ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਦਿੱਤੀ ਸਿਖਲਾਈ
ਕਪੂਰਥਲਾ, 17 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਚਰਨਦੀਪ ਸਿੰਘ ਜੋ ਕਿ ਚੋਣ ਖਰਚ ਸਬੰਧੀ ਨੋਡਲ ਅਫਸਰ ਵੀ ਹਨ, ਵਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਅਮਲੇ ਨੂੰ ਸਿਖਲਾਈ ਦਿੱਤੀ ਗਈ।
ਉਨ੍ਹਾਂ ਵੱਖ-ਵੱਖ ਟੀਮਾਂ ਜਿਸ ਵਿਚ ਸਟੈਟਿਕ ਸਰਵੀਲੈਂਸ ਟੀਮਾਂ, ਸ਼ਿਕਾਇਤਾਂ ਦੇ ਨਿਪਟਾਰੇ, ਵੀਡੀਓ ਟੀਮਾਂ, ਵੀਡੀਓ ਨਿਰੀਖਣ ਟੀਮਾਂ ਦੇ ਮੈਬਰਾਂ ਨੂੰ ਸਿਖਲਾਈ ਦਿੱਤੀ । ਉਨ੍ਹਾਂ ਕਿਹਾ ਕਿ ਚੋਣ ਅਮਲ ਦੌਰਾਨ ਜ਼ਮੀਨ ਦੇ ਅਸਲ ਹਾਲਾਤਾਂ ਦੀ ਜਾਣਕਾਰੀ ਲਈ ਵੀਡੀਓ ਟੀਮਾਂ ਦੀ ਭੂਮਿਕਾ ਬਹੁਤ ਅਹਿਮ ਹੈ।
ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਪੂਰੀ ਤਨਦੇਹੀ ਨਾਲ ਸਿਖਲਾਈ ਪ੍ਰਾਪਤ ਕਰਕੇ ਆਪਣੇ ਅਧੀਨ ਕਰਮਚਾਰੀਆਂ ਨੂੰ ਵੀ ਸਿਖਲਾਈ ਦੇਣ ਤਾਂ ਜੋ ਚੋਣ ਅਮਲ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਰਮਨ ਕੁਮਾਰ ਸ਼ਿਕਾਇਤ ਸੈਲ ਇੰਚਾਰਜ, ਚੋਣ ਤਹਿਸੀਲਦਾਰ ਮਨਜੀਤ ਕੌਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।






















