ਚੰਡੀਗੜ, 5 ਮਾਰਚ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਆਲਮ ਸ਼ਾਹ, ਜਿਲਾ ਫਾਜਿਲਕਾ ਵਿਖੇ ਤਾਇਨਾਤ ਪਟਵਾਰੀ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਆਲਮ ਸ਼ਾਹ, ਜਿਲਾ ਫਾਜਿਲਕਾ ਵਿਖੇ ਤਾਇਨਾਤ ਪਟਵਾਰੀ ਸੁਭਾਸ਼ਚੰਦਰ ਨੂੰ ਸ਼ਿਕਾਇਤ ਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਆਲਮ ਸ਼ਾਹ ਦੀ ਸ਼ਿਕਾਇਤ ‘ਤੇ 13000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਚਾਚੇ ਨਾਲ ਜਮੀਨ ਦੇ ਕੀਤੇ ਗਏ ਤਬਾਦਲੇ ਉਪਰੰਤ ਜਮੀਨ ਦਾ ਇੰਤਕਾਲ ਕਰਨ ਬਦਲੇ 13000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।