• Latest
  • Trending
ਘੜਿਆਲ ਦੀ ਪ੍ਰਜਨਣ ਆਬਾਦੀ ਨੂੰ ਸਥਾਪਤ ਕਰਨ ਤੇ ਇਸ ਨੂੰ ਲੁਪਤ ਹੋਣ ਤੋਂ ਬਚਾਅ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਗਤ ਸਿੰਘ ਗਿਲਜੀਆਂ

ਘੜਿਆਲ ਦੀ ਪ੍ਰਜਨਣ ਆਬਾਦੀ ਨੂੰ ਸਥਾਪਤ ਕਰਨ ਤੇ ਇਸ ਨੂੰ ਲੁਪਤ ਹੋਣ ਤੋਂ ਬਚਾਅ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਗਤ ਸਿੰਘ ਗਿਲਜੀਆਂ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘੜਿਆਲ ਦੀ ਪ੍ਰਜਨਣ ਆਬਾਦੀ ਨੂੰ ਸਥਾਪਤ ਕਰਨ ਤੇ ਇਸ ਨੂੰ ਲੁਪਤ ਹੋਣ ਤੋਂ ਬਚਾਅ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਗਤ ਸਿੰਘ ਗਿਲਜੀਆਂ

December 5, 2021
in ਸਿਆਸੀ, ਖਬਰਾਂ, ਪੰਜਾਬ
ਘੜਿਆਲ ਦੀ ਪ੍ਰਜਨਣ ਆਬਾਦੀ ਨੂੰ ਸਥਾਪਤ ਕਰਨ ਤੇ ਇਸ ਨੂੰ ਲੁਪਤ ਹੋਣ ਤੋਂ ਬਚਾਅ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਗਤ ਸਿੰਘ ਗਿਲਜੀਆਂ

ਵਣ ਮੰਤਰੀ ਦੀ ਮੌਜੂਦਗੀ ਵਿਚ ਜੰਗਲੀ ਜੀਵ ਵਿਭਾਗ ਨੇ ਘੜਿਆਲ ਪੁਨਰਵਾਸ ਪ੍ਰੋਜੈਕਟ ਤਹਿਤ ਟਾਂਡਾ ਦੇ ਪਿੰਡ ਕੁੱਲਾ ਫੱਤਾ ਨੇੜੇ ਬਿਆਸ ਦਰਿਆ ’ਚ 24 ਘੜਿਆਲ ਛੱਡੇ

ਜੰਗਲੀ ਜੀਵਾਂ ਸਬੰਧੀ ਹੰਟਿੰਗ ਦੇ ਪਰਮਿੱਟ ਤੇ ਜੰਗਲੀ ਜੀਵ ਸੈਂਚਰੀ ਦੇ 10 ਕਿਲੋਮੀਟਰ ਦੇ ਦਾਇਰੇ ਅੰਦਰ ਆਉਂਦੇ ਲੋਕਾਂ ਲਈ ਅਸਲਾ ਲਾਇਸੰਸ ਜਾਰੀ ਕਰਨ ਲਈ ਮੋਬਾਇਲ ਐਪ ਕੀਤੀ ਲਾਂਚ

ਘੜਿਆਲ ਦੀ ਪ੍ਰਜਨਣ ਆਬਾਦੀ ਨੂੰ ਸਥਾਪਤ ਕਰਨ ਤੇ ਇਸ ਨੂੰ ਲੁਪਤ ਹੋਣ ਤੋਂ ਬਚਾਅ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਗਤ ਸਿੰਘ ਗਿਲਜੀਆਂ

ਚੰਡੀਗੜ/ਟਾਂਡਾ, 5 ਦਸੰਬਰ: ਪੰਜਾਬ ਸਰਕਾਰ ਦੀ ਘੜਿਆਲ ਪ੍ਰਜਨਣ ਆਬਾਦੀ ਨੂੰ ਸਥਾਪਤ ਕਰਨ ਅਤੇ ਇਸ ਪ੍ਰਜਾਤੀ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਬਿਆਸ ਕੰਜਰਵੇਸ਼ਨ ਰਿਜਰਵ ਵਿਚ ਘੜਿਆਲ ਪੂਨਰਵਾਸ ਪ੍ਰੋਜੈਕਟ ਦੇ ਤੀਸਰੇ ਪੜਾਅ ਤਹਿਤ ਅੱਜ ਟਾਂਡਾ ਦੇ ਪਿੰਡ ਕੁੱਲਾ ਫੱਤਾ ਦੇ ਜੰਗਲ ਨੇੜੇ ਬਿਆਸ ਦਰਿਆ ਵਿਚ ਵਣ, ਜੰਗਲੀ ਜੀਵ ਤੇ ਕਿਰਤ ਮੰਤਰੀ ਸ੍ਰੀ ਸੰਗਤ ਸਿੰਘ ਗਿਲਜੀਆਂ ਦੀ ਮੌਜੂਦਗੀ ਵਿਚ ਵਣ ਜੀਵ ਵਿਭਾਗ ਵਲੋਂ 24 ਘੜਿਆਲ ਛੱਡੇ ਗਏ। ਉਨਾਂ ਕਿਹਾ ਕਿ ਘੜਿਆਲ ਪ੍ਰਜਾਤੀ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਵਣ ਜੀਵ ਵਿਭਾਗ ਵਲੋਂ ਘੜਿਆਲ ਦੀ ਪ੍ਰਜਨਣ ਆਬਾਦੀ ਨੂੰ ਸਥਾਪਿਤ ਕਰਨ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨਾਂ ਨਾਲ ਪ੍ਰਧਾਨ ਮੁੱਖ ਵਣ ਪਾਲ ਅਤੇ ਮੁੱਖ ਜੰਗਲੀ ਜੀਵ ਵਾਰਡਨ ਪੰਜਾਬ ਆਰ.ਕੇ. ਮਿਸ਼ਰਾ ਵੀ ਮੌਜੂਦ ਸਨ।

ਵਣ ਮੰਤਰੀ ਨੇ ਇਸ ਦੌਰਾਨ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਦੀ ਸੁਵਿਧਾ ਲਈ ਜੰਗਲੀ ਜੀਵਾਂ ਸਬੰਧੀ ਹੰਟਿੰਗ ਦੇ ਪਰਮਿੱਟ ਤੇ ਜੰਗਲੀ ਜੀਵ ਸੈਂਚਰੀ ਦੇ 10 ਕਿਲੋਮੀਟਰ ਦੇ ਦਾਇਰੇ ਅੰਦਰ ਆਉਂਦੇ ਲੋਕਾਂ ਲਈ ਅਸਲਾ ਲਾਇਸੰਸ ਜਾਰੀ ਕਰਨ ਲਈ ਮੋਬਾਇਲ ਐਪ ਨੂੰ ਵੀ ਲਾਂਚ ਕੀਤਾ। ਉਨਾਂ ਕਿਹਾ ਕਿ ਹੁਣ ਲੋਕਾਂ ਲਈ ਲਾਇਸੰਸ ਲੈਣ ਲਈ ਐਨ.ਓ.ਸੀ. ਦੀ ਪ੍ਰਕਿ੍ਰਆ ਨੂੰ ਆਸਾਨ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਘੜਿਆਲ ਪ੍ਰਜਾਤੀ ਵਿਸ਼ਵ ਪੱਧਰ ’ਤੇ ਅਲੋਪ ਹੋਣ ਦੇ ਕਗਾਰ ’ਤੇ ਹੈ ਅਤੇ ਇਹ ਪ੍ਰਜਾਤੀ ਹੁਣ ਸੰਸਾਰ ਵਿਚ ਉਤਰ ਭਾਰਤ ਦੀ ਗੰਗਾ, ਯਮੁਨਾ, ਚੰਬਲ, ਬੰਗਲਾਦੇਸ਼ ਤੇ ਨੇਪਾਲ ਦੀਆਂ ਕੁਝ ਨਦੀਆਂ ਵਿਚ ਪਾਈ ਜਾਂਦੀ ਹੈ। ਉਨਾਂ ਦੱਸਿਆ ਕਿ ਘੜਿਆਲ ਸਾਲ 1960 ਤੱਕ ਬਿਆਸ ਦਰਿਆ ਵਿਚ ਆਮ ਦੇਖਿਆ ਜਾਂਦਾ ਸੀ ਅਤੇ ਇਸ ਤੋਂ ਬਾਅਦ ਹੀ ਪੰਜਾਬ ਵਿਚ ਇਸ ਦੀ ਸਾਂਭ-ਸੰਭਾਲ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ।

ਸੰਗਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਵਣ ਵਿਭਾਗ ਤੇ ਵਰਲਡ ਵਾਈਡ ਫੰਡ ਫਾਰ ਨੇਚਰ (ਡਬਲਯੂ.ਡਬਲਯੂ. ਆਫ਼ ਇੰਡੀਆ) ਦੇ ਕਰਵਾਏ ਗਏ ਸੰਯੁਕਤ ਸਰਵੇਖਣ ਤੋਂ ਪਤਾ ਚਲਦਾ ਹੈ ਕਿ ਘੜਿਆਲ ਰਿਲਿਜ਼ਿੰਗ ਪੁਆਇੰਟ ਤੋਂ ਪੂਰੇ ਬਿਆਸ ਦਰਿਆ ਵਿਚ ਫੈਲ ਰਹੇ ਹਨ। ਉਨਾਂ ਦੱਸਿਆ ਕਿ ਵਿਭਾਗ ਦੇ ਯਤਨਾਂ ਨਾਲ ਬਿਆਸ ਕੰਜਰਵੇਸ਼ਨ ਰਿਜਰਵ ਦੇ ਸਰਵੇਖਣ ਦੌਰਾਨ ਘੜਿਆਲਾਂ ਨੂੰ 40 ਤੋਂ 50 ਪ੍ਰਤੀਸ਼ਤ ਦੀ ਸੰਖਿਆ ਵਿਚ ਦੇਖਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ ਬਿਆਸ ਕੰਜਰਵੇਸ਼ਨ ਰਿਜਰਵ ਵਿਚ ਸਾਲ 2017-18 ਦੌਰਾਨ ਜ਼ਿਲਾ ਅੰਮਿ੍ਰਤਸਰ ਤੇ ਤਰਨਤਾਰਨ ਵਿਚ 47 ਘੜਿਆਲ ਛੱਡੇ ਗਏ ਸਨ ਅਤੇ ਦੂਜੇ ਪੜਾਅ ਤਹਿਤ ਸਾਲ 2020-21 ਵਿਚ ਹੁਸ਼ਿਆਰਪੁਰ ਜ਼ਿਲੇ ਦੇ ਸਲੇਮਪੁਰ ਤੇ ਟਾਹਲੀ ਦੇ ਜੰਗਲ ਦੇ ਨਾਲ ਲੱਗਦੇ ਬਿਆਸ ਕੰਜਰਵੇਸ਼ਨ ਰਿਜਰਵ ਇਲਾਕੇ ਵਿਚ ਘੜਿਆਲਾਂ ਲਈ ਅਨੁਕੂਲ ਟਾਪੂ ਦੀ ਚੋਣ ਕਰਕੇ 23 ਘੜਿਆਲ ਇਸ ਟਾਪੂ ਵਿਚ ਛੱਡੇ ਗਏ ਸਨ।

ਸੰਗਤ ਸਿੰਘ ਗਿਲਜੀਆਂ ਵਲੋਂ ਇਸ ਦੌਰਾਨ ਵਾਈਲਡ ਲਾਇਫ ਵਿੰਗ ਵਲੋਂ ਤਿਆਰ ਕੀਤੀ ਗਈ ਘੜਿਆਲ ਕਾਫ਼ੀ ਟੇਬਲ ਬੁੱਕ ਜਿਸ ਵਿਚ ਘੜਿਆਲ ਦੇ ਪੁਨਰਵਾਸ ਪ੍ਰੋੋਜੈਕਟ ਦਾ ਵਿਸਥਾਰ ਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਹੈ, ਨੂੰ ਵੀ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ ਉਨਾਂ ਵਾਈਲਡ ਲਾਈਫ ਵਿੰਗ ਆਫ਼ ਡਿਪਾਰਟਮੈਂਟ ਆਫ਼ ਫਾਰੈਸਟ ਅਤੇ ਵਾਈਲਡਲਾਇਫ ਪ੍ਰੀਜਰਵੇਸ਼ਨ ਪੰਜਾਬ ਦੀ ਨਵੀਂ ਵੈਬਸਾਈਟ https://wildlife.punjab.gov.in/index ਜਿਸ ਵਿਚ ਪੰਜਾਬ ਦੇ ਸੁਰੱਖਿਅਤ ਇਲਾਕਿਆਂ, ਜੰਗਲੀ ਜੀਵਾਂ ਆਦਿ ਆਮ ਲੋਕ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਦੇ ਹਨ, ਦੀ ਵੀ ਸ਼ੁਰੂਆਤ ਕੀਤੀ।

ਇਸ ਮੌਕੇ ਮੁੱਖ ਵਣ ਪਾਲ (ਜੰਗਲੀ ਜੀਵ) ਚਰਚਿਲ ਕੁਮਾਰ, ਵਣ ਪਾਲ (ਜੰਗਲੀ ਜੀਵ) ਮਨੀਸ਼ ਕੁਮਾਰ, ਵਣ ਪਾਲ ਜੰਗਲੀ ਜੀਵ ਗਨਾਨਾ ਪ੍ਰਕਾਸ਼, ਵਣ ਮੰਡਲ ਅਫ਼ਸਰ ਜੰਗਲੀ ਜੀਵ ਮੰਡਲ ਹੁਸ਼ਿਆਰਪੁਰ ਗੁਰਸ਼ਰਨ ਸਿੰਘ, ਵਰਲਡ ਵਾਈਡ ਫੰਡ ਫਾਰ ਨੇਚਰ ਦੀ ਕੁਆਰਡੀਨੇਟਰ ਗੀਤਾਂਜਲੀ ਕੰਵਰ, ਦਲਜੀਤ ਸਿੰਘ ਗਿਲਜੀਆਂ, ਸਨੀ ਮਿਆਰੀ, ਮਾਸਟਰ ਨਰਿੰਦਰ ਸਿੰਘ, ਰਾਜੇਸ਼ ਰਾਜੂ, ਸਰਪੰਚ ਸਰਬਜੀਤ ਸਿੰਘ ਕੋਟਲਾ, ਜਸਵੰਤ ਸਿੰਘ, ਲੱਕੀ ਬਲੜਾ ਵੀ ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

by Navjot
3 weeks ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ ਦੇ ਮਾਮਲੇ ਵਿੱਚ, ਅੱਜ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 