ਹਾਈ ਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਵੀ ਦਿੱਤਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ
ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਝਾੜ ਪਈ ਹੈ। ਸੁਪਰੀਮ ਕੋਰਟ ਨੇ ਔਰਬਿਟ ਬੱਸ ਮੁੱਦੇ ‘ਤੇ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਬਤ ਕੀਤੀਆਂ ਗਈਆਂ ਬੱਸਾਂ ਛੱਡ ਕੇ ਕਿਸ਼ਤਾਂ ਵਿੱਚ ਟੈਕਸ ਭਰਵਾਉਣ ਦਾ ਫੈਸਲਾ ਸੁਣਾਇਆ ਸੀ,ਜਿਸਨੂੰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦੱਸ ਦਈਏ ਕਿ ਨਿਊ ਦੀਪ ਬੱਸ ਕੰਪਨੀ ਅਤੇ ਔਰਬਿਟ ਕੰਪਨੀ ਦੀਆਂ ਕਈ ਬੱਸਾਂ ਨੂੰ ਟੈਕਸ ਨਾ ਭਰਨ ਕਾਰਨ ਉਹਨਾਂ ਦੇ ਪਰਮਿਟ ਰੱਦ ਕਰਕੇ ਜਬਤ ਕਰ ਲਿਆ ਸੀ।






















