ਡਾ.ਅੰਬੇਡਕਰ ਦਾ ਮਹਾਪਰਿਨਿਰਵਾਨ ਦਿਵਸ ਅੱਜ

ਚੰਡੀਗੜ੍ਹ, 6 ਦਸੰਬਰ(ਵਿਸ਼ਵ ਵਾਰਤਾ)- ਡਾ: ਭੀਮ ਰਾਓ ਰਾਮਜੀ ਅੰਬੇਡਕਰ ਦੀ ਸਾਡਾ ਸੰਵਿਧਾਨ ਘੜਨ ਵਿੱਚ ਵੱਡੀ ਭੂਮਿਕਾ ਸੀ। ਇਸੇ ਲਈ ਉਨ੍ਹਾਂ ਨੂੰ ਸੰਵਿਧਾਨ ਦੇ ਨਿਰਮਾਤਾ ਵਜੋਂ ਜਾਣਿਆ ਜਾਂਦਾ ਹੈ। ਉਹ ਇੱਕ ਮਹਾਨ ਸਮਾਜ ਸੁਧਾਰਕ ਅਤੇ ਵਿਦਵਾਨ ਸਨ। ਉਹ 6 ਦਸੰਬਰ 1956 ਨੂੰ ਦਿੱਲੀ ਸਥਿਤ ਆਪਣੇ ਘਰ ਵਿਚ ਅਕਾਲ ਚਲਾਣਾ ਕਰ ਗਏ ਸਨ, ਯਾਨੀ ਅੱਜ ਉਨ੍ਹਾਂ ਦੀ ਬਰਸੀ ਹੈ।





















