ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ‘ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਦਸੰਬਰ(ਵਿਸ਼ਵ ਵਾਰਤਾ)-ਅੱਜ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੀ ਇੱਕ ਮੰਦਭਾਗੀ ਹੈਲੀਕਾਪਟਰ ਹਾਦਸੇ ਵਿੱਚ ਬੇਵਕਤੀ ਮੌਤ ਹੋ ਗਈ ਹੈ। ਜਿਸ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਉਹਨਾਂ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਲਿਖਿਆ “ਚੀਫ ਆਫ ਡਿਫੈਂਸ ਸਟਾਫ, ਜਨਰਲ ਬਿਪਿਨ ਰਾਵਤ ਜੀ ਦੀ ਅੱਜ ਇੱਕ ਮੰਦਭਾਗੀ ਹੈਲੀਕਾਪਟਰ ਹਾਦਸੇ ਵਿੱਚ ਹੋਈ ਬੇਵਕਤੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ। ਉਹਨਾਂ ਨੇ ਦੇਸ਼ ਦੀ ਸੇਵਾ ਬੜੇ ਮਾਣ ਅਤੇ ਸਮਰਪਣ ਨਾਲ ਕੀਤੀ। ਮੇਰੀ ਦਿਲੀ ਹਮਦਰਦੀ। RIP 🙏”
Grieved to know about the untimely demise of Chief of Defence Staff, Gen Bipin Rawat ji in an unfortunate helicopter crash today. He served the country with great honour & dedication. My heartfelt condolences. RIP 🙏 pic.twitter.com/NeUUzGH8fn
— Capt.Amarinder Singh (@capt_amarinder) December 8, 2021






















