ਚੰਡੀਗੜ੍ਹ 1 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਟੇਟ ਟੈਕਸੇਸ਼ਨ ਅਫਸਰ-ਕਮ-ਪ੍ਰੋਪਰ ਅਫਸਰ ਨੂੰ 13,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਾਰਡ ਨੰਬਰ:2, ਜਲੰਧਰ- 1 ਵਿਖੇ ਤਾਇਨਾਤ ਐਸ.ਟੀ.ਓ ਗੁਰਜੀਤ ਸਿੰਘ ਨੂੰ ਸ਼ਿਕਾਇਤ ਕਰਤਾ ਰਾਜੂ ਅੰਬੇਦਕਰ, ਵਕੀਲ ਦੀ ਸ਼ਿਕਾਇਤ ‘ਤੇ 13,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ । ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਐਸ.ਟੀ.ਓਵਲੋਂ ਉਸ ਦੀ ਕੰਪਨੀ ਦਾ ਫਾਈਨਲ ਅਸੈਸਮੈਂਟ ਆਰਡਰ ਜਾਰੀ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ ਤੇ ਸੌਦਾ 13000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਟੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 13,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ