’84 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਖਿਲਾਫ ਇਕ ਹੋਰ ਮਾਮਲੇ ਵਿੱਚ ਦੋਸ਼ ਦਰਜ
ਚੰਡੀਗੜ੍ਹ,7 ਦਸੰਬਰ(ਵਿਸ਼ਵ ਵਾਰਤਾ)- 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇਕ ਮਾਮਲੇ ਵਿੱਚ ਉਮਰ ਕੈਦ ਦੀ ਸਜਾ ਕੱਟ ਰਹੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ ਇੱਕ ਹੋਰ ਮਾਮਲੇ ਵਿੱਚ ਦੋਸ਼ ਦਰਜ ਕੀਤੇ ਗਏ ਹਨ। ਇਸ ਮਾਮਲੇ ‘ਚ ਸੱਜਣ ਕੁਮਾਰ ‘ਤੇ ਦੰਗਾ, ਕਤਲ ਅਤੇ ਡਕੈਤੀ ਦੇ ਦੋਸ਼ ਆਇਦ ਕੀਤੇ ਗਏ ਹਨ।ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।






















