ਫੌਜ ਦਾ ਹੈਲੀਕਾਪਟਰ ਹੋਇਆ ਕ੍ਰੈਸ਼- ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਵੀ ਸਨ ਸਵਾਰ

ਚੰਡੀਗੜ੍ਹ,8 ਦਸੰਬਰ(ਵਿਸ਼ਵ ਵਾਰਤ)- ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਤਾਮਿਲਨਾਡੂ ਤੋਂ ਜਿੱਥੇ ਕੁੰਨੂਰ ਇਲਾਕੇ ਵਿੱਚ ਤਕਨੀਕੀ ਖਰਾਬੀ ਕਾਰਨ ਫੌਜ ਦਾ ਇੱਕ ਹੈਲੀਕਾਪਟਰ ਕ੍ਰੈਸ਼ ਹੋ ਗਿਆ । ਜਾਣਕਾਰੀ ਅਨੁਸਾਰ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਜਹਾਜ਼ ‘ਚ ਸਵਾਰ ਲੋਕਾਂ ‘ਚੋਂ ਇਕ ਹਨ। ਇਸ ਤੋਂ ਇਲਾਵਾ ਫੌਜ ਦੇ ਚਾਰ ਸੀਨੀਅਰ ਅਧਿਕਾਰੀ ਇਸ ਹੈਲੀਕਾਪਟਰ ਵਿੱਚ ਮੌਜੂਦ ਸਨ,ਜਿਹਨਾਂ ਵਿੱਚੋਂ ਤਿੰਨ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ,ਚੌਥੇ ਦੀ ਭਾਲ ਜਾਰੀ ਹੈ। ਫੌਜ ਵੱਲੋਂ ਹਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਹੋਇਆ ਹੈ।






















