ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਧੜਾ ਮਜਬੂਤ ਕਰਨ ਵਿੱਚ ਜੁੱਟੇ ਕੈਪਟਨ ਅਮਰਿੰਦਰ ਸਿੰਘ
‘ਪੰਜਾਬ ਲੋਕ ਕਾਂਗਰਸ’ ਵਿੱਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ

ਚੰਡੀਗੜ੍ਹ,10 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨਾਲੋਂ ਅਲੱਗ ਹੋ ਕੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾ ਲਈ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਛੱਡ ਕੇ ਜਾਣ ਵਾਲਿਆਂ ਦਾ ਸਾਥ ਮਿਲਣਾ ਸ਼ੁਰੂ ਹੋ ਗਿਆ ਹੈ। 2002 ਤੋਂ 2007 ਤੱਕ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਚੁਣੇ ਗਏ ਹਰਜਿੰਦਰ ਸਿੰਘ ਠੇਕੇਦਾਰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਹੀ ਕਾਂਗਰਸ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਵੀ ਕਾਂਗਰਸ ਤੋਂ ਅਸਤੀਫਾ ਦੇ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਜੁਆਇਨ ਕਰ ਲਈ ਸੀ।






















