ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਸਿਸਵਾਂ ਫਾਰਮ ਪਹੁੰਚੇ ਬੀਜੇਪੀ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ
ਚੰਡੀਗੜ੍ਹ,7 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ਦੇ ਨਾਲ ਹੀ ਗੱਠਜੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਹੁਣ ਭਾਜਪਾ ਦੇ ਪੰਜਾਬ ਮਸਲਿਆਂ ਦੇ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਾਂਗਰਸ ਨਾਲੋਂ ਵੱਖ ਹੋਣ ਤੋਂ ਬਾਅਦ ਆਪਣੀ ਨਵੀਂ ਪਾਰਟੀ ਬਣ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਹਨਾਂ ਦੇ ਸਿਸਵਾਂ ਵਾਲੇ ਫਾਰਮ ਹਾਊਸ ਪਹੁੰਚ ਗਏ ਹਨ।






















