ਅਨਮੋਲ ਗਗਨ ਮਾਨ ਖਰੜ ਹਲਕੇ ਤੋਂ ਲੜਨਗੇ ਵਿਧਾਨ ਸਭਾ ਚੋਣ

ਚੰਡੀਗੜ੍ਹ,10 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅੱਜ ਆਪਣੇ 30 ਹੋਰ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪੰਜਾਬੀ ਗਾਇਕ ਅਨਮੋਲ ਗਗਨ ਮਾਨ ਨੂੰ ਖਰੜ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤੀ ਗਿਆ ਹੈ। ਦੱਸ ਦਈਏ ਕਿ ਪਾਰਟੀ ਵੱਲੋਂ ਪਹਿਲਾਂ ਅਨਮੋਲ ਗਗਨ ਮਾਨ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਦੀ ਟਿਕਟ ਲੱਗਭਗ ਤੈਅ ਹੀ ਮੰਨੀ ਜਾ ਰਹੀ ਸੀ।






















