰੁਕਾਵਟ ਬਣਦੇ ਹਨ ਜਿਸ ਨਾਲ ਪਾਣੀ ਦੇ ਓਵਰਫਲੋਅ ਕਰਕੇ ਚਮਕੌਰ ਸਾਹਿਬ ਖੇਤਰ ਵਿੱਚ ਪੈਂਦੇ ਪਿੰਡਾਂ ਦਾ ਕਾਫੀ ਨੁਕਸਾਨ ਹੁੰਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਸ ਦਰਿਆਈ ਪਾਣੀ ਦੇ ਵਹਾਅ ਨੂੰ ਚੈਨਲਾਈਜ਼ ਕਰਨ ਨੂੰ ਯਕੀਨੀ ਬਣਾਉਣ ਲਈ ਦਰਿਆ ਵਿੱਚ ਡੀਸਿਲਟਿੰਗ  ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਰਾਘਵ ਚੱਢਾ ਵੱਲੋਂ ਲਗਾਏ ਗਏ ਦੋਸ਼ਾਂ ਦੇ ਸੱਚ ਦਾ ਪਤਾ ਲਗਾਉਣ ਲਈ ਮੁੱਖ ਮੰਤਰੀ ਹਲਕੇ ਦੀਆਂ ਮਾਈਨਿੰਗ ਸਾਈਟਾਂ ਦਾ ਦੌਰਾ ਕਰ ਰਹੇ ਸਨ ਤਾਂ ਜੋ ਮਾਈਨਿੰਗ ਸਬੰਧੀ ਅਸਲ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ । ਸ੍ਰੀ ਚੰਨੀ ਨੇ ਕਿਹਾ ਕਿ ‘ਆਪ’  ਨੇਤਾਵਾਂ ਦੀਆਂ ਝੂਠੀਆਂ ਤੇ ਗੁਮਰਾਹਕੰੁਨ ਬਿਆਨਬਾਜ਼ੀਆਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ ਅਤੇ ਸੂਬਾ ਸਰਕਾਰ ਵਲੋਂ ਨਿਰਧਾਰਤ ਕੀਤੇ ਰੇਟਾਂ ਅਨੁਸਾਰ ਹੀ ਰੇਤ ਦੀ ਖੁਦਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ‘ਆਪ’ ਆਗੂਆਂ ਨੂੰ ਕਿਹਾ ਕਿ ਪੰਜਾਬ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ ਥਾਂ ‘ਆਪ ’ ਨੂੰ ਆਪਣੀ ਊਰਜਾ ਦਿੱਲੀ ਦੇ  ਲੋਕਾਂ ਦੀ ਬਿਹਤਰੀ ‘ਤੇ ਕੇਂਦਰਿਤ ਕਰਨੀ ਚਾਹੀਦੀ ਹੈ।

ਇਸਦੇ ਨਾਲ ਹੀ  ਪੰਜਾਬ ਦੇ ਸਕੂਲਾਂ ਦੇ ਅਚਨਚੇਤ ਦੌਰੇ ਕਰ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਰੜੇ ਹੱਥੀਂ ਲੈਂਦਿਆਂ  ਮੁੱਖ ਮੰਤਰੀ ਨੇ ਇਸ ਨੂੰ ‘ਆਪ’ ਆਗੂਆਂ ਵੱਲੋਂ ਪੰਜਾਬ ਵਿੱਚ ਸਿਆਸੀ ਧਰਾਤਲ ਤਲਾਸ਼ਣ ਦੇ ਨਾਪਾਕ ਮਨਸੂਬਿਆਂ ਦੀ ਇੱਕ ਹੋਰ ਉਦਾਹਰਣ ਦੱਸਿਆ ਅਤੇ ਉਨਾਂ ਨੂੰ ਦਿੱਲੀ ਵਿੱਚ ਆਪਣੀ ਸਰਕਾਰ ਬਚਾਉਣ ਦੀ ਸਲਾਹ ਦਿੱਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

by Ranjit Singh
1 week ago
0

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 7 ਨਵੰਬਰ ਨੂੰ 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 