ਕੈਪਟਨ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ ‘ ਦੇ ਦਫਤਰ ਦਾ ਉਦਘਾਟਨ ਅੱਜ
BIG NEWS
ਚੰਡੀਗੜ੍ਹ, 6 ਦਸੰਬਰ(ਵਿਸ਼ਵ ਵਾਰਤਾ) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਐਲਾਨ ਤੋਂ ਬਾਅਦ ਅੱਜ ਸੋਮਵਾਰ ਨੂੰ ਸਵੇਰੇ 11 ਵਜੇ, ਸੈਕਟਰ-9 ਵਿੱਚ ਕੈਪਟਨ ਅਮਰਿੰਦਰ ਸਿੰਘ ਖੁਦ ਪਾਰਟੀ ਦੇ ਦਫਤਰ ਦਾ ਉਦਘਾਟਨ ਕਰਨਗੇ। ਪੰਜਾਬ ਲੋਕ ਕਾਂਗਰਸ ਦਫ਼ਤਰ ਦਾ ਉਦਘਾਟਨ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੇ ਦਿੱਤੀ ਹੈ। ਉਦਘਾਟਨ ਤੋਂ ਬਾਅਦ ਪਾਰਟੀ ਦੇ ਨਵੇਂ ਦਫ਼ਤਰ ਵਿੱਚ ਸਰਗਰਮੀਆਂ ਹੋਰ ਤੇਜ਼ ਹੋ ਜਾਣਗੀਆਂ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੁਝ ਹੀ ਸਮਾਂ ਬਚਿਆ ਹੈ ਅਤੇ ਕਾਂਗਰਸ ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ।























