• Latest
  • Trending
ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿੱਚ ਜਲਦ ਹੀ ਇਨਸਾਫ਼ ਮਿਲੇਗਾ- ਮੁੱਖ ਮੰਤਰੀ ਚੰਨੀ

ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿੱਚ ਜਲਦ ਹੀ ਇਨਸਾਫ਼ ਮਿਲੇਗਾ- ਮੁੱਖ ਮੰਤਰੀ ਚੰਨੀ

5 years ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

7 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

34 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿੱਚ ਜਲਦ ਹੀ ਇਨਸਾਫ਼ ਮਿਲੇਗਾ- ਮੁੱਖ ਮੰਤਰੀ ਚੰਨੀ

December 6, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿੱਚ ਜਲਦ ਹੀ ਇਨਸਾਫ਼ ਮਿਲੇਗਾ- ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਖਿਲਾਫ ਖੋਲ੍ਹਿਆ ਮੋਰਚਾ

ਕੈਪਟਨ-ਸੁਖਬੀਰ-ਭਾਜਪਾ ਤਿਕੜੀ ਨੂੰ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਠਹਿਰਾਇਆ ਜ਼ਿੰਮੇਵਾਰ 

ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿੱਚ ਜਲਦ ਹੀ ਇਨਸਾਫ਼ ਮਿਲੇਗਾ- ਮੁੱਖ ਮੰਤਰੀ ਚੰਨੀ

ਚੰਡੀਗੜ, 6 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ।

ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਈ ਮੀਡੀਆ ਚਰਚਾ ‘ਮੰਚ ਪੰਜਾਬ’ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਤਿੰਨੋਂ ਹੀ ਅਤੀਤ ਅਤੇ ਵਰਤਮਾਨ ਵਿੱਚ ਸੂਬੇ ਦੇ ਹਿਤਾਂ ਨੂੰ ਠੇਸ ਪਹੁੰਚਾਉਣ ਲਈ ਘਿਓ-ਖਿਚੜੀ ਸਨ ਅਤੇ ਭਵਿੱਖ ਵਿੱਚ ਵੀ ਆਪਣੇ ਇਸ ਸਿਆਸਤ ਤੋਂ ਪ੍ਰੇਰਿਤ ਏਜੰਡੇ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਵਾਰ ਲੋਕਾਂ ਦੇ ਹਾਂ ਪੱਖੀ ਰਵੱਈਏ, ਜੋ ਕਿ ਕਾਂਗਰਸ ਤੋਂ ਇਲਾਵਾ ਕਿਸੇ ਦੇ ਹੱਕ ਵਿੱਚ ਫੈਸਲਾਕੁੰਨ ਨਹੀਂ, ਕਾਰਨ ਕਾਂਗਰਸੀ ਵਰਕਰਾਂ ਵਿੱਚ ਪੈਦਾ ਹੋਏ ਉਤਸ਼ਾਹ ਨੂੰ ਕੋਈ ਵੀ ਘੱਟ ਨਹੀਂ ਕਰ ਸਕਦਾ । ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਮੂਡ ਵਿੱਚ ਵੱਡੀ ਤਬਦੀਲੀ ਆਈ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਮਲੇ ਸਹੀ ਲੀਹ ‘ਤੇ ਚੱਲ ਰਹੇ ਹਨ ਅਤੇ ਜਲਦੀ ਹੀ ਲੋਕਾਂ ਦੀ ਤਸੱਲੀ ਅਨੁਸਾਰ ਇਨਸਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਦੋਵਾਂ ਮੁੱਦਿਆਂ ਦੇ ਨਤੀਜੇ ਆਉਣ ਵਿਚ ਦੇਰੀ ਹੋਈ ਹੈ ਕਿਉਂਕਿ ਇਹ ਬੁਰੀ ਤਰ੍ਹਾਂ ਉਲਝਾਏ ਗਏ ਸਨ ਪਰ ਸਰਕਾਰ ਇੰਨ੍ਹਾਂ ਦੇ ਤਰਕਪੂਰਨ ਅੰਤ ਵੱਲ ਵਧ ਰਹੀ ਹੈ।

ਵਿਰੋਧੀ ਧਿਰ ਖਾਸ ਤੌਰ ‘ਤੇ ‘ਆਪ’ ਵੱਲੋਂ ਕੀਤੇ ਜਾ ਰਹੇ ਪ੍ਰਚਾਰ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਬਿਨਾਂ ਕਿਸੇ ਤੁਕ ਜਾਂ ਕਾਰਨ ਦੇ ਲਗਾਤਾਰ ਉਨ੍ਹਾਂ ਦੀ ਸਰਕਾਰ ਵਿਰੁੱਧ ਭੜਾਸ ਕੱਢ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਹ ਇਸ ਤੱਥ ਨੂੰ ਭਲੀਭਾਂਤੀ ਜਾਣਦੇ ਹਨ ਕਿ ਉਹ ਇਸ ਸੂਬੇ ਵਿੱਚ ਕਦੇ ਵੀ ਸੱਤਾ ਵਿੱਚ ਨਹੀਂ ਆਉਣਗੇ ਇਸ ਲਈ ਵੱਡੇ-ਵੱਡੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਕੋਝੀਆਂ ਚਾਲਾਂ ਨਾਲ ਮੂਰਖ ਬਣਾਉਣ ਦੀ ਬਜਾਏ ਉਹ ਦਿੱਲੀ ਵਿੱਚ ਆਪਣੀ ਸਰਕਾਰ ‘ਤੇ ਜ਼ਿਆਦਾ ਧਿਆਨ ਦੇਣ।

ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਸੂਬੇ ਦੀ ਵਾਗਡੋਰ ਸੰਭਾਲਣ ‘ਤੇ ਪਹਿਲਾਂ ਤਾਂ ਅਕਾਲੀ ਦਲ, ਭਾਜਪਾ ਅਤੇ ‘ਆਪ’ ਦੇ ਆਗੂ ਉਨ੍ਹਾਂ ਦਾ ਮਜ਼ਾਕ ਉਡਾਉਂਦਿਆਂ ਕਹਿੰਦੇ ਸੀ ‘ਇਸ ਨੇ ਕੀ ਕਰਨਾ!’ ਅਤੇ ਹੁਣ ਜਮੀਨੀ ਪੱਧਰ ‘ਤੇ ਉਨ੍ਹਾਂ ਦਾ ਪ੍ਰਦਰਸ਼ਨ ਦੇਖਣ ਉਪਰੰਤ ਇਹ ਕਹਿਣ ਲਈ ਮਜਬੂਰ ਹਨ ਕਿ ‘ਇਸ ਦਾ ਕਰੀਏ ਕੀ?’।

ਕੈਪਟਨ ਅਮਰਿੰਦਰ ਸਿੰਘ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕੁਝ ਨਹੀਂ ਦੇ ਸਕਿਆ ਅਤੇ ਆਪਣੇ ਆਪ ਨੂੰ ਆਪਣੇ ਫਾਰਮਹਾਊਸ਼ ਵਿੱਚ ਕੈਦ ਕਰ ਲਿਆ, ਹੁਣ ਕੋਈ ਵੀ ਉਸ ਦੀ ਨਵੀਂ ਪਾਰਟੀ ‘ਤੇ ਕਿਵੇਂ ਭਰੋਸਾ ਕਰ ਸਕਦਾ ਹੈ ਜੋ ਆਪਣੀ ਢਿੱਲੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿਣ ਕਾਰਨ ਆਪਣੀ ਭਰੋਸੇਯੋਗਤਾ ਗਵਾ ਚੁੱਕਾ ਹੈ। ਕੈਪਟਨ ਅਮਰਿੰਦਰ ਅਤੇ ਬਾਦਲ ਦੋਸਤਾਨਾ ਮੈਚ ਖੇਡ ਰਹੇ ਅਤੇ ਆਪਣੇ ਸੌੜੇ ਹਿਤਾਂ ਦੀ ਪੂਰਤੀ ਲਈ ਸੱਤਾ ਦੀ ਵਰਤੋਂ ਇਕ-ਦੂਜੇ ਦੀ ਸਹੂਲਤ ਲਈ ਕਰਦੇ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ, “ਇਹ ਅਖੌਤੀ ਦੁਸ਼ਮਣ ਦੋਸਤ ਬਣੇ ਹੋਏ ਹਨ, ਇਸ ਵਾਰ ਵੀ ਇੱਕ ਦੂਜੇ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੀਟਾਂ ਦੀ ਵਿਵਸਥਾ ਵਿੱਚ ਰੁੱਝੇ ਹੋਏ ਹਨ।”

ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਅੱਗੇ ਵਧਾਉਣ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਗੈਰ-ਜ਼ਿੰਮੇਵਾਰਾਨਾ ਫੈਸਲੇ ਨੂੰ ਸੂਬੇ ਦੇ ਲੋਕਾਂ ‘ਤੇ ਥੋਪਣ ਲਈ ਅੱਤਵਾਦ ਦਾ ਝੂਠਾ ਸਹਾਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਪੰਜਾਬੀਆਂ ਦੇ ਹਿਤ ਵਿੱਚ ਨਹੀਂ ਅਤੇ ਉਹ ਇਸ ਨੂੰ ਕਾਲੇ ਖੇਤੀ ਕਾਨੂੰਨਾਂ ਵਾਂਗ ਕਦੇ ਵੀ ਸਵੀਕਾਰ ਨਹੀਂ ਕਰਨਗੇ, ਜਿਸ ਨੂੰ ਕਿਸਾਨ ਜਥੇਬੰਦੀਆਂ ਦੇ ਭਾਰੀ ਵਿਰੋਧ ਕਾਰਨ ਕੇਂਦਰ ਸਰਕਾਰ ਨੂੰ ਪਿੱਛੇ ਜਿਹੇ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਡੀ ਪੁਲਿਸ ਫੋਰਸ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਲਈ ਕਾਫੀ ਸਮਰੱਥ ਹੈ ਅਤੇ ਇਹ ਦਹਾਕੇ ਤੋਂ ਚੱਲੇ ਆ ਰਹੇ ਖਾੜਕੂਵਾਦ ਨੂੰ ਖਤਮ ਕਰ ਸੂਬੇ ਵਿਚ ਆਮ ਸਥਿਤੀ ਅਤੇ ਸ਼ਾਂਤੀ ਬਹਾਲ ਕਰਕੇ ਪੇਸ਼ੇਵਰ ਤੌਰ ‘ਤੇ ਆਪਣੀ ਬੇਅੰਤ ਸਮਰੱਥਾ ਅਤੇ ਕਾਬਲੀਅਤ ਦਾ ਪ੍ਰਦਰਸ਼ਨ ਕਰ ਚੁੱਕੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੰਮਕਾਜ ‘ਤੇ ਟਿੱਪਣੀ ਕਰਨ ਲਈ ਕਹੇ ਜਾਣ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਸਿੱਧੂ ਪਾਰਟੀ ਪ੍ਰਧਾਨ ਹਨ ਅਤੇ ਦੋਵਾਂ ਸੰਗਠਨਾਂ ਵਿਚ ਪੂਰੀ ਤਰ੍ਹਾਂ ਇਕਸੁਰਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸਮਾਗਮ ਤੋਂ ਤੁਰੰਤ ਬਾਅਦ ਉਹ ਨਵਜੋਤ ਸਿੱਧੂ ਦੀ ਬੇਨਤੀ ‘ਤੇ ਉਨ੍ਹਾਂ ਦੇ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਅੰਮ੍ਰਿਤਸਰ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਬਿਨਾ ਕਿਸੇ ਝਿਜਕ ਦੇ ਕਿਹਾ ਕਿ ਉਹ ਹਮੇਸਾਂ ਆਪਣੀ ਆਲੋਚਨਾ ਨੂੰ ਹਾਂ-ਪੱਖੀ ਢੰਗ ਨਾਲ ਹੀ ਲੈਂਦੇ ਹਨ, ਚਾਹੇ ਇਹ ਪਾਰਟੀ ਦੇ ਅੰਦਰੋਂ ਹੋ ਰਹੀ ਹੋਵੇ ਜਾਂ ਬਾਹਰੋਂ। ਉਨ੍ਹਾਂ ਕਿਹਾ ਕਿ ਕੰਮਕਾਜ ਦੇ ਜਮਹੂਰੀ ਢਾਂਚੇ ਵਿੱਚ ਵਿਚਾਰਾਂ ਦਾ ਮਤਭੇਦ ਅਕਸਰ ਹੁੰਦਾ ਹੈ ਅਤੇ ਹਰੇਕ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਗਲਤ ਭਾਵਨਾ ਦੇ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Most Popular

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

by Ranjit Singh
4 weeks ago
0

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ! ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 