ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜੇ ਟੈਸਟ ਦਾ ਅੱਜ ਚੌਥਾ ਦਿਨ
ਜਿੱਤ ਤੋਂ 5 ਵਿਕਟਾਂ ਦੂਰ ਭਾਰਤ

ਦਿੱਲੀ,6 ਦਸੰਬਰ(ਵਿਸ਼ਵ ਵਾਰਤਾ)-ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁੰਬਈ ‘ਚ ਚੱਲ ਰਹੇ ਦੂਜੇ ਟੈਸਟ ਮੈਚ ਦਾ ਚੌਥਾ ਦਿਨ ਖੇਡਿਆ ਜਾਵੇਗਾ।ਨਿਊਜ਼ੀਲੈਂਡ ਖਿਲਾਫ ਦੂਜੇ ਟੈਸਟ ਦੇ ਤੀਜੇ ਦਿਨ ਟੀਮ ਇੰਡੀਆ ਜਿੱਤ ਦੇ ਨੇੜੇ ਪਹੁੰਚ ਗਈ ਹੈ। 540 ਦੌੜਾਂ ਦੇ ਟੀਚੇ ਦੇ ਸਾਹਮਣੇ ਨਿਊਜ਼ੀਲੈਂਡ ਨੇ ਸਟੰਪ ਖਤਮ ਹੋਣ ਤੱਕ 140 ਦੌੜਾਂ ‘ਤੇ ਪੰਜ ਵਿਕਟਾਂ ਗੁਆ ਦਿੱਤੀਆਂ ਸਨ। ਅਸ਼ਵਿਨ ਨੇ 3 ਵਿਕਟਾਂ ਲਈਆਂ। ਮੈਚ ਵਿੱਚ ਅਜੇ ਦੋ ਦਿਨ ਬਾਕੀ ਹਨ ਅਤੇ ਭਾਰਤ ਨੂੰ ਜਿੱਤ ਲਈ ਸਿਰਫ਼ 5 ਵਿਕਟਾਂ ਦੀ ਲੋੜ ਹੈ। ਦੂਜੇ ਪਾਸੇ ਨਿਊਜ਼ੀਲੈਂਡ ਨੂੰ ਮੈਚ ਜਿੱਤਣ ਲਈ 400 ਹੋਰ ਦੌੜਾਂ ਬਣਾਉਣੀਆਂ ਹਨ।






















