ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਵਿੱਚ ਦਿੱਤੀ ਹੈਲੀਕਾਪਟਰ ਹਾਦਸੇ ਦੀ ਜਾਣਕਾਰੀ
ਕਾਂਗਰਸੀ ਆਗੂਆਂ ਵੱਲੋਂ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ,8 ਦਸੰਬਰ(ਵਿਸ਼ਵ ਵਾਰਤਾ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਵਿੱਚ ਕੁਨੂਰ ਵਿੱਚ ਹੈਲੀਕਾਪਟਰ ਹਾਦਸੇ ਦੀ ਜਾਣਕਾਰੀ ਦਿੱਤੀ।ਰਾਜਨਾਥ ਸਿੰਘ ਨੇ ਰਾਜ ਸਭਾ ਵਿੱਚ ਕਿਹਾ ਕਿ ਬਿਪਿਨ ਰਾਵਤ ਨੇ ਸੁਲੁਰ ਏਅਰਬੇਸ ਤੋਂ ਉਡਾਣ ਭਰੀ ਸੀ। ਹੈਲੀਕਾਪਟਰ ‘ਚ ਸਵਾਰ 14 ਲੋਕਾਂ ‘ਚੋਂ 13 ਲੋਕਾਂ ਦੀ ਮੌਤ ਹੋ ਗਈ। ਰਾਜਨਾਥ ਸਿੰਘ ਨੇ ਦੱਸਿਆ ਕਿ ਇਸ ਬਾਰੇ ਪਹਿਲਾਂ ਸਥਾਨਕ ਲੋਕਾਂ ਨੂੰ ਜਾਣਕਾਰੀ ਮਿਲੀ। ਰਾਜਨਾਥ ਸਿੰਘ ਨੇ ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਇਸ ਹਾਦਸੇ ਵਿੱਚ ਸੀਡੀਐਸ ਜਨਰਲ ਬਿਪਿਨ ਰਾਵਤ ਸਮੇਤ ਕੁੱਲ 13 ਲੋਕ ਮਾਰੇ ਗਏ ਸਨ। ਸੀਡੀਐਸ ਦੀ ਪਤਨੀ ਵੀ ਮਰਨ ਵਾਲਿਆਂ ਵਿੱਚ ਸ਼ਾਮਲ ਹੈ। ਇਸ ਹਾਦਸੇ ਵਿੱਚ ਸਿਰਫ਼ ਗਰੁੱਪ ਕੈਪਟਨ ਵਰੁਣ ਸਿੰਘ ਹੀ ਬਚ ਸਕੇ, ਉਨ੍ਹਾਂ ਦਾ ਵੀ ਇਲਾਜ ਚੱਲ ਰਿਹਾ ਹੈ। ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਕਾਂਗਰਸ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਅੱਜ ਕੋਈ ਪ੍ਰਦਰਸ਼ਨ ਨਹੀਂ ਹੋਵੇਗਾ। ਕਾਂਗਰਸ ਨੇਤਾਵਾਂ ਨੇ ਹੈਲੀਕਾਪਟਰ ਹਾਦਸੇ ‘ਚ ਜਾਨ ਗਵਾਉਣ ਵਾਲੇ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹੋਰ ਅਧਿਕਾਰੀਆਂ ਦੀ ਮੌਤ ‘ਤੇ ਸ਼ਰਧਾਂਜਲੀ ਦਿੱਤੀ।






















