ਫੌਜ ਦਾ ਹੈਲੀਕਾਪਟਰ ਹੋਇਆ ਕ੍ਰੈਸ਼,ਸੀਨੀਅਰ ਅਧਿਕਾਰੀ ਸਨ ਸਵਾਰ

ਚੰਡੀਗੜ੍ਹ,8 ਦਸੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਤਾਮਿਲਨਾਡੂ ਤੋਂ ਜਿੱਥੇ ਕੁੰਨੂਰ ਇਲਾਕੇ ਵਿੱਚ ਤਕਨੀਕੀ ਖਰਾਬੀ ਕਾਰਨ ਫੌਜ ਦਾ ਇੱਕ ਹੈਲੀਕਾਪਟਰ ਕ੍ਰੈਸ਼ ਹੋ ਗਿਆ । ਜਾਣਕਾਰੀ ਅਨੁਸਾਰ ਫੌਜ ਦੇ ਚਾਰ ਸੀਨੀਅਰ ਅਧਿਕਾਰੀ ਇਸ ਹੈਲੀਕਾਪਟਰ ਵਿੱਚ ਮੌਜੂਦ ਸਨ,ਜਿਹਨਾਂ ਵਿੱਚੋਂ ਤਿੰਨ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ,ਚੌਥੇ ਦੀ ਭਾਲ ਜਾਰੀ ਹੈ। ਫੌਜ ਵੱਲੋਂ ਹਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਹੋਇਆ ਹੈ।






















