ਐਸਆਈਟੀ ਦੀ ਰਿਪੋਰਟ ਜਨਤਕ ਕੀਤੇ ਜਾਣ ਦੇ ਮਾਮਲੇ ਦੀ ਹਾਈਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ,6 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਚਰਚਿਤ ਬਹੁ-ਕਰੋੜੀ ਡਰੱਗ ਰੈਕੇਟ ਨਾਲ ਜੁੜੇ ਇੱਕ ਮਾਮਲੇ ਦੀ ਅਹਿਮ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਹ ਸੁਣਵਾਈ ਡਰੱਗ ਰੈਕੇਟ ਨਾਲ ਜੁੜੇ ਮਾਮਲਿਆਂ ਦੀ ਤਫਤੀਸ਼ ਵਾਲੀ ਐਸਟੀਐਫ ਦੀ ਰਿਪੋਰਟ ਖੋਲ੍ਹੇ ਜਾਣ ਨੂੰ ਲੈ ਕੇ ਪਾਈ ਗਈ ਪਟੀਸ਼ਨ ਦੀ ਹੈ। ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਬੈਂਚ ਨੇ ਰਿਪੋਰਟ ਖੋਲ੍ਹਣ ਦੀ ਗੱਲ ਵੀ ਕਹੀ ਸੀ।























