‘ਆਪ’ ‘ਚੋਂ ਅਸਤੀਫਾ ਦੇਣ ਤੋਂ ਬਾਅਦ ਮਾਸਟਰ ਬਲਦੇਵ ਸਿੰਘ ਨੇ ਫੜਿਆ ਕਾਂਗਰਸ ਦਾ ਹੱਥ

ਚੰਡੀਗੜ੍ਹ,10 ਦਸੰਬਰ(ਵਿਸ਼ਵ ਵਾਰਤਾ)- ਬੀਤੇ ਦਿਨ ਹੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਮਾਸਟਰ ਬਲਦੇਵ ਸਿੰਘ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਅੱਜ ਮਾਨਸਾ ਵਿਖੇ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।






















